ਨਸ਼ਿਆਂ ਦੀ ਰੋਕਥਾਮ ਲਈ 20 ਪ੍ਰਭਾਵਿਤ ਸਥਾਨਾਂ ’ਤੇ ਵਿਸ਼ੇਸ਼ ਫੋਕਸ, 60 ਦਿਨਾਂ ਦੀ ਮੁਹਿੰਮ- ਡੀ. ਸੀ.
ਨਸ਼ਾ ਛੱਡਣ ਵਾਲਿਆਂ ਨੂੰ ਇਲਾਜ ਤੇ ਮੁੜ ਵਸੇਬੇ ਲਈ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ
ਮੋਗਾ, 8 ਅਕਤੂਬਰ (ਸੁਰਿੰਦਰਪਾਲ ਸਿੰਘ)- ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਨਾਰਕੋ ਕੋਆਰਡੀਨੇਸ਼ਨ ਸੈਂਟਰ ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿਚ ਨਸ਼ਿਆਂ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤੇ ਪ੍ਰਗਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਤੇ ਆਪਸੀ ਤਾਲਮੇਲ ਨਾਲ ਨਤੀਜਾ ਮੁਖੀ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਅ
ਅਜੀਤਵਾਲ ਕਾਲਜ ਵਿਖੇ ਸੈਮੀਨਾਰ ਦੌਰਾਨ ਪ੍ਰਿੰਸੀਪਲ ਡਾਇਰੈਕਟਰ ਪ੍ਰਦੀਪ ਵਰਮਾ ਸੰਬੋਧਨ ਕਰਦੇ ਹੋਏ। ਤਸਵੀਰ : ਹਰਦੇਵ ਸਿੰਘ ਮਾਨ
09-10-2026
ਮੋਗਾ, 8 ਅਕਤੂਬਰ (ਸੁਰਿੰਦਰਪਾਲ ਸਿੰਘ)- ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਨਾਰਕੋ ਕੋਆਰਡੀਨੇਸ਼ਨ ਸੈਂਟਰ ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿਚ ਨਸ਼ਿਆਂ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤੇ ਪ੍ਰਗਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਤੇ ਆਪਸੀ ਤਾਲਮੇਲ ਨਾਲ ਨਤੀਜਾ ਮੁਖੀ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿਚ ਐਸ. ਐਸ. ਪੀ. ਸਰਤਾਜ ਸਿੰਘ ਚਾਹਲ, ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਮਾਮਲੇ) ਮਿਸ ਹਰਸ਼ਿਤਾ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੁਲਪ੍ਰੀਤ ਸਿੰਘ, ਸਮੂਹ ਐਸ. ਡੀ. ਐਮ., ਐਸ.ਪੀ., ਡੀ. ਐਸ. ਪੀ. ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 1 ਮਾਰਚ 2025 ਨੂੰ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਹੁਣ ਜ਼ਿਲ੍ਹੇ ਦੇ 20 ਨਸ਼ਿਆਂ ਨਾਲ ਪ੍ਰਭਾਵਿਤ ਸੰਵੇਦਨਸ਼ੀਲ ਸਥਾਨਾਂ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ 60 ਦਿਨਾਂ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਤਹਿਤ ਵੱਖ-ਵੱਖ ਵਿਭਾਗਾਂ ਵਲੋਂ ਸਾਂਝੇ ਤੌਰ ‘ਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਕਾਰਕਾਂ ਦੀ ਪਛਾਣ ਕਰ ਕੇ ਉਨ੍ਹਾਂ ਦੇ ਹੱਲ ਲਈ ਠੋਸ ਕਾਰਵਾਈ ਕੀਤੀ ਜਾਵੇਗੀ। ਸ੍ਰੀ ਸੇਤੀਆ ਨੇ ਕਿਹਾ ਕਿ ਨਸ਼ਿਆਂ ਦੀ ਲਤ ਵਿਚ ਫਸੇ ਵਿਅਕਤੀ ਅਤੇ ਨਸ਼ਾ ਵੇਚਣ ਵਾਲੇ ਵਿਅਕਤੀ ਨੂੰ ਇਕੋ ਨਜ਼ਰੀਏ ਨਾਲ ਨਹੀਂ ਦੇਖਿਆ ਜਾ ਸਕਦਾ। ਨਸ਼ਿਆਂ ਦੀ ਲਤ ਵਿਚ ਫਸ ਚੁੱਕੇ ਵਿਅਕਤੀਆਂ ਨੂੰ ਡਰਾਉਣ ਜਾਂ ਸਮਾਜ ਤੋਂ ਦੂਰ ਕਰਨ ਦੀ ਬਜਾਏ ਉਨ੍ਹਾਂ ਅੰਦਰ ਇਹ ਵਿਸ਼ਵਾਸ ਪੈਦਾ ਕਰਨਾ ਜ਼ਰੂਰੀ ਹੈ ਕਿ ਉਹ ਨਸ਼ਾ ਛੱਡ ਕੇ ਮੁੜ ਸਨਮਾਨਜਨਕ ਜੀਵਨ ਬਤੀਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਮੋਗਾ ਦਾ ਟੀਚਾ ਸਿਰਫ਼ ਨਸ਼ਿਆਂ ਦੀ ਸਪਲਾਈ ਰੋਕਣਾ ਨਹੀਂ, ਸਗੋਂ ਨਸ਼ੇ ਦੀ ਲਪੇਟ ਵਿਚ ਆ ਚੁੱਕੇ ਵਿਅਕਤੀਆਂ ਨੂੰ ਇਲਾਜ, ਕੌਂਸਲਿੰਗ, ਮੁੜ ਵਸੇਬੇ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਵੀ ਹੈ। ਇਸ ਦੇ ਨਾਲ ਹੀ ਨਸ਼ਾ ਵੇਚਣ ਵਾਲਿਆਂ ਅਤੇ ਤਸਕਰਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਨਰਮੀ ਨਾ ਵਰਤਦਿਆਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਓਟ ਕਲੀਨਿਕਾਂ, ਨਿੱਜੀ ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਦੀ ਨਿਯਮਤ ਚੈਕਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਮੈਡੀਕਲ ਦੁਕਾਨਾਂ ‘ਤੇ ਨਸ਼ੀਲੀਆਂ ਦਵਾਈਆਂ ਦੀ ਵਿੱਕਰੀ ਦੀ ਜਾਂਚ, ਸ਼ੱਕੀ ਥਾਵਾਂ ਅਤੇ ਘਰਾਂ ਦੀ ਚੈਕਿੰਗ, ਨਸ਼ਾ ਤਸਕਰਾਂ ਵਲੋਂ ਕੀਤੀਆਂ ਨਾਜਾਇਜ਼ ਉਸਾਰੀਆਂ ਵਿਰੁੱਧ ਕਾਰਵਾਈ ਤੇ ਸਿੰਥੈਟਿਕ ਨਸ਼ਿਆਂ ਦੀ ਰੋਕਥਾਮ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਲਈ ਵੀ ਕਿਹਾ।