ਕਿਸਾਨ ਜਾਗਰੂਕਤਾ ਕੈਂਪ ਲਗਾਇਆ
ਕਿਸ਼ਨਪੁਰਾ ਕਲਾਂ, 8 ਅਕਤੂਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾਕਟਰ ਅੰਮ੍ਰਿਤਪਾਲ ਸਿੰਘ ਅਤੇ ਜ਼ਿਲ੍ਹਾ ਸਿਖਲਾਈ ਅਫ਼ਸਰ ਡਾਕਟਰ ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਬਲਾਕ ਖੇਤੀਬਾੜੀ ਅਫ਼ਸਰ ਕੋਟ ਈਸੇ ਖਾਂ ਡਾਕਟਰ ਗੁਰਬਾਜ਼ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਕੋਟ ਈਸੇ ਖਾਂ ਦੀ ਟੀਮ ਵਲੋਂ ਪਿੰਡ ਭਿੰਡਰ ਕਲਾਂ ਵਿਖੇ ਸੀ. ਆਰ.
ਕਿਸ਼ਨਪੁਰਾ ਕਲਾਂ, 8 ਅਕਤੂਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾਕਟਰ ਅੰਮ੍ਰਿਤਪਾਲ ਸਿੰਘ ਅਤੇ ਜ਼ਿਲ੍ਹਾ ਸਿਖਲਾਈ ਅਫ਼ਸਰ ਡਾਕਟਰ ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਬਲਾਕ ਖੇਤੀਬਾੜੀ ਅਫ਼ਸਰ ਕੋਟ ਈਸੇ ਖਾਂ ਡਾਕਟਰ ਗੁਰਬਾਜ਼ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਕੋਟ ਈਸੇ ਖਾਂ ਦੀ ਟੀਮ ਵਲੋਂ ਪਿੰਡ ਭਿੰਡਰ ਕਲਾਂ ਵਿਖੇ ਸੀ.ਆਰ.ਐਮ. ਸਕੀਮ ਅਧੀਨ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਵਿਚ ਖੇਤੀਬਾੜੀ ਵਿਸਥਾਰ ਅਫ਼ਸਰ ਡਾਕਟਰ ਅਸ਼ਵਨੀ ਕੁਮਾਰ ਵਲੋਂ ਕਿਸਾਨਾਂ ਨੂੰ ਫਾਰਮਰ ਰਜਿਸਟਰੀ, ਪੀ.ਐਮ. ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਸੀ.ਆਰ.ਐਮ. ਸਕੀਮ ਅਧੀਨ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਜਾਗਰੂਕ ਕੀਤਾ ਗਿਆ। ਜਿਸ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਖੇਤ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਕਰਨ ਲਈ ਵੱਖ-ਵੱਖ ਨੁਕਤੇ ਸਾਂਝੇ ਕੀਤੇ ਗਏ। ਇਸ ਮੌਕੇ ਡਾਕਟਰ ਜਸਬੀਰ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਵਲੋਂ ਕਿਸਾਨਾਂ ਨੂੰ ਝੋਨੇ ਅਤੇ ਕਣਕ ਦੀ ਫ਼ਸਲ ਦੇ ਕੀਟ ਅਤੇ ਬਿਮਾਰੀਆਂ ਦੇ ਪ੍ਰਬੰਧਨ ਸਬੰਧੀ ਵਿਸਥਾਰ ਪੂਰਵਕ ਦੱਸਿਆ ਗਿਆ। ਕੈਂਪ ਵਿਚ ਅਮਰਦੀਪ ਸਿੰਘ ਚੇਅਰਮੈਨ, ਰਵਿੰਦਰ ਸਿੰਘ ਪ੍ਰਧਾਨ, ਮਲਕੀਤ ਸਿੰਘ ਸੈਕਟਰੀ, ਹਰਦੀਪ ਸਿੰਘ ਫ਼ੀਲਡ ਵਰਕਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। 08ਮੋਗਾ20 ਭਿੰਡਰ ਕਲਾਂ ਵਿਖੇ ਲਗਾਏ ਜਾਗਰੂਕਤਾ ਕੈਂਪ ਦੌਰਾਨ ਖੇਤੀ ਮਾਹਿਰ ਤੇ ਹਾਜ਼ਰ ਕਿਸਾਨ ਭਰਾ।