08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਅੱਜ

ਮੋਗਾ, 8 ਅਕਤੂਬਰ (ਜਸਪਾਲ ਸਿੰਘ ਬੱਬੀ)- ਡਾ. ਅੰਮ੍ਰਿਤਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਾੜ੍ਹੀ 2026 ਦਾ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਮਿਤੀ 09 ਅਕਤੂਬਰ 2026 ਦਿਨ ਸ਼ੁੱਕਰਵਾਰ ਨੂੰ ਪ੍ਰਾਈਮ ਫਾਰਮ ਬੁੱਘੀਪੁਰਾ ਚੌਕ ਮੋਗਾ ਵਿਖੇ ਸਵੇਰੇ 10:00 ਵਜੇ ਲਗਾਇਆ ਜਾ ਰਿਹਾ ਹੈ।

Ad Position 21
No active advertisement
ਮੋਗਾ ਵਿਖੇ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ 9 ਅਕਤੂਬਰ ਸਬੰਧੀ ਦੱਸਦੇ ਡਾ. ਅੰਮ੍ਰਿਤਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ। ਤਸਵੀਰ : ਜਸਪਾਲ ਸਿੰਘ ਬੱਬੀ 09-10-2026
ਮੋਗਾ, 8 ਅਕਤੂਬਰ (ਜਸਪਾਲ ਸਿੰਘ ਬੱਬੀ)- ਡਾ. ਅੰਮ੍ਰਿਤਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਾੜ੍ਹੀ 2026 ਦਾ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਮਿਤੀ 09 ਅਕਤੂਬਰ 2026 ਦਿਨ ਸ਼ੁੱਕਰਵਾਰ ਨੂੰ ਪ੍ਰਾਈਮ ਫਾਰਮ ਬੁੱਘੀਪੁਰਾ ਚੌਕ ਮੋਗਾ ਵਿਖੇ ਸਵੇਰੇ 10:00 ਵਜੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦਾ ਉਦਘਾਟਨ ਸਾਗਰ ਸੇਤੀਆ ਡਿਪਟੀ ਕਮਿਸ਼ਨਰ ਮੋਗਾ ਕਰਨਗੇ। ਇਸ ਕੈਂਪ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀ ਮਾਹਿਰਾਂ ਵਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਖੇਤੀ ਨਾਲ ਸਬੰਧਿਤ ਮਸ਼ੀਨਰੀ, ਸਹਾਇਕ ਧੰਦਿਆਂ ਸਬੰਧੀ, ਸੈੱਲਫ਼ ਹੈਲਪ ਗਰੁੱਪ ਤੇ ਪੈਸਟੀਸਾਈਡਜ਼ ਸਬੰਧੀ ਪ੍ਰਦਰਸ਼ਨੀਆਂ ਲਗਾਈਆ ਜਾਣਗੀਆਂ। ਇਸ ਲਈ ਕਿਸਾਨ ਇਸ ਕਿਸਾਨ ਕੈਂਪ ਵਿਚ ਸ਼ਾਮਲ ਹੋ ਕੇ ਨਵੀਆਂ ਤਕਨੀਕਾਂ ਤੇ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜਾਣਕਾਰੀ ਪ੍ਰਾਪਤ ਕਰਨ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੇ ਲੰਮੇ ਕੱਟਾਂ ਤੋਂ ਰਾਹਤ ਲਈ ਐਸ. ਡੀ. ਓ. ਨੂੰ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਸੁਪਰੀਮ ਕੋਰਟ ਦੇ ਫ਼ੈਸਲੇ ਨੇ ਬਾਘਾ ਪੁਰਾਣਾ ਨਗਰ ਕੌਂਸਲ ਚੋਣਾਂ ’ਚ ਹੋਈ ਧੱਕੇਸ਼ਾਹੀ ’ਤੇ ਲਾਈ ਮੋਹਰ- ਤੀਰਥ ਸਿੰਘ ਮਾਹਲਾ
Ad Position 24