ਐਸ. ਬੀ. ਬੀ. ਐਸ. ਸਕੂਲ ਸੁਖਾਨੰਦ ਨੇ ਜਿੱਤੇ 7 ਮੈਡਲ
ਠੱਠੀ ਭਾਈ, 7 ਅਕਤੂਬਰ (ਜਗਰੂਪ ਸਿੰਘ ਮਠਾੜੂ)-ਜ਼ੋਨ ਪੱਧਰ ’ਤੇ ਚੱਲ ਰਹੀਆਂ ਅਥਲੈਟਿਕਸ ਖੇਡਾਂ ਵਿਚ ਐਸ. ਬੀ.
ਠੱਠੀ ਭਾਈ, 7 ਅਕਤੂਬਰ (ਜਗਰੂਪ ਸਿੰਘ ਮਠਾੜੂ)-ਜ਼ੋਨ ਪੱਧਰ ’ਤੇ ਚੱਲ ਰਹੀਆਂ ਅਥਲੈਟਿਕਸ ਖੇਡਾਂ ਵਿਚ ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਐਥਲੈਟਿਕਸ ਈਵੈਂਟਾਂ ਵਿਚ 2 ਸੋਨੇ, 3 ਚਾਂਦੀ ਅਤੇ 2 ਕਾਂਸੀ ਦੇ ਤਗਮੇ ਜਿੱਤੇ। ਮਨਜੋਤ ਕੌਰ ਨੇ ਜੈਵਲਿਨ ਥਰੋਅ ਵਿਚ ਸੋਨ ਤਗਮਾ, ਅਮਨਪ੍ਰੀਤ ਕੌਰ ਨੇ ਜੈਵਲਿਨ ਥਰੋਅ ਵਿਚ ਕਾਂਸੀ ਤਗਮਾ, ਮਨਵੀਰ ਕੌਰ ਨੇ ਡਿਸਕਸ ਥਰੋਅ ਵਿਚ ਕਾਂਸੀ ਤਗਮਾ, ਜਸਮੀਨ ਕੌਰ ਨੇ ਟ੍ਰਿਪਲ ਜੰਪ ਵਿਚ ਚਾਂਦੀ ਤਗਮਾ, ਹਰਸਿਮਰਤ ਕੌਰ ਨੇ ਵਾਕ ਰੇਸ ਵਿਚ ਸੋਨੇ ਤਗਮਾ, ਜਸਮੀਨ ਕੌਰ ਨੇ ਵਾਕ ਰੇਸ ਵਿਚ ਚਾਂਦੀ ਦਾ ਤਗਮਾ ਅਤੇ ਗੁਰਨੂਰ ਕੌਰ ਨੇ ਵਾਕ ਰੇਸ ਵਿਚ ਚਾਂਦੀ ਦਾ ਤਗਮਾ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੀ ਡਾਇਰੈਕਟਰ ਮੈਡਮ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਅੱਗੇ ਵਧਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾਂਦਾ ਹੈ| ਉਨ੍ਹਾਂ ਨੇ ਜੇਤੂ ਖਿਡਾਰਨਾਂ ਤੇ ਕੋਚ ਦੀ ਵੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਹੋਰ ਵੀ ਵੱਡੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।