ਬਾਘਾ ਪੁਰਾਣਾ ਜ਼ੋਨ ਐਥਲੈਟਿਕਸ ਮੀਟ ’ਚ ਜੀ.ਐਨ. ਕਾਨਵੈਂਟ ਸਕੂਲ ਦੀ ਸ਼ਾਨਦਾਰ ਪ੍ਰਾਪਤੀ
ਨੱਥੂਵਾਲਾ ਗਰਬੀ, 6 ਅਕਤੂਬਰ (ਨਵਦੀਪ ਸਿੰਘ)-ਬਾਘਾ ਪੁਰਾਣਾ ਜੋਨ ਐਥਲੈਟਿਕਸ ਮੀਟ ਵਿਚ ਜੀ. ਐਨ.
ਨੱਥੂਵਾਲਾ ਗਰਬੀ, 6 ਅਕਤੂਬਰ (ਨਵਦੀਪ ਸਿੰਘ)-ਬਾਘਾ ਪੁਰਾਣਾ ਜੋਨ ਐਥਲੈਟਿਕਸ ਮੀਟ ਵਿਚ ਜੀ.ਐਨ. ਕਾਨਵੈਂਟ ਸਕੂਲ ਭਲੂਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੜਕੀਆਂ ਦੀ ਟੀਮ ਨੇ 6 ਸੋਨੇ, 5 ਚਾਂਦੀ ਅਤੇ 2 ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੇਆਣਾ ਵਿਖੇ ਕਰਵਾਈ ਗਈ ਬਾਘਾ ਪੁਰਾਣਾ ਜ਼ੋਨ ਦੀ ਐਥਲੈਟਿਕਸ ਮੀਟ ਵਿਚ ਜੀ.ਐਨ. ਕਾਨਵੈਂਟ ਸਕੂਲ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਮੁਕਾਬਲੇ ਵਿਚ ਸਕੂਲ ਦੀਆਂ ਲੜਕੀਆਂ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ 6 ਸੋਨੇ, 5 ਚਾਂਦੀ ਅਤੇ 2 ਕਾਂਸੀ ਦੇ ਤਗਮੇ ਜਿੱਤ ਕੇ ਕੁੱਲ 13 ਤਗਮੇ ਆਪਣੇ ਨਾਮ ਕੀਤੇ। ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਸਕੂਲ ਦੀ ਸਮੁੱਚੀ ਮੈਨੇਜਮੈਂਟ, ਪ੍ਰਿੰਸੀਪਲ ਰਮਨਦੀਪ ਕੌਰ ਅਤੇ ਸਮੂਹ ਸਟਾਫ਼ ਵਲੋਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ ਅਤੇ ਆਉਣ ਵਾਲੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਲਈ ਸਮੂਹ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਵਧੀਆ ਪ੍ਰਦਰਸ਼ਨ ਲਈ ਹੌਸਲਾ ਅਫਜਾਈ ਕੀਤੀ ਗਈ।