08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਤੇ ਵਰਕਰਾਂ ਨੇ ‘ਪੰਜਾਬ ਬਚਾਓ’ ਦੇ ਨਾਅਰੇ ਤਹਿਤ ਘਰ-ਘਰ ਜਾ ਕੇ ਕੀਤਾ ਪ੍ਰਚਾਰ ਕਿਹਾ, ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣਾ ਸਮੇਂ ਦੀ ਮੁੱਖ ਲੋੜ

ਬੱਧਨੀ ਕਲਾਂ, 6 ਅਕਤੂਬਰ (ਸੰਜੀਵ ਕੋਛੜ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਬਚਾਓ ਦੇ ਨਾਅਰੇ ਹੇਠ ਸੂਬੇ ਭਰ ’ਚ ਸ਼ੁਰੂ ਕੀਤੀ ਗਈ ਘਰ-ਘਰ ਜਾ ਕੇ ਪ੍ਰਚਾਰ ਕਰਨ ਦੀ ਲੜੀ ਤਹਿਤ ਕੌਮੀ ਮੀਤ ਪ੍ਰਧਾਨ ਤੇ ਮੈਂਬਰ ਪੀ. ਏ.

Ad Position 21
No active advertisement
ਅਜੀਤ ਡੈਸਕ 08-10-2026
ਬੱਧਨੀ ਕਲਾਂ, 6 ਅਕਤੂਬਰ (ਸੰਜੀਵ ਕੋਛੜ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਬਚਾਓ ਦੇ ਨਾਅਰੇ ਹੇਠ ਸੂਬੇ ਭਰ ’ਚ ਸ਼ੁਰੂ ਕੀਤੀ ਗਈ ਘਰ-ਘਰ ਜਾ ਕੇ ਪ੍ਰਚਾਰ ਕਰਨ ਦੀ ਲੜੀ ਤਹਿਤ ਕੌਮੀ ਮੀਤ ਪ੍ਰਧਾਨ ਤੇ ਮੈਂਬਰ ਪੀ.ਏ.ਸੀ. ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਹਲਕਾ ਇੰਚਾਰਜ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਕਸਬਾ ਬੱਧਨੀ ਕਲਾਂ ਵਿਖੇ ਵੱਡੀ ਗਿਣਤੀ ’ਚ ਇਕੱਤਰ ਹੋਏ ਆਗੂਆਂ ਤੇ ਵਰਕਰਾਂ ਨੇ ਘਰ ਘਰ ਜਾ ਕੇ ਪਾਰਟੀ ਗਤੀਵਿਧੀਆਂ ਲਈ ਪ੍ਰਚਾਰ ਕਰਦਿਆਂ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਆਟਾ ਦਾਲ ਸਕੀਮ, ਪੈਨਸ਼ਨ ਸਕੀਮ, ਸ਼ਗਨ ਸਕੀਮ, ਅਨੁਸੂਚਿਤ ਜਾਤੀ ਵਜ਼ੀਫਾ ਸਕੀਮ, ਮਾਈ ਭਾਗੋ ਵਿੱਦਿਆ ਸਕੀਮ ਤਹਿਤ ਮੁਫਤ ਸਾਈਕਲ, ਖੇਡ ਕਿੱਟਾਂ, ਤੀਰਥ ਯਾਤਰਾ, 2150 ਮੁਫਤ ਸੇਵਾ ਕੇਂਦਰਾਂ ਤੋਂ ਇਲਾਵਾ ਕੀਤੀਆਂ ਗਈਆਂ ਲੋਕ ਭਲਾਈ ਦੀਆਂ ਹੋਰ ਸਕੀਮਾਂ ਤੇ ਚਾਨਣਾ ਪਾਇਆ ਉੱਥੇ ਹੀ ਸੂਬੇ ’ਚ ਰਾਜ ਕਰ ਰਹੀ ਆਪ ਪਾਰਟੀ ਦੀ ਸਰਕਾਰ ’ਤੇ ਵਰ੍ਹਦਿਆਂ ਕਰਜ਼ੇ ਦੇ ਬੋਝ ਥੱਲੇ ਸੂਬੇ ਨੂੰ ਦਬਾਉਣ, ਵਿਕਾਸ ਦੀ ਥਾਂ ਸਰਵਨਾਸ਼, ਮਾਵਾਂ ਧੀਆਂ ਨਾਲ ਬੇਇਨਸਾਫੀ, ਪੰਜਾਬ ਦੇ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਨੂੰ ਕੇਜਰੀਵਾਲ ਦੇ ਝੂਠੇ ਪ੍ਰਚਾਰ ਲਈ ਵਰਤਨ, ਮੁਹੱਲਾ ਕਲੀਨਿਕਾਂ ਦਾ ਡਰਾਮਾ ਆਦਿ ਤੋਂ ਇਲਾਵਾ ਹੋਰਨਾਂ ਨਾਕਾਮੀਆਂ ਸਬੰਧੀ ਬੋਲਦਿਆਂ ਕਿਹਾ ਕਿ ਹੁਣ ਸੂਬੇ ਦੇ ਲੋਕ ਇਨ੍ਹਾਂ ਗੱਲਾਂ ਦਾ ਹਿਸਾਬ ਮੰਗ ਰਹੇ ਹਨ ਜੋ ਕਿ ਆਉਂਦੀਆਂ 2027 ਦੀਆਂ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਜਿਤਾ ਕੇ ਦੇਣਗੇ| ਇਸ ਮੌਕੇ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਖਣਮੁੱਖ ਭਾਰਤੀ ਪੱਤੋ, ਰਾਜਵਿੰਦਰ ਸਿੰਘ ਧਰਮਕੋਟ, ਸੁਖਚੈਨ ਸਿੰਘ ਧਾਲੀਵਾਲ, ਰਵੀਇੰਦਰਜੀਤ ਸਿੰਘ ਰਵੀ ਨੰਬਰਦਾਰ, ਅਜੀਤਪਾਲ ਸਿੰਘ ਰਣੀਆਂ, ਬਸੰਤ ਸਿੰਘ ਦੌਧਰ, ਅਮਰਜੀਤ ਸਿੰਘ ਬੁੱਟਰ, ਰੁਪਿੰਦਰ ਸਿੰਘ ਦੀਦਾਰੇ ਵਾਲਾ, ਹਰਪ੍ਰੀਤ ਸਿੰਘ ਸਿੱਧੂ ਰਾਮੂੰਵਾਲਾ, ਜਗਮੋਹਨ ਸਿੰਘ ਕੋਕਰੀ, ਸੁਖਵਿੰਦਰ ਸਿੰਘ ਨੀਟਾ ਅਜੀਤਵਾਲ, ਸੁਰਜੀਤ ਸਿੰਘ ਝੰਡੇਆਣਾ, ਰਾਮ ਸਿੰਘ ਪੱਤੋ ਸਾਰੇ ਸਰਕਲ ਪ੍ਰਧਾਨ, ਜਸਵਿੰਦਰ ਸਿੰਘ ਖੋਟੇ ਪ੍ਰਧਾਨ ਐਸ.ਸੀ. ਵਿੰਗ, ਮਾ. ਜਸਵਿੰਦਰ ਸਿੰਘ, ਨਾਹਰ ਸਿੰਘ ਪ੍ਰਧਾਨ, ਜਗਰੂਪ ਸਿੰਘ ਐਸ.ਸੀ. ਸਰਕਲ ਪ੍ਰਧਾਨ, ਨਾਇਬ ਸਿੰਘ, ਜਗਤਾਰ ਸਿੰਘ ਜੌਹਲ, ਪਰਮਜੀਤ ਸਿੰਘ ਮੈਂਬਰ, ਅਮਰਜੀਤ ਸਿੰਘ ਸਾਬਕਾ ਐਮ.ਸੀ. ਆਦਿ ਤੋਂ ਇਲਾਵਾ ਹੋਰ ਵੀ ਆਗੂ ਤੇ ਵਰਕਰ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਬਾਬਾ ਸਾਧੂ ਸ਼ਾਹ ਦੀ ਯਾਦ ’ਚ ਸੱਭਿਆਚਾਰਕ ਮੇਲਾ ਕਰਵਾਇਆ ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ’ਚ ਕੈਰੀਅਰ ਅਤੇ ਭਵਿੱਖੀ ਮੌਕਿਆਂ ਸਬੰਧੀ ਵਿਖਿਆਨ ਦਾ ਆਯੋਜਨ
Ad Position 24