07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰਨਾ ਸ਼ਲਾਘਾਯੋਗ ਫੈਸਲਾ-ਲੋਹਗੜ੍ਹ, ਖੇਲਾ, ਜਵੰਦਾ

ਕਿਸ਼ਨਪੁਰਾ ਕਲਾਂ, 6 ਅਕਤੂਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਕਾਂਗਰਸ ਹਾਈਕਮਾਂਡ ਵਲੋਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਵਰਕਰਾਂ ਅਤੇ ਆਗੂਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਹਾਈਕਮਾਂਡ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਪਾਰਟੀ ਦੇ ਹਿਤ ਵਿਚ ਲਿਆ ਗਿਆ ਮਹੱਤਵਪੂਰਨ ਅਤੇ ਦੂਰਅੰਦੇਸ਼ੀ ਭਰਿਆ ਫੈਸਲਾ ਕਰਾਰ ਦਿੱਤਾ।

Ad Position 21
No active advertisement
ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ , ਯੂਥ ਆਗੂ ਸੋਹਣ ਸਿੰਘ ਖੇਲਾ ਤੇ ਗੁਰਵਿੰਦਰ ਸਿੰਘ ਜਵੰਦਾ| 07-10-2026
ਕਿਸ਼ਨਪੁਰਾ ਕਲਾਂ, 6 ਅਕਤੂਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਕਾਂਗਰਸ ਹਾਈਕਮਾਂਡ ਵਲੋਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਵਰਕਰਾਂ ਅਤੇ ਆਗੂਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਹਾਈਕਮਾਂਡ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਪਾਰਟੀ ਦੇ ਹਿਤ ਵਿਚ ਲਿਆ ਗਿਆ ਮਹੱਤਵਪੂਰਨ ਅਤੇ ਦੂਰਅੰਦੇਸ਼ੀ ਭਰਿਆ ਫੈਸਲਾ ਕਰਾਰ ਦਿੱਤਾ। ਸ. ਲੋਹਗੜ੍ਹ ਨੇ ਕਿਹਾ ਕਿ ਪਰਗਟ ਸਿੰਘ ਇਕ ਤਜਰਬੇਕਾਰ, ਇਮਾਨਦਾਰ ਅਤੇ ਲੋਕਾਂ ਨਾਲ ਜੁੜੇ ਹੋਏ ਆਗੂ ਹਨ। ਉਨ੍ਹਾਂ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪੇ ਜਾਣ ਨਾਲ ਪਾਰਟੀ ਨੂੰ ਜਥੇਬੰਦਕ ਤੌਰ ’ਤੇ ਨਵੀਂ ਮਜ਼ਬੂਤੀ ਮਿਲੇਗੀ ਅਤੇ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਵਿਚ ਏਕਤਾ, ਅਨੁਸ਼ਾਸਨ ਅਤੇ ਆਪਸੀ ਤਾਲਮੇਲ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਵਧਾਈ ਦਿੰਦਿਆਂ ਭਰੋਸਾ ਪ੍ਰਗਟਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਪੰਜਾਬ ਵਿਚ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਯੂਥ ਆਗੂ ਸੋਹਣ ਸਿੰਘ ਖੇਲਾ, ਗੁਰਵਿੰਦਰ ਸਿੰਘ ਜਵੰਦਾ, ਸਾਬਕਾ ਸਰਪੰਚ ਮੋਹਣ ਸਿੰਘ , ਸਾਬਕਾ ਸਰਪੰਚ ਜਗਸੀਰ ਸਿੰਘ ਤੋਂ ਇਲਾਵਾ ਹੋਰ ਵੀ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਮੋਗਾ ਸ਼ਾਖਾ ਵਲੋਂ ‘ਭਾਰਤ ਨੂੰ ਜਾਣੋ’ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਵਿਦਿਆਰਥੀਆਂ ਨੂੰ ਵੰਡੇ ਸਰਟੀਫਿਕੇਟ
Ad Position 24