09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਕਰਮਚਾਰੀਆਂ ਵਲੋਂ ਅੱਜ ਧੂਰੀ ਵਿਖੇ ਕੀਤੀ ਜਾਵੇਗੀ ਰੋਸ ਰੈਲੀ - ਰਾਮ ਸਿੰਘ

ਕਪੂਰਥਲਾ, 8 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਸਿਹਤ ਵਿਭਾਗ ’ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਸਿਵਲ ਸਰਜਨ ਦਫ਼ਤਰ ਬਾਹਰ ਰੋਸ ਵਿਖਾਵਾ ਕਰਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦਸਿਆ ਕਿ ਯੂਨੀਅਨ ਨੂੰ ਸਰਕਾਰ ਵੱਲੋਂ ਅਜੇ ਤਕ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ ਹੈ ਜਿਸ ਦੇ ਰੋਸ ਵਜੋਂ ਸਮੂਹ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਵੱਲੋਂ 9 ਅਕਤੂਬਰ ਨੂੰ ਮਾਸ ਲੀਵ ਦੇ ਕੇ ਧੂਰੀ ਵਿਖੇ ਰੋਸ ਰੈਲੀ ਕੀਤੀ ਜਾਵੇਗੀ | ਜ਼ਿਕਰਯੋਗ ਹੈ ਕਿ ਯੂਨੀਅਨ ਪਿਛਲੇ ਕਈ ਸਾਲਾਂ ਤੋਂ ਬਰਾਬਰ ਕੰਮ ਬਰਾਬਰ ਤਨਖ਼ਾਹ, ਰਿਟਾਇਰਮੈਂਟ ਤੋਂ ਬਾਅਦ ਗਰੈਚੁਟੀ ਅਤੇ ਤਨਖ਼ਾਹਾਂ ਵਿਚ ਸਨਮਾਨਜਨਕ ਵਾਧੇ ਦੀਆਂ ਮੰਗਾਂ ਲਈ ਸੰਘਰਸ਼ ਕਰ ਰਹੀ ਹੈ | ਰਾਮ ਸਿੰਘ ਨੇ ਇਹ ਵੀ ਦਸਿਆ ਕਿ ਸਰਕਾਰ ਵੱਲੋਂ ਇਕ ਕਮੇਟੀ ਗਠਿਤ ਕਰ ਕੇ ਜਲਦ ਤੋਂ ਜਲਦ ਮੰਗਾਂ ਦੇ ਨਿਪਟਾਰੇ ਲਈ ਵਾਅਦਾ ਵੀ ਕੀਤਾ ਗਿਆ ਸੀ ਪਰ ਇੰਨੇ ਦਿਨ ਬੀਤ ਜਾਣ ਦੇ ਬਾਵਜੂਦ ਨਾ ਤਾਂ ਕਮੇਟੀ ਗਠਿਤ ਹੋਈ ਤੇ ਨਾ ਹੀ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਦੇ ਸੰਬੱਧ ਵਿਚ ਕੋਈ ਪੱਤਰ ਜਾਰੀ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਮੂਹ ਕਰਮਚਾਰੀਆਂ ਵਿਚ ਸਰਕਾਰ ਦੀਆਂ ਟਾਲ ਮਟੋਲ ਵਾਲੀਆਂ ਨੀਤੀਆਂ ਦੇ ਖ਼ਿਲਾਫ਼ ਰੋਸ ਹੈ ਜਿਸ ਨੂੰ ਧੂਰੀ ਰੈਲੀ ਵਿਚ ਲੋਕਾਂ ਵਿਚ ਜਾ ਜਾ ਕੇ ਹੋਰ ਉਜਾਗਰ ਕੀਤਾ ਜਾਏਗਾ | ਇਸ ਮੌਕੇ ਡਾ. ਨਵਪ੍ਰੀਤ ਕੌਰ, ਪੰਕਜ ਵਾਲੀਆ, ਪੰਚਮ, ਕਮਲਜੀਤ ਸਿੰਘ, ਸੰਤੋਸ਼ ਕੁਮਾਰੀ, ਪਿ੍ਯੰਕਾ, ਗੁਰਵਿੰਦਰ ਸਿੰਘ, ਮਨੀਸ਼ ਕੁਮਾਰ, ਵਿਸ਼ਾਲ ਤੋਂ ਇਲਾਵਾ ਹੋਰ ਹਾਜ਼ਰ ਸਨ |

Ad Position 21
No active advertisement
ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਬਾਹਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ | ਤਸਵੀਰ: ਤਿਲਕਰਾਜ 09-10-2026
ਕਪੂਰਥਲਾ, 8 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਸਿਹਤ ਵਿਭਾਗ ’ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਸਿਵਲ ਸਰਜਨ ਦਫ਼ਤਰ ਬਾਹਰ ਰੋਸ ਵਿਖਾਵਾ ਕਰਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦਸਿਆ ਕਿ ਯੂਨੀਅਨ ਨੂੰ ਸਰਕਾਰ ਵੱਲੋਂ ਅਜੇ ਤਕ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ ਹੈ ਜਿਸ ਦੇ ਰੋਸ ਵਜੋਂ ਸਮੂਹ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਵੱਲੋਂ 9 ਅਕਤੂਬਰ ਨੂੰ ਮਾਸ ਲੀਵ ਦੇ ਕੇ ਧੂਰੀ ਵਿਖੇ ਰੋਸ ਰੈਲੀ ਕੀਤੀ ਜਾਵੇਗੀ | ਜ਼ਿਕਰਯੋਗ ਹੈ ਕਿ ਯੂਨੀਅਨ ਪਿਛਲੇ ਕਈ ਸਾਲਾਂ ਤੋਂ ਬਰਾਬਰ ਕੰਮ ਬਰਾਬਰ ਤਨਖ਼ਾਹ, ਰਿਟਾਇਰਮੈਂਟ ਤੋਂ ਬਾਅਦ ਗਰੈਚੁਟੀ ਅਤੇ ਤਨਖ਼ਾਹਾਂ ਵਿਚ ਸਨਮਾਨਜਨਕ ਵਾਧੇ ਦੀਆਂ ਮੰਗਾਂ ਲਈ ਸੰਘਰਸ਼ ਕਰ ਰਹੀ ਹੈ | ਰਾਮ ਸਿੰਘ ਨੇ ਇਹ ਵੀ ਦਸਿਆ ਕਿ ਸਰਕਾਰ ਵੱਲੋਂ ਇਕ ਕਮੇਟੀ ਗਠਿਤ ਕਰ ਕੇ ਜਲਦ ਤੋਂ ਜਲਦ ਮੰਗਾਂ ਦੇ ਨਿਪਟਾਰੇ ਲਈ ਵਾਅਦਾ ਵੀ ਕੀਤਾ ਗਿਆ ਸੀ ਪਰ ਇੰਨੇ ਦਿਨ ਬੀਤ ਜਾਣ ਦੇ ਬਾਵਜੂਦ ਨਾ ਤਾਂ ਕਮੇਟੀ ਗਠਿਤ ਹੋਈ ਤੇ ਨਾ ਹੀ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਦੇ ਸੰਬੱਧ ਵਿਚ ਕੋਈ ਪੱਤਰ ਜਾਰੀ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਮੂਹ ਕਰਮਚਾਰੀਆਂ ਵਿਚ ਸਰਕਾਰ ਦੀਆਂ ਟਾਲ ਮਟੋਲ ਵਾਲੀਆਂ ਨੀਤੀਆਂ ਦੇ ਖ਼ਿਲਾਫ਼ ਰੋਸ ਹੈ ਜਿਸ ਨੂੰ ਧੂਰੀ ਰੈਲੀ ਵਿਚ ਲੋਕਾਂ ਵਿਚ ਜਾ ਜਾ ਕੇ ਹੋਰ ਉਜਾਗਰ ਕੀਤਾ ਜਾਏਗਾ | ਇਸ ਮੌਕੇ ਡਾ. ਨਵਪ੍ਰੀਤ ਕੌਰ, ਪੰਕਜ ਵਾਲੀਆ, ਪੰਚਮ, ਕਮਲਜੀਤ ਸਿੰਘ, ਸੰਤੋਸ਼ ਕੁਮਾਰੀ, ਪਿ੍ਯੰਕਾ, ਗੁਰਵਿੰਦਰ ਸਿੰਘ, ਮਨੀਸ਼ ਕੁਮਾਰ, ਵਿਸ਼ਾਲ ਤੋਂ ਇਲਾਵਾ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟੀ.ਬੀ. ਮੁਕਤ ਭਾਰਤ ਮੁਹਿੰਮ ’ਚ ਕਪੂਰਥਲਾ ਦੀ ਵੱਡੀ ਪ੍ਰਾਪਤੀ, ਜ਼ਿਲ੍ਹੇ ਦੇ 11 ਪਿੰਡ ਟੀ.ਬੀ. ਮੁਕਤ ਐਲਾਨੇ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਰਨ ਫ਼ਾਰ ਇਕੁਐਲਿਟੀ ਮੈਰਾਥਨ
Ad Position 24