ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 2027 ’ਚ ਬਣੇਗੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ-ਬਾਲ ਕ੍ਰਿਸ਼ਨ ਬਾਲੀ
ਬਾਘਾ ਪੁਰਾਣਾ, 6 ਅਕਤੂਬਰ (ਟਿੰਕੂ ਕਾਠਪਾਲ)-ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਨਾਲ-ਨਾਲ ਵੱਖ-ਵੱਖ ਪਾਰਟੀਆਂ ਵਲੋਂ ਆਪਣੇ ਪੱਧਰ ’ਤੇ ਚੋਣ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਅਤੇ ਨਗਰ ਕੌਂਸਲ ਬਾਘਾ ਪੁਰਾਣਾ ਦੇ ਸਾਬਕਾ ਪ੍ਰਧਾਨ ਬਾਲ ਕ੍ਰਿਸ਼ਨ ਬਾਲੀ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਵਿਚ ਸਰਕਾਰ ਬਣੇਗੀ।
ਬਾਘਾ ਪੁਰਾਣਾ, 6 ਅਕਤੂਬਰ (ਟਿੰਕੂ ਕਾਠਪਾਲ)-ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਨਾਲ-ਨਾਲ ਵੱਖ-ਵੱਖ ਪਾਰਟੀਆਂ ਵਲੋਂ ਆਪਣੇ ਪੱਧਰ ’ਤੇ ਚੋਣ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਅਤੇ ਨਗਰ ਕੌਂਸਲ ਬਾਘਾ ਪੁਰਾਣਾ ਦੇ ਸਾਬਕਾ ਪ੍ਰਧਾਨ ਬਾਲ ਕ੍ਰਿਸ਼ਨ ਬਾਲੀ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਵਿਚ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਆਗੂਆਂ ਅਤੇ ਵਰਕਰਾਂ ਦਾ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਜੁੜਨਾ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਭਰ ਵਿਚ ਕੀਤੀਆਂ ਜਾ ਰਹੀਆਂ ‘ਪੰਜਾਬ ਬਚਾਓ ਰੈਲੀਆਂ’ ਦੌਰਾਨ ਹੋ ਰਹੇ ਇਕੱਠ ਪਾਰਟੀ ਲਈ ਸ਼ੁਭ ਸੰਕੇਤ ਹਨ। ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਸਬੰਧੀ ਗੱਲ ਕਰਦਿਆਂ ਬਾਲ ਕ੍ਰਿਸ਼ਨ ਬਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਵਲੋਂ ਪਿਛਲੇ ਲੰਬੇ ਸਮੇਂ ਤੋਂ ਹਲਕੇ ਦੇ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ ਤੇ ਹਲਕੇ ਦੇ ਲੋਕ ਜਥੇਦਾਰ ਮਾਹਲਾ ਦੀਆਂ ਸੇਵਾਵਾਂ ਨੂੰ ਧਿਆਨ ਵਿਚ ਰੱਖਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਦੇ ਹੱਕ ਵਿਚ ਆਪਣੀ ਕੀਮਤੀ ਵੋਟ ਦਾ ਇਸਤੇਮਾਲ ਕਰਨਗੇ| ਬਾਲ ਕ੍ਰਿਸ਼ਨ ਬਾਲੀ ਨੇ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਵੀ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ।