07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਨਾਲ ਐਡ: ਧਰਮਪਾਲ ਸਿੰਘ ਡੀ.ਪੀ. ਨੇ ਕੀਤੀ ਵਿਸ਼ੇਸ਼ ਮੀਟਿੰਗ * ਸੂਬਾ ਪ੍ਰਧਾਨ ਨੂੰ ਹਲਕੇ ਅੰਦਰ ਪਾਰਟੀ ਮੌਜੂਦਾ ਸਥਿਤੀ ਤੋਂ ਕਰਵਾਇਆ ਜਾਣੂੰ

ਬਾਘਾ ਪੁਰਾਣਾ, 7 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਕਾਂਗਰਸ ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਕਿਲ੍ਹਾ ਫਤਿਹ ਕਰਨ ਲਈ ਪੰਜਾਬ ਕਾਂਗਰਸ ਦੀ ਸੂਬਾ ਕਮੇਟੀ ਦੇ ਲਾਏ ਨਵੇਂ ਪ੍ਰਧਾਨ ਪ੍ਰਗਟ ਸਿੰਘ ਨਾਲ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਧਰਮਪਾਲ ਸਿੰਘ ਡੀ. ਪੀ.

Ad Position 21
No active advertisement
ਅਜੀਤ ਡੈਸਕ 08-10-2026
ਬਾਘਾ ਪੁਰਾਣਾ, 7 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਕਾਂਗਰਸ ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਕਿਲ੍ਹਾ ਫਤਿਹ ਕਰਨ ਲਈ ਪੰਜਾਬ ਕਾਂਗਰਸ ਦੀ ਸੂਬਾ ਕਮੇਟੀ ਦੇ ਲਾਏ ਨਵੇਂ ਪ੍ਰਧਾਨ ਪ੍ਰਗਟ ਸਿੰਘ ਨਾਲ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਧਰਮਪਾਲ ਸਿੰਘ ਡੀ.ਪੀ. ਨਿਹਾਲ ਸਿੰਘ ਵਾਲਾ ਨੇ ਵਿਸ਼ੇਸ਼ ਮੀਟਿੰਗ ਕਰਦਿਆਂ ਨਵੇ ਅਹੁਦੇ ਲਈ ਮੁਬਾਰਕਬਾਦ ਦਿੰਦੇ ਹੋਏ ਗੁਲਦਸਤਾ ਭੇਟ ਕੀਤਾ। ਇਸ ਮੌਕੇ ਐਡਵੋਕੇਟ ਧਰਮਪਾਲ ਸਿੰਘ ਡੀ.ਪੀ. ਨੇ ਨਵ-ਨਿਯੁਕਤ ਸੂਬਾ ਪ੍ਰਧਾਨ ਪ੍ਰਗਟ ਸਿੰਘ ਨੂੰ ਵਧਾਈ ਦਿੰਦੇ ਹੋਏ ਹਲਕੇ ਅੰਦਰ ਪਾਰਟੀ ਦੀ ਗਰਾਊਂਡ ਪੱਧਰ ‘ਤੇ ਮੌਜੂਦਾ ਸਥਿਤੀ ਤੋਂ ਜਾਣੂੰ ਕਰਵਾਉਂਦੇ ਹੋਏ ਪਾਰਟੀ ਲਈ ਵੱਡੀਆਂ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ। ਇਸ ਮੌਕੇ ਸ. ਪ੍ਰਗਟ ਸਿੰਘ ਨੇ ਐਡਵੋਕੇਟ ਧਰਮਪਾਲ ਸਿੰਘ ਡੀ.ਪੀ. ਨੂੰ ਵਿਸ਼ਵਾਸ ਦਿਵਾਇਆ ਕਿ ਜਲਦੀ ਜ਼ਿਲ੍ਹੇ ਅੰਦਰ ਪਾਰਟੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਪਾਰਟੀ ਗ ਤੀਵਿਧੀਆਂ ਨੂੰ ਵੱਡੇ ਪੱਧਰ ‘ਤੇ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪੁੱਜਦਾ ਕੀਤਾ ਜਾ ਸਕੇ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਰਵੇ ਕਰਵਾ ਕੇ ਯੋਗ ਉਮੀਦਵਾਰ ਨੂੰ ਚੋਣ ਮੈਦਾਨ ‘ਚ ਉਤਾਰਿਆ ਜਾਵੇਗਾ ਤਾਂ ਜੋ ਕਾਂਗਰਸ ਪਾਰਟੀ ਦੀ ਆਪਸੀ ਖਿੱਚੋਤਾਣ ਖ਼ਤਮ ਕਰਕੇ ਪਾਰਟੀ ਵਰਕਰਾਂ ‘ਚ ਨਵਾਂ ਜੋਸ਼ ਪੈਦਾ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦਾ ਜੋੜ ਮੇਲਾ ਮਨਾਇਆ ਅਗਲੀ ਖ਼ਬਰ ਜੈਵਿਕ ਵਿਭਿੰਨਤਾ ਦੀ ਸੰਭਾਲ ਲਈ ਸਰਕਾਰੀ ਹਾਈ ਸਕੂਲ ਸਾਫ਼ੂਵਾਲਾ ਦੇ ਵਿਦਿਆਰਥੀਆਂ ਦੀ ਵਿਲੱਖਣ ਪਹਿਲ
Ad Position 24