ਬੀ.ਐੱਡ ਫ਼ਰੰਟ ਵਲੋਂ ਸੰਗਰੂਰ ਰੈਲੀ ਵਿਚ ਹੋਵੇਗੀ ਵੱਡੀ ਸ਼ਮੂਲੀਅਤ-ਕਿਸ਼ਨਪੁਰਾ
ਮੋਗਾ, 8 ਅਕਤੂਬਰ (ਸੁਰਿੰਦਰਪਾਲ ਸਿੰਘ)-ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ ਮੁਲਾਜ਼ਮ ਵਰਗ ਦੀਆਂ ਮੰਗਾਂ ਲਈ ਪੰਜਾਬ ਸਰਕਾਰ ਦੀ ਸਿਆਸੀ ਰਾਜਧਾਨੀ ਸੰਗਰੂਰ ਵਿਖੇ ਕੀਤੀ ਜਾ ਰਹੀ ਇਤਿਹਾਸਕ ਮਹਾਂ ਰੋਸ ਰੈਲੀ ਵਿਚ ਬੀ. ਐੱਡ ਅਧਿਆਪਕ ਫ਼ਰੰਟ ਪੰਜਾਬ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।
ਮੋਗਾ, 8 ਅਕਤੂਬਰ (ਸੁਰਿੰਦਰਪਾਲ ਸਿੰਘ)-ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ ਮੁਲਾਜ਼ਮ ਵਰਗ ਦੀਆਂ ਮੰਗਾਂ ਲਈ ਪੰਜਾਬ ਸਰਕਾਰ ਦੀ ਸਿਆਸੀ ਰਾਜਧਾਨੀ ਸੰਗਰੂਰ ਵਿਖੇ ਕੀਤੀ ਜਾ ਰਹੀ ਇਤਿਹਾਸਕ ਮਹਾਂ ਰੋਸ ਰੈਲੀ ਵਿਚ ਬੀ.ਐੱਡ ਅਧਿਆਪਕ ਫ਼ਰੰਟ ਪੰਜਾਬ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਜਾਣਕਾਰੀ ਦਿੰਦਿਆਂ ਪ੍ਰਗਟਜੀਤ ਸਿੰਘ ਕਿਸ਼ਨਪੁਰਾ ਪ੍ਰਧਾਨ ਬੀ.ਐੱਡ ਅਧਿਆਪਕ ਫ਼ਰੰਟ ਪੰਜਾਬ ਨੇ ਕਿਹਾ ਕਿ ਹੁਣ ਤੱਕ ਨਾ ਤਾਂ ਮੁਲਾਜ਼ਮਾਂ ਦੀਆਂ ਕਿਸੇ ਵੀ ਮੰਗਾਂ ਦਾ ਹੱਲ ਮੁੱਖ ਮੰਤਰੀ ਪੰਜਾਬ ਵਲੋਂ ਕੀਤਾ ਗਿਆ ਅਤੇ ਨਾ ਹੀ ਕੀਤੇ ਵਾਅਦੇ ਅਨੁਸਾਰ ਕੋਈ ਅਗਲੀ ਮੀਟਿੰਗ ਦਾ ਸੱਦਾ ਕਮੇਟੀ ਨੂੰ ਦਿੱਤਾ ਗਿਆ ਜਿਸ ਕਾਰਨ ਪੰਜਾਬ ਭਰ ਦੇ ਸਮੁੱਚੇ ਮੁਲਾਜ਼ਮ ਵਰਗ ਵਿਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਹੈ ਜਿਸ ਦਾ ਜਵਾਬ ਸਮੁੱਚੇ ਮੁਲਾਜ਼ਮ ਵਰਗ ਸੰਗਰੂਰ ਮਹਾਂ ਰੋਸ ਰੈਲੀ ਰਾਹੀਂ ਪੰਜਾਬ ਸਰਕਾਰ ਨੂੰ ਦਿੱਤਾ ਜਾਵੇਗਾ। ਇਸ ਮੌਕੇ ਤੇਜਿੰਦਰ ਸਿੰਘ ਮੋਹਾਲੀ, ਪਰਮਜੀਤ ਸਿੰਘ ਫ਼ਿਰੋਜ਼ਪੁਰ, ਪਰਮਜੀਤ ਸਿੰਘ ਦੁੱਗਲ, ਦਪਿੰਦਰ ਸਿੰਘ ਢਿੱਲੋਂ ਫ਼ਾਜ਼ਿਲਕਾ, ਸਰਤਾਜ ਸਿੰਘ ਚੀਮਾ ਕਪੂਰਥਲਾ, ਗੁਰਮੀਤ ਸਿੰਘ ਢੋਲੇਵਾਲ, ਤਲਵਿੰਦਰ ਸਿੰਘ ਬੁੱਟਰ ਅੰਮ੍ਰਿਤਸਰ, ਰਵਿੰਦਰ ਸਿੰਘ ਜਲੰਧਰ, ਬਿਕਰਜੀਤ ਸਿੰਘ, ਚੰਨਦੀਪ ਸਿੰਘ ਅੰਮ੍ਰਿਤਸਰ, ਅਮਰਜੀਤ ਸਿੰਘ ਲਾਡੀ, ਮਨਜੋਤ ਸਿੰਘ ਕਲੇਰ, ਮਨਜੀਤ ਸਿੰਘ ਅਧਿਆਪਕ ਆਗੂ ਹਾਜ਼ਰ ਸਨ।