09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਡਰੋਲੀ ਭਾਈ ਸਕੂਲ ਵਿਖੇ ਖੇਡਿਆ ਨਾਟਕ ‘ਸੁਲਗਦੀ ਧਰਤੀ’

ਮੋਗਾ, 8 ਅਕਤੂਬਰ (ਜਸਪਾਲ ਸਿੰਘ ਬੱਬੀ)-ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦੇ ਆਦੇਸ਼ਾਂ ਅਨੁਸਾਰ ਸੁਤੰਤਰਤਾ ਸੰਗਰਾਮੀ ਰਣਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ (ਮੋਗਾ) ਦੇ ਸਕੂਲ ਮੁਖੀ ਰਜਨੀ ਬਾਲਾ ਅਤੇ ਐਨ. ਐਸ.

Ad Position 21
No active advertisement
ਅਜੀਤ ਡੈਸਕ 09-10-2026
ਮੋਗਾ, 8 ਅਕਤੂਬਰ (ਜਸਪਾਲ ਸਿੰਘ ਬੱਬੀ)-ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦੇ ਆਦੇਸ਼ਾਂ ਅਨੁਸਾਰ ਸੁਤੰਤਰਤਾ ਸੰਗਰਾਮੀ ਰਣਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ (ਮੋਗਾ) ਦੇ ਸਕੂਲ ਮੁਖੀ ਰਜਨੀ ਬਾਲਾ ਅਤੇ ਐਨ.ਐਸ.ਐਸ. ਦੇ ਪ੍ਰੋਗਰਾਮ ਅਫ਼ਸਰ ਡਾ. ਦੀਪਕ ਸ਼ਰਮਾ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਸਕੂਲ ਵਿਚ ਜੈ ਹੋ ਰੰਗ ਕਲਾ ਮੰਚ ਨਿਹਾਲ ਸਿੰਘ ਵਾਲਾ ਦੇ ਗਰੁੱਪ ਵਲੋਂ ਸੁਲਗਦੀ ਧਰਤੀ ਨਾਟਕ ਖੇਡਿਆ ਗਿਆ। ਡਾ. ਦੀਪਕ ਸ਼ਰਮਾ ਨੇ ਦੱਸਿਆ ਕਿ ਗਰੁੱਪ ਮੈਂਬਰ ਆਸ਼ੂ ਗਿੱਲ ਅਤੇ ਇੰਦਰ ਮਾਣੂੰਕੇ ਨੇ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦੇ ਸੁਨੇਹਾ ਦਿੰਦੇ ਹੋਏ ਸੋਹਣੇ ਪੰਜਾਬ ਦੇ ਉੱਜਲ ਭਵਿੱਖ ਦੀ ਕਾਮਨਾ ਕਰਦੇ ਹੋਏ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਦੀਪਕ ਮਿੱਤਲ, ਮਨਪ੍ਰੀਤ ਕੌਰ, ਪਰਮਿੰਦਰ ਕੌਰ, ਅੰਜੂ ਬਾਲਾ, ਸੋਨੂੰ ਸਿੰਘਲ, ਪਰਮਜੀਤ ਕੌਰ ਗਿੱਲ, ਕੁਲਜੀਤ ਕੌਰ, ਮਮਤਾ ਕਟਾਰੀਆ, ਮਨਦੀਪ ਕੌਰ, ਸੁਖਜਿੰਦਰ ਸਿੰਘ , ਗੁਰਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਨਰਿੰਦਰ ਸਿੰਘ, ਜਗਸੀਰ ਸਿੰਘ, ਚਮਕੌਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਧਰਮਕੋਟ ’ਚ ‘ਆਪ’ ਦੇ ਫਾਉਂਡਰ ਮੈਂਬਰ ਇੰਦਰਜੀਤ ਗਿੱਲ ਦੀ ਮਜ਼ਬੂਤ ਦਾਅਵੇਦਾਰੀ ਨੇ ਵਧਾਈ ਸਿਆਸੀ ਹਲਚਲ ਅਗਲੀ ਖ਼ਬਰ ਅਣਪਛਾਤੀ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਇਕ ਔਰਤ ਸਮੇਤ 2 ਜ਼ਖ਼ਮੀ
Ad Position 24