06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਬਲੂਮਿੰਗ ਬਡਜ਼ ਸਕੂਲ ਵਿਖੇ ਵਿਸ਼ਵ ਅਧਿਆਪਕ ਦਿਵਸ ਮਨਾਇਆ ਅਧਿਆਪਕ ਉਹ ਸ਼ਖ਼ਸੀਅਤ ਹਨ ਜੋ ਹੋਰ ਸਾਰੇ ਪੇਸ਼ੇਵਾਰਾਂ ਨੂੰ ਤਿਆਰ ਕਰਦੇ ਹਨ-ਪ੍ਰਿੰਸੀਪਲ

ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸਕੂਲ ਵਿਚ ‘ਵਿਸ਼ਵ ਅਧਿਆਪਕ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 07-10-2026
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸਕੂਲ ਵਿਚ ‘ਵਿਸ਼ਵ ਅਧਿਆਪਕ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੀ ਸਵੇਰ ਦੀ ਅਸੈਂਬਲੀ ਮੌਕੇ ਵਿਦਿਆਰਥੀਆਂ ਵਲੋਂ ਇਸ ਦਿਨ ਨਾਲ ਸਬੰਧਿਤ ਸੁੰਦਰ ਚਾਰਟ ਅਤੇ ਜਾਣਕਾਰੀ ਭਰਪੂਰ ਆਰਟੀਕਲ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਇਸ ਦਿਨ ਦੇ ਇਤਿਹਾਸ, ਮਹੱਤਤਾ ਅਤੇ ਸਮਾਜ ਵਿਚ ਅਧਿਆਪਕਾਂ ਦੀ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕ ਸਿਰਫ਼ ਕਿਤਾਬੀ ਗਿਆਨ ਦੇਣ ਵਾਲੇ ਵਿਅਕਤੀ ਨਹੀਂ ਹੁੰਦੇ ਸਗੋਂ ਉਹ ਵਿਦਿਆਰਥੀਆਂ ਦੀ ਸੋਚ, ਸ਼ਖ਼ਸੀਅਤ, ਚਰਿੱਤਰ ਅਤੇ ਭਵਿੱਖ ਦਾ ਨਿਰਮਾਣ ਕਰਨ ਵਾਲੇ ਮਾਰਗ ਦਰਸ਼ਕ ਹੁੰਦੇ ਹਨ। ਇਸ ਲਈ ਅਧਿਆਪਕ ਨੂੰ ਸਮਾਜ ਦਾ ਅਸਲ ਨਿਰਮਾਤਾ ਕਿਹਾ ਜਾਂਦਾ ਹੈ। ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਚਾਰਟਾਂ ਅਤੇ ਆਰਟੀਕਲਾਂ ਰਾਹੀਂ ਅਧਿਆਪਕਾਂ ਪ੍ਰਤੀ ਸਤਿਕਾਰ, ਧੰਨਵਾਦ ਅਤੇ ਕ੍ਰਿਤਜਤਾ ਦੀ ਭਾਵਨਾ ਪ੍ਰਗਟ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਕੂਲ ਬਿਲਾਸਪੁਰ ’ਚ ਖੇਡਿਆ ਨਾਟਕ ‘ਸੁਲਗਦੀ ਧਰਤੀ’ ਨਸ਼ਿਆਂ ਤੇ ਹੋਰ ਸਮਾਜਿਕ ਅਲਾਮਤਾਂ ਪ੍ਰਤੀ ਕੀਤਾ ਜਾਗਰੂਕ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਕਿਸਾਨਾਂ ਨੂੰ ਪਰਾਲੀ ਵਿਗਿਆਨਕ ਢੰਗ ਨਾਲ ਨਿਪਟਾਰਾ ਕ...
Ad Position 24