08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

10 ਦੀ ਸੰਗਰੂਰ ਰੈਲੀ ’ਚ ਮੋਗਾ ਤੋਂ ਵੱਡੀ ਗਿਣਤੀ ਵਿਚ ਅਧਿਆਪਕ ਹੋਣਗੇ ਸ਼ਾਮਿਲ-ਸੁਰਿੰਦਰ ਕੁਮਾਰ ਸ਼ਰਮਾ

ਮੋਗਾ, 7 ਅਕਤੂਬਰ (ਸੁਰਿੰਦਰਪਾਲ ਸਿੰਘ)-ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿਚ ਮੋਗਾ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿਚ ਅਧਿਆਪਕ ਸ਼ਮੂਲੀਅਤ ਕਰਨਗੇ। ਇਸ ਸਬੰਧੀ ਐਲੀਮੈਂਟਰੀ ਟੀਚਰਜ਼ ਯੂਨੀਅਨ ਰਜਿ: ਮੋਗਾ ਦੇ ਅਧਿਆਪਕਾਂ ਨੂੰ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 08-10-2026
ਮੋਗਾ, 7 ਅਕਤੂਬਰ (ਸੁਰਿੰਦਰਪਾਲ ਸਿੰਘ)-ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿਚ ਮੋਗਾ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿਚ ਅਧਿਆਪਕ ਸ਼ਮੂਲੀਅਤ ਕਰਨਗੇ। ਇਸ ਸਬੰਧੀ ਐਲੀਮੈਂਟਰੀ ਟੀਚਰਜ਼ ਯੂਨੀਅਨ ਰਜਿ: ਮੋਗਾ ਦੇ ਅਧਿਆਪਕਾਂ ਨੂੰ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ। ਐਲੀਮੈਂਟਰੀ ਟੀਚਰਜ਼ ਯੂਨੀਅਨ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ ਅਤੇ ਜ਼ਿਲ੍ਹਾ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਸਰਕਾਰ ਨੂੰ ਗੰਭੀਰਤਾ ਦਿਖਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੋਗਾ ਜ਼ਿਲ੍ਹੇ ਦੇ ਅਧਿਆਪਕ ਅਤੇ ਮੁਲਾਜ਼ਮ ਆਪਣੇ ਹੱਕਾਂ ਦੀ ਲੜਾਈ ਵਿਚ ਹਮੇਸ਼ਾ ਮੋਹਰੀ ਰਹੇ ਹਨ ਅਤੇ 10 ਅਕਤੂਬਰ ਦੀ ਸੰਗਰੂਰ ਰੈਲੀ ਵਿਚ ਵੀ ਮੋਗਾ ਤੋਂ ਵੱਡੀ ਗਿਣਤੀ ਵਿਚ ਸਾਥੀ ਪਹੁੰਚਣਗੇ। ਯੂਨੀਅਨ ਆਗੂਆਂ ਨੇ ਸਮੂਹ ਅਧਿਆਪਕਾਂ ਅਤੇ ਮੁਲਾਜ਼ਮ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋ ਕੇ ਸਰਕਾਰ ਤੱਕ ਆਪਣੀਆਂ ਹੱਕੀ ਮੰਗਾਂ ਦੀ ਆਵਾਜ਼ ਬੁਲੰਦ ਕਰਨ।
Ad Position 22
No active advertisement
ਪਿਛਲੀ ਖ਼ਬਰ ਸੰਤ ਰਜਿੰਦਰ ਸਿੰਘ 9 ਨੂੰ ਮੋਗਾ ਵਿਖੇ ਸੰਗਤਾਂ ਨਾਲ ਕਰਨਗੇ ਪ੍ਰਵਚਨ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਏਂਜਲ ਹਾਰਟ ਕਾਨਵੈਂਟ ਸਕੂਲ ਦੀ ਸ਼ਾਨਦ...
Ad Position 24