08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ

ਮੋਗਾ, 7 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਬਦ ਗੁਰੂ ਪ੍ਰਚਾਰ ਲਹਿਰ ਵਲੋਂ ਪਿੰਡਾਂ ਅਤੇ ਨਗਰਾਂ ਵਿਚ ਗੁਰਮਤਿ ਦੇ ਪ੍ਰਚਾਰ ਨੂੰ ਘਰ-ਘਰ ਪਹੁੰਚਾਉਣ ਦੇ ਉਦੇਸ਼ ਤਹਿਤ ਤਲਵੰਡੀ ਭਾਈ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਦੋ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿਚ ਇਲਾਕੇ ਭਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀਆਂ ਭਰੀਆਂ।

Ad Position 21
No active advertisement
ਅਜੀਤ ਡੈਸਕ 08-10-2026
ਮੋਗਾ, 7 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਬਦ ਗੁਰੂ ਪ੍ਰਚਾਰ ਲਹਿਰ ਵਲੋਂ ਪਿੰਡਾਂ ਅਤੇ ਨਗਰਾਂ ਵਿਚ ਗੁਰਮਤਿ ਦੇ ਪ੍ਰਚਾਰ ਨੂੰ ਘਰ-ਘਰ ਪਹੁੰਚਾਉਣ ਦੇ ਉਦੇਸ਼ ਤਹਿਤ ਤਲਵੰਡੀ ਭਾਈ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਦੋ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿਚ ਇਲਾਕੇ ਭਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀਆਂ ਭਰੀਆਂ। ਇਨ੍ਹਾਂ ਧਾਰਮਿਕ ਦੀਵਾਨਾਂ ਦੌਰਾਨ ਪੰਥ ਪ੍ਰਸਿੱਧ ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ। ਸਮਾਗਮ ਵਿਚ ਗਿਆਨੀ ਪਰਮਿੰਦਰ ਸਿੰਘ ਅਨੰਦਪੁਰ ਸਾਹਿਬ ਵਾਲੇ, ਗਿਆਨੀ ਹਰਪ੍ਰੀਤ ਸਿੰਘ ਜੋਗੇਵਾਲਾ ਅਤੇ ਸੰਤ ਬਾਬਾ ਰੇਸ਼ਮ ਸਿੰਘ ਖੁਖਰਾਣਾ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ ਅਤੇ ਅੰਮ੍ਰਿਤਮਈ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਅਤੇ ਗੁਰਮਤਿ ਜੀਵਨ ਜਾਂਚ ਤੋਂ ਜਾਣੂੰ ਕਰਵਾਉਂਦਿਆਂ ਨਿਹਾਲ ਕੀਤਾ। ਇਹ ਉੱਦਮ ਸ਼ਬਦ ਗੁਰੂ ਪ੍ਰਚਾਰ ਲਹਿਰ ਵਲੋਂ ਸੰਤ ਬਾਬਾ ਬਲਦੇਵ ਸਿੰਘ ਦੀ ਯੋਗ ਅਗਵਾਈ ਅਤੇ ਸੰਤ ਬਾਬਾ ਰੇਸ਼ਮ ਸਿੰਘ ਖੁਖਰਾਣਾ ਤੇ ਗਿਆਨੀ ਪਰਮਿੰਦਰ ਸਿੰਘ ਦੀ ਦੇਖ-ਰੇਖ ਹੇਠ ਪੂਰੀ ਚੜ੍ਹਦੀ ਕਲਾ ਨਾਲ ਚੱਲ ਰਹੀ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਵੱਖ-ਵੱਖ ਨਗਰਾਂ ਅਤੇ ਸ਼ਹਿਰਾਂ ਵਿਚ ਅਜਿਹੇ ਸਮਾਗਮ ਲੜੀਵਾਰ ਉਲੀਕੇ ਜਾ ਰਹੇ ਹਨ, ਜਿਨ੍ਹਾਂ ਵਿਚ ਸੰਗਤਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਇਸ ਮੌਕੇ ਗਿਆਨੀ ਰਾਜਵਿੰਦਰ ਸਿੰਘ ਚਾਕਰ, ਕੈਮਰਾਮੈਨ ਹਰਪ੍ਰੀਤ ਸਿੰਘ ਸੇਖੋਂ, ਬ੍ਰਹਮਵੀਰ ਸਿੰਘ ਬਰਮਾ ਥੱਮਣ, ਪ੍ਰਗਟ ਸਿੰਘ ਟਕਸਾਲੀ, ਬਲਵੰਤ ਸਿੰਘ ਜੋਗੇਵਾਲੀਆ, ਗੁਰਸੇਵਕ ਸਿੰਘ, ਸੁਖਦੇਵ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰੰਥੀ ਭਾਈ ਅਜੀਤ ਸਿੰਘ, ਭਾਈ ਜਗਜੀਤ ਸਿੰਘ ਤਲਵੰਡੀ ਭਾਈ, ਜਸ਼ਨਪ੍ਰੀਤ ਸਿੰਘ ਸਾਧੂਵਾਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੈਵਲਿਨ ਥ੍ਰੋ ’ਚ ਗੁਰਸਿਫਥ ਕੌਰ ਨੇ ਲਹਿਰਾਇਆ ਕਿਚਲੂ ਸਕੂਲ ਦਾ ਪਰਚਮ ‘ ਖੇਡਾਂ ਵਤਨ ਪੰਜਾਬ ਦੀਆਂ’ ’ਚ ਵੀ ਹਾਸਲ ਕੀਤਾ ਚਾ... ਅਗਲੀ ਖ਼ਬਰ ਗ੍ਰੰਥੀ, ਰਾਗੀ ਤੇ ਹੋਰ ਸੇਵਾਦਾਰਾਂ ਦੀਆਂ ਮੰਗਾਂ ਸੰਬੰਧੀ ਐਸ.ਜੀ.ਪੀ.ਸੀ. ਨੂੰ ਮੰਗ ਪੱਤਰ ਸੌਂਪਿਆ
Ad Position 24