08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸੁਪਰੀਮ ਕੋਰਟ ਦੇ ਫ਼ੈਸਲੇ ਨੇ ਬਾਘਾ ਪੁਰਾਣਾ ਨਗਰ ਕੌਂਸਲ ਚੋਣਾਂ ’ਚ ਹੋਈ ਧੱਕੇਸ਼ਾਹੀ ’ਤੇ ਲਾਈ ਮੋਹਰ- ਤੀਰਥ ਸਿੰਘ ਮਾਹਲਾ

ਬਾਘਾ ਪੁਰਾਣਾ, 8 ਅਕਤੂਬਰ (ਟਿੰਕੂ ਕਾਠਪਾਲ)- ਸੁਪਰੀਮ ਕੋਰਟ ਵਲੋਂ ਪੰਜਾਬ ਦੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਚੋਣ ਮਾਮਲੇ ਵਿਚ ਦਿੱਤੇ ਤਾਜ਼ਾ ਫ਼ੈਸਲੇ ਤੋਂ ਬਾਅਦ ਬਾਘਾ ਪੁਰਾਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਸਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਸੁਭਾਸ਼ ਮੰਡੀ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਕੀਤੀ।

Ad Position 21
No active advertisement
ਮੋਗਾ ਜ਼ਿਲ੍ਹੇ ਦੇ ਪਿੰਡ ਮਡੀਰਾਂ ਵਾਲਾ ਪੁਰਾਣਾ ਵਿਖੇ ਇੰਟਰਲਾਕ ਗਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ। ਤਸਵੀਰ: ਹਰਜੀਤ ਸਿੰਘ 09-10-2026
ਬਾਘਾ ਪੁਰਾਣਾ, 8 ਅਕਤੂਬਰ (ਟਿੰਕੂ ਕਾਠਪਾਲ)- ਸੁਪਰੀਮ ਕੋਰਟ ਵਲੋਂ ਪੰਜਾਬ ਦੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਚੋਣ ਮਾਮਲੇ ਵਿਚ ਦਿੱਤੇ ਤਾਜ਼ਾ ਫ਼ੈਸਲੇ ਤੋਂ ਬਾਅਦ ਬਾਘਾ ਪੁਰਾਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਸਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਸੁਭਾਸ਼ ਮੰਡੀ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਸੁਪਰੀਮ ਕੋਰਟ ਵਲੋਂ ਪੰਜਾਬ ਦੇ 50 ਵਾਰਡਾਂ ਵਿਚ ਮੁੜ ਚੋਣ ਕਰਵਾਉਣ ਦੇ ਦਿੱਤੇ ਹੁਕਮ ਲੋਕਤੰਤਰਿਕ ਪ੍ਰਕਿਰਿਆ ਵਿਚ ਪਾਰਦਰਸ਼ਤਾ ਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਵੱਲ ਮਹੱਤਵਪੂਰਨ ਕਦਮ ਹਨ। ਸੁਪਰੀਮ ਕੋਰਟ ਨੇ ਮੋਗਾ ਜ਼ਿਲ੍ਹੇ ਦੇ 22 ਵਾਰਡਾਂ ਸਮੇਤ ਪੰਜਾਬ ਦੇ 50 ਵਾਰਡਾਂ ਦੀਆਂ ਚੋਣਾਂ ਨੂੰ ਰੱਦ ਕਰਦਿਆਂ ਛੇ ਹਫ਼ਤਿਆਂ ਅੰਦਰ ਮੁੜ ਚੋਣ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ । ਅਦਾਲਤ ਨੇ ਮੁੜ ਚੋਣਾਂ ਦੀ ਨਿਗਰਾਨੀ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਨੂੰ ਇਕ ਸੇਵਾ ਮੁਕਤ ਜੱਜ ਦੀ ਅਗਵਾਈ ਵਾਲੀ ਨਿਗਰਾਨ ਕਮੇਟੀ ਬਣਾਉਣ ਲਈ ਵੀ ਕਿਹਾ ਹੈ। ਜਥੇਦਾਰ ਮਾਹਲਾ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਅਕਾਲੀ ਦਲ ਦੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਚੋਣਾਂ ਲਈ ਵਾਰਡ ਪੱਧਰ ‘ਤੇ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ। ਉਨ੍ਹਾਂ ਕਿਹਾ ਕਿ ਮੁੜ ਚੋਣ ਪ੍ਰਕਿਰਿਆ ਦੌਰਾਨ ਅਦਾਲਤ ਵਲੋਂ ਨਿਰਧਾਰਿਤ ਨਿਗਰਾਨੀ ਪ੍ਰਬੰਧਾਂ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਵਾਰ ਹਰ ਵੋਟਰ ਨੂੰ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੀ ਵੋਟ ਪਾਉਣ ਦਾ ਮੌਕਾ ਮਿਲੇਗਾ। ਬਾਘਾ ਪੁਰਾਣਾ ਨਗਰ ਕੌਂਸਲ ਚੋਣਾਂ ਲਈ ਐਸ.ਡੀ.ਐਮ. ਬਾਘਾ ਪੁਰਾਣਾ ਦੀ ਵਿਸ਼ੇਸ਼ ਡਿਊਟੀ ਲਗਾਈ ਗਈ ਹੈ। ਇਸ ਮੌਕੇ ਚੇਅਰਮੈਨ ਅਮਰਜੀਤ ਸਿੰਘ ਮਾਣੂੰਕੇ, ਚੇਅਰਮੈਨ ਬਚਿੱਤਰ ਸਿੰਘ ਕਾਲੇਕੇ, ਸੁਰਿੰਦਰ ਬਾਂਸਲ ਡੀ. ਐਮ. ਵਾਲੇ, ਸੁਖਜੀਤ ਸਿੰਘ ਮਾਹਲਾ, ਸ਼ਹਿਰੀ ਪ੍ਰਧਾਨ ਪਵਨ ਢੰਡ, ਸਤਨਾਮ ਸਿੰਘ ਬਰਾੜ ਸਾਬਕਾ ਐਮ.ਸੀ., ਜਗਸੀਰ ਸਿੰਘ ਲੰਗੇਆਣਾ ਸਾਬਕਾ ਐਮ. ਸੀ., ਵਪਾਰ ਮੰਡਲ ਪ੍ਰਧਾਨ ਪਵਨ ਗੋਇਲ, ਲਵਲੀ ਬਾਂਸਲ, ਸੰਤ ਰਾਮ ਭੰਡਾਰੀ, ਮੁਕੰਦ ਸਿੰਘ ਬਰਾੜ, ਬ੍ਰਿਜ ਲਾਲ ਮੋਰੀਆ, ਅਮਰ ਸਿੰਘ ਅਮਰਾ, ਮਨੋਹਰ ਲਾਲ ਪਾਂਧੀ, ਚੈਰੀ ਭਾਟੀਆ, ਰਣਜੀਤ ਸਿੰਘ ਝੀਤੇ, ਕਰਮ ਸਿੰਘ ਪੀ.ਏ., ਕਰਮਜੀਤ ਸਿੰਘ ਕਰਮੀ, ਰਿਟਾਇਰ ਥਾਣੇਦਾਰ ਬਲਵਿੰਦਰ ਸਿੰਘ, ਸੰਜੀਵ ਸ਼ਰਮਾ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਅੱਜ ਅਗਲੀ ਖ਼ਬਰ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਦਾ ਮੁੱਖ ਮੰਤਰੀ ਖੇਡ ਮੈਦਾਨ ਮਹਿਰੋਂ ਵਿਖੇ ਸ਼ਾਨਦਾਰ ਆਗਾਜ਼
Ad Position 24