07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਪੂਰੀ ਤਰ੍ਹਾਂ ਪੱਕਿਆ ਤੇ ਸੁੱਕਾ ਝੋਨਾ ਹੀ ਮੰਡੀਆਂ ’ਚ ਲਿਆਉਣ ਦੀ ਅਪੀਲ

ਮੋਗਾ, 7 ਅਕਤੂਬਰ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਝੋਨਾ ਪੂਰੀ ਤਰ੍ਹਾਂ ਪੱਕਣ ਉਪਰੰਤ ਅਤੇ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਬੇਲੋੜੀ ਉਡੀਕ ਨਾ ਕਰਨੀ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਮੰਡੀਆਂ ਵਿਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

Ad Position 21
No active advertisement
ਸਾਗਰ ਸੇਤੀਆ ਡਿਪਟੀ ਕਮਿਸ਼ਨਰ 08-10-2026
ਮੋਗਾ, 7 ਅਕਤੂਬਰ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਝੋਨਾ ਪੂਰੀ ਤਰ੍ਹਾਂ ਪੱਕਣ ਉਪਰੰਤ ਅਤੇ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਬੇਲੋੜੀ ਉਡੀਕ ਨਾ ਕਰਨੀ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਮੰਡੀਆਂ ਵਿਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਸ ਲਈ ਕਿਸਾਨਾਂ ਦਾ ਵੀ ਸਹਿਯੋਗ ਬਹੁਤ ਜ਼ਰੂਰੀ ਹੈ। ਕਿਸਾਨ ਆਪਣੀ ਫ਼ਸਲ ਨੂੰ ਨਿਰਧਾਰਿਤ ਨਮੀ ਦੇ ਮਾਪਦੰਡਾਂ ਅਨੁਸਾਰ ਸੁਕਾ ਕੇ ਹੀ ਮੰਡੀ ਵਿਚ ਲਿਆਉਣ, ਜਿਸ ਨਾਲ ਫ਼ਸਲ ਦੀ ਤੁਰੰਤ ਖ਼ਰੀਦ ਵਿਚ ਮਦਦ ਮਿਲੇਗੀ ਅਤੇ ਮੰਡੀਆਂ ਵਿਚ ਭੀੜ ਨੂੰ ਵੀ ਘਟਾਇਆ ਜਾ ਸਕੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਿੱਲਾ ਜਾਂ ਵੱਧ ਨਮੀ ਵਾਲਾ ਝੋਨਾ ਮੰਡੀ ਵਿਚ ਲਿਆਉਣ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਸੁਕਾਉਣ ਲਈ ਵਾਧੂ ਸਮਾਂ ਲੱਗ ਸਕਦਾ ਹੈ, ਜਿਸ ਕਾਰਨ ਉਨ੍ਹਾਂ ਨੂੰ ਮੰਡੀ ਵਿਚ ਵਧੇਰੇ ਸਮਾਂ ਉਡੀਕ ਕਰਨੀ ਪੈ ਸਕਦੀ ਹੈ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਪਹਿਲਾਂ ਫ਼ਸਲ ਦੇ ਪੂਰੀ ਤਰ੍ਹਾਂ ਪੱਕਣ ਨੂੰ ਯਕੀਨੀ ਬਣਾਉਣ ਅਤੇ ਕਟਾਈ ਉਪਰੰਤ ਝੋਨੇ ਨੂੰ ਲੋੜ ਅਨੁਸਾਰ ਸੁਕਾ ਕੇ ਹੀ ਮੰਡੀ ਵਿਚ ਲੈ ਕੇ ਆਉਣ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਲਈ ਕੰਬਾਈਨਾਂ ਦੀ ਵਰਤੋਂ ਕਰਦੇ ਸਮੇਂ ਨਿਰਧਾਰਿਤ ਮਾਪਦੰਡਾਂ ਅਤੇ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਜਿਵੇਂ ਕਿ ਝੋਨੇ ਦੀ ਕਟਾਈ ਸਿਰਫ਼ ਦਿਨ ਸਮੇਂ ਹੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਅਤੇ ਵਾਤਾਵਰਣ ਦੀ ਸੰਭਾਲ ਨੂੰ ਧਿਆਨ ਵਿਚ ਰੱਖਦਿਆਂ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਮਸ਼ੀਨਰੀ ਦਾ ਲਾਭ ਲੈਣ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੰਡੀਆਂ ਵਿਚ ਖ਼ਰੀਦ, ਲਿਫ਼ਟਿੰਗ, ਬਾਰਦਾਨੇ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਕੋਟਕਪੂਰੇ ਦੀਆਂ ਮੁੱਖ ਸੜਕਾਂ ’ਤੇ ਲੱਗੇ ਗੰਦਗੀ ਦੇ ਢੇਰ, ਲੋਕ ਪ੍ਰੇਸ਼ਾਨ ਅਗਲੀ ਖ਼ਬਰ ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ ਨੇ ਦੀਪਕ ਸਿੰਘ ਨੂੰ ਐਸ.ਪੀ. ਵਜੋਂ ਹੋਈ ਤਰੱਕੀ ਮੌਕੇ ਸਨਮਾਨਿਤ ਕੀਤਾ
Ad Position 24