08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸ਼ਿਆਮ ਮੰਦਰ ’ਚ ਇੰਦਰਾ ਇਕਾਦਸ਼ੀ ਮੌਕੇ ਖਾਟੂ ਵਾਲੇ ਦੇ ਨਾਮ ’ਤੇ ਭਜਨ ਸੰਧਿਆ ਕਰਵਾਈ ਸਪਰਿੰਗ ਫ਼ੀਲਡ ਸਕੂਲ ਵਿਖੇ ਮੁਫ਼ਤ ਜਾਂਚ ਕੈਂਪ ਲਗਾਇਆ

ਬਾਘਾ ਪੁਰਾਣਾ, 8 ਅਕਤੂਬਰ (ਟਿੰਕੂ ਕਾਠਪਾਲ)- ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਵਲੋਂ ਸਕੂਲ ਮੈਨੇਜਮੈਂਟ ਅਤੇ ‘ਸੇਵਕ ਸੇਵਾ ਸੰਸਥਾ’ ਦੇ ਵਿਸ਼ੇਸ਼ ਸਹਿਯੋਗ ਨਾਲ ਸਕੂਲ ਕੈਂਪਸ ਵਿਚ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਅਪਾਹਜ ਵਿਅਕਤੀਆਂ ਦੀ ਸਹਾਇਤਾ ਲਈ ਇਕ ਵਿਸ਼ੇਸ਼ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਲੋੜਵੰਦਾਂ ਨੂੰ ਮੁਫ਼ਤ ਵੀਲ ਚੇਅਰ, ਕਮੋਡ ਕੁਰਸੀ, ਕੰਨਾਂ ਦੀਆਂ ਮਸ਼ੀਨਾਂ, ਛੜੀਆਂ, ਸਰਵਾਈਕਲ ਕਾਲਰ, ਬੈਕ ਬੈਲਟ, ਟਰਾਈ ਸਾਈਕਲ ਅਤੇ ਮੋਟਰ ਟਰਾਈ ਸਾਈਕਲ ਵਰਗੀਆਂ ਜ਼ਰੂਰੀ ਵਸਤੂਆਂ ਮੁਹੱਈਆ ਕਰਵਾਉਣਾ ਸੀ।

Ad Position 21
No active advertisement
ਅਜੀਤ ਡੈਸਕ 09-10-2026
ਬਾਘਾ ਪੁਰਾਣਾ, 8 ਅਕਤੂਬਰ (ਟਿੰਕੂ ਕਾਠਪਾਲ)- ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਵਲੋਂ ਸਕੂਲ ਮੈਨੇਜਮੈਂਟ ਅਤੇ ‘ਸੇਵਕ ਸੇਵਾ ਸੰਸਥਾ’ ਦੇ ਵਿਸ਼ੇਸ਼ ਸਹਿਯੋਗ ਨਾਲ ਸਕੂਲ ਕੈਂਪਸ ਵਿਚ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਅਪਾਹਜ ਵਿਅਕਤੀਆਂ ਦੀ ਸਹਾਇਤਾ ਲਈ ਇਕ ਵਿਸ਼ੇਸ਼ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਲੋੜਵੰਦਾਂ ਨੂੰ ਮੁਫ਼ਤ ਵੀਲ ਚੇਅਰ, ਕਮੋਡ ਕੁਰਸੀ, ਕੰਨਾਂ ਦੀਆਂ ਮਸ਼ੀਨਾਂ, ਛੜੀਆਂ, ਸਰਵਾਈਕਲ ਕਾਲਰ, ਬੈਕ ਬੈਲਟ, ਟਰਾਈ ਸਾਈਕਲ ਅਤੇ ਮੋਟਰ ਟਰਾਈ ਸਾਈਕਲ ਵਰਗੀਆਂ ਜ਼ਰੂਰੀ ਵਸਤੂਆਂ ਮੁਹੱਈਆ ਕਰਵਾਉਣਾ ਸੀ। ਕੈਂਪ ਦੌਰਾਨ ਪਹੁੰਚੇ ਲੋੜਵੰਦਾਂ ਦੇ ਫਾਰਮ ਭਰੇ ਗਏ, ਜਿਨ੍ਹਾਂ ਦਾ ਡਾਕਟਰਾਂ ਦੀ ਮਾਹਿਰ ਟੀਮ ਵਲੋਂ ਨਿਰੀਖਣ ਅਤੇ ਮੁਲਾਂਕਣ ਕੀਤਾ ਗਿਆ। ਡਾਕਟਰਾਂ ਵਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਲੋੜਵੰਦਾਂ ਦੀ ਮੰਗ ਅਨੁਸਾਰ ਸਮਾਨ ਮਨਜ਼ੂਰ ਕੀਤਾ ਗਿਆ, ਜੋ ਕਿ ਸਮਾਨ ਪ੍ਰਾਪਤ ਹੋਣ ‘ਤੇ ਜਲਦ ਹੀ ਉਨ੍ਹਾਂ ਨੂੰ ਵੰਡਿਆਂ ਜਾਵੇਗਾ। ਇਸ ਦੌਰਾਨ 300 ਤੋਂ ਵੱਧ ਵਿਅਕਤੀਆਂ ਦੇ ਫਾਰਮ ਯੋਗ ਪਾਏ ਗਏ, ਜਿਨ੍ਹਾਂ ਦੇ ਨਾਂ, ਪਤੇ ਅਤੇ ਫ਼ੋਨ ਨੰਬਰ ਨੋਟ ਕੀਤੇ ਗਏ ਹਨ ਤਾਂ ਜੋ ਸਮਾਨ ਆਉਣ ‘ਤੇ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕੇ। ਇਹ ਕੈਂਪ ‘ਸੇਵਕ ਸੇਵਾ ਸੰਸਥਾ’ ਦੇ ਮੁਖੀ ਅਮਨਦੀਪ ਸਿੰਘ ਕੋਠੇ ਚੋਟੀਆਂ ਦੀ ਰਹਿਨੁਮਾਈ ਹੇਠ ਸਫਲਤਾ ਪੂਰਵਕ ਨੇਪਰੇ ਚੜ੍ਹਿਆ। ਇਸ ਮੌਕੇ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਈਆਂ। ਕੈਂਪ ਵਿਚ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਕੇ ਲੋੜਵੰਦਾਂ ਦੀ ਮਦਦ ਲਈ ਹਾਜ਼ਰੀ ਲਗਵਾਈ, ਜਿਨ੍ਹਾਂ ਵਿਚ ਐਕਸ ਐਮ.ਸੀ. ਸਤੀਸ਼ ਅਰੋੜਾ, ਐਮ.ਸੀ. ਪਿਰਥੀ ਸਿੰਘ, ਗੁਰਪ੍ਰੀਤ ਸਿੰਘ ਮਨਚੰਦਾ ਐਮ.ਸੀ., ਧਰਮਿੰਦਰ ਸਿੰਘ ਰੱਖੜਾ ਐਮ. ਸੀ., ਗੁਰਮੁਖ ਸਿੰਘ ਸਾਬਕਾ ਐਮ.ਸੀ., ਹਰਪ੍ਰੀਤ ਸਿੰਘ ਮਲਹੋਤਰਾ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ‘ਤੇ ਸ਼ਾਮਲ ਸਨ। ਸਮਾਗਮ ਦੇ ਅੰਤ ਵਿਚ ਸਕੂਲ ਦੇ ਚੇਅਰਮੈਨ ਨਰ ਸਿੰਘ ਬਰਾੜ ਅਤੇ ਪ੍ਰਿੰਸੀਪਲ ਬਾਇਜੂ ਵਿਜੇ ਨੇ ਕੈਂਪ ਵਿਚ ਪਹੁੰਚੀਆਂ ਸਾਰੀਆਂ ਸ਼ਖ਼ਸੀਅਤਾਂ, ਡਾਕਟਰਾਂ ਦੀ ਟੀਮ ਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਪਿੰਡ ਦੱਲੂਵਾਲਾ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਰਾਬਤਾ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਨਾਲ ਸੰਬੰਧਿਤ ਮਾਮਲੇ ਦੀ ਜਾਂਚ ਲਈ 3 ਮੈਂਬਰੀ ਐੱਸ.ਆਈ.ਟੀ. ਗਠਿਤ
Ad Position 24