ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਮੇਲੇ ਦਾ ਪੋਸਟਰ ਜਾਰੀ
ਕਿਸ਼ਨਪੁਰਾ ਕਲਾਂ, 6 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ 8ਵਾਂ ਸਾਲਾਨਾ ਜੋੜ ਮੇਲਾ ਗੁਰਦੁਆਰਾ ਗੁਰਸ਼ਰਨਸਰ ਸਾਹਿਬ ਜੀ ਵਿਖੇ ਪਿੰਡ ਚੱਕ ਕੰਨੀਆਂ ਕਲਾਂ ਸੁਸਾਇਟੀ ਵਿਖੇ ਗਰਾਮ ਪੰਚਾਇਤ, ਐਨ. ਆਰ.
ਕਿਸ਼ਨਪੁਰਾ ਕਲਾਂ, 6 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ 8ਵਾਂ ਸਾਲਾਨਾ ਜੋੜ ਮੇਲਾ ਗੁਰਦੁਆਰਾ ਗੁਰਸ਼ਰਨਸਰ ਸਾਹਿਬ ਜੀ ਵਿਖੇ ਪਿੰਡ ਚੱਕ ਕੰਨੀਆਂ ਕਲਾਂ ਸੁਸਾਇਟੀ ਵਿਖੇ ਗਰਾਮ ਪੰਚਾਇਤ, ਐਨ. ਆਰ. ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਅੱਜ ਪੋਸਟਰ ਜਾਰੀ ਕਰਦਿਆਂ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਨਗਰ ਨਿਵਾਸੀਆਂ ਨੇ ਦੱਸਿਆ ਕਿ 7 ਅਕਤੂਬਰ ਦਿਨ ਬੁੱਧਵਾਰ 21 ਅੱਸੂ ਨੂੰ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ| ਜਿਸ ਵਿਚ ਰਾਗੀ, ਕਥਾਵਾਚਕ, ਸੰਤ ਮਹਾਂਪੁਰਸ਼ ਗੁਰਬਾਣੀ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਪੰਚ ਜਗਦੀਪ ਸਿੰਘ ਢਿੱਲੋਂ, ਗੁਰਬਚਨ ਸਿੰਘ ਮੱਲ੍ਹੀ, ਗੁਰਭੇਜ ਸਿੰਘ ਮੱਲ੍ਹੀ, ਕੁਲਦੀਪ ਸਿੰਘ, ਹਰਬੰਸ ਸਿੰਘ, ਸ਼ਿੰਗਾਰਾ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ|