08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਗ੍ਰੰਥੀ, ਰਾਗੀ ਤੇ ਹੋਰ ਸੇਵਾਦਾਰਾਂ ਦੀਆਂ ਮੰਗਾਂ ਸੰਬੰਧੀ ਐਸ.ਜੀ.ਪੀ.ਸੀ. ਨੂੰ ਮੰਗ ਪੱਤਰ ਸੌਂਪਿਆ

ਕਿਸ਼ਨਪੁਰਾ ਕਲਾਂ, 7 ਅਕਤੂਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਗੁਰਮਤਿ ਰਾਗੀ ਗ੍ਰੰਥੀ ਸਭਾ ਮੋਗਾ ਸਰਕਲ ਧਰਮਕੋਟ ਵਲੋਂ ਗ੍ਰੰਥੀ, ਰਾਗੀ ਤੇ ਹੋਰ ਸੇਵਾਦਾਰਾਂ ਦੀਆਂ ਸੇਵਾਵਾਂ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦਫ਼ਤਰ ਪਹੁੰਚ ਕੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਗੁਰਮਤਿ ਸਭਾ ਦੇ ਪੰਜਾਬ ਪ੍ਰਧਾਨ ਰਾਗੀ ਰਣਜੀਤ ਸਿੰਘ ਸਿੰਘਾਂਵਾਲਾ, ਸਤਿਕਾਰ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ, ਸਰਕਲ ਧਰਮਕੋਟ ਦੇ ਪ੍ਰਧਾਨ ਕੁਲਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ, ਚੇਅਰਮੈਨ ਹਰਨੇਕ ਸਿੰਘ, ਸਰਪ੍ਰਸਤ ਸੁਖਵੀਰ ਸਿੰਘ, ਪ੍ਰੈੱਸ ਸਕੱਤਰ ਇੰਦਰਪਾਲ ਸਿੰਘ, ਮੁੱਖ ਸੀਨੀਅਰ ਮੈਂਬਰ ਨਿਸ਼ਾਨ ਸਿੰਘ ਅਤੇ ਸੀਨੀਅਰ ਮੈਂਬਰ ਗੁਰਜੰਟ ਸਿੰਘ ਨੇ ਦੱਸਿਆ ਗ੍ਰੰਥੀ ਸਿੰਘਾਂ ਦੀਆਂ ਤਨਖ਼ਾਹਾਂ ਵਿਚ ਸੁਧਾਰ, ਭੇਟਾਵਾਂ ਸਬੰਧੀ ਵਿਵਸਥਾ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਐਸ.

Ad Position 21
No active advertisement
ਅਜੀਤ ਡੈਸਕ 08-10-2026
ਕਿਸ਼ਨਪੁਰਾ ਕਲਾਂ, 7 ਅਕਤੂਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਗੁਰਮਤਿ ਰਾਗੀ ਗ੍ਰੰਥੀ ਸਭਾ ਮੋਗਾ ਸਰਕਲ ਧਰਮਕੋਟ ਵਲੋਂ ਗ੍ਰੰਥੀ, ਰਾਗੀ ਤੇ ਹੋਰ ਸੇਵਾਦਾਰਾਂ ਦੀਆਂ ਸੇਵਾਵਾਂ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦਫ਼ਤਰ ਪਹੁੰਚ ਕੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਗੁਰਮਤਿ ਸਭਾ ਦੇ ਪੰਜਾਬ ਪ੍ਰਧਾਨ ਰਾਗੀ ਰਣਜੀਤ ਸਿੰਘ ਸਿੰਘਾਂਵਾਲਾ, ਸਤਿਕਾਰ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ, ਸਰਕਲ ਧਰਮਕੋਟ ਦੇ ਪ੍ਰਧਾਨ ਕੁਲਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ, ਚੇਅਰਮੈਨ ਹਰਨੇਕ ਸਿੰਘ, ਸਰਪ੍ਰਸਤ ਸੁਖਵੀਰ ਸਿੰਘ, ਪ੍ਰੈੱਸ ਸਕੱਤਰ ਇੰਦਰਪਾਲ ਸਿੰਘ, ਮੁੱਖ ਸੀਨੀਅਰ ਮੈਂਬਰ ਨਿਸ਼ਾਨ ਸਿੰਘ ਅਤੇ ਸੀਨੀਅਰ ਮੈਂਬਰ ਗੁਰਜੰਟ ਸਿੰਘ ਨੇ ਦੱਸਿਆ ਗ੍ਰੰਥੀ ਸਿੰਘਾਂ ਦੀਆਂ ਤਨਖ਼ਾਹਾਂ ਵਿਚ ਸੁਧਾਰ, ਭੇਟਾਵਾਂ ਸਬੰਧੀ ਵਿਵਸਥਾ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਐਸ.ਜੀ.ਪੀ.ਸੀ. ਨੂੰ ਅਪੀਲ ਕੀਤੀ ਗਈ ਹੈ। ਗੁਰਮਤਿ ਰਾਗੀ ਗ੍ਰੰਥੀ ਸਭਾ ਦੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਜਥੇਬੰਦੀ ਦੇ ਨੁਮਾਇੰਦਿਆਂ ਨੇ ਕਿਹਾ ਕਿ ਗ੍ਰੰਥੀ ਸਿੰਘ ਗੁਰਦੁਆਰਾ ਸਾਹਿਬਾਨ ਵਿਚ ਗੁਰਬਾਣੀ ਪਾਠ, ਕੀਰਤਨ ਅਤੇ ਹੋਰ ਧਾਰਮਿਕ ਸੇਵਾਵਾਂ ਨਿਭਾਉਣ ਦੇ ਨਾਲ-ਨਾਲ ਸੰਗਤ ਦੀ ਸੇਵਾ ਕਰਦੇ ਹਨ। ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਮੁਸ਼ਕਲਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗ੍ਰੰਥੀ, ਰਾਗੀ ਅਤੇ ਹੋਰ ਸੇਵਾਦਾਰਾਂ ਦੀਆਂ ਸੇਵਾਵਾਂ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਲਈ ਉਚਿੱਤ ਤਨਖ਼ਾਹਾਂ, ਭੇਟਾਵਾਂ ਅਤੇ ਸਿਹਤ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਜਥੇਬੰਦੀਆਂ ਵਲੋਂ ਇਨ੍ਹਾਂ ਮਸਲਿਆਂ ਨੂੰ ਸਾਂਝੇ ਤੌਰ ‘ਤੇ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕਰਨ ‘ਤੇ ਵੀ ਜ਼ੋਰ ਦਿੱਤਾ ਗਿਆ। ਸਭਾ ਦੇ ਅਹੁਦੇਦਾਰਾਂ ਨੇ ਆਸ ਪ੍ਰਗਟ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗ੍ਰੰਥੀ ਸਿੰਘਾਂ ਅਤੇ ਹੋਰ ਧਾਰਮਿਕ ਸੇਵਾਦਾਰਾਂ ਦੀਆਂ ਜਾਇਜ਼ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ ਅਗਲੀ ਖ਼ਬਰ ਸੰਤ ਰਜਿੰਦਰ ਸਿੰਘ 9 ਨੂੰ ਮੋਗਾ ਵਿਖੇ ਸੰਗਤਾਂ ਨਾਲ ਕਰਨਗੇ ਪ੍ਰਵਚਨ
Ad Position 24