10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਐਸ.ਆਈ.ਆਰ. ਦੇ ਮੁੱਦੇ ’ਤੇ ਡਾ. ਮਾਲਤੀ ਥਾਪਰ ਦਾ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ, ਵੋਟ ਦੇ ਅਧਿਕਾਰ ਦੀ ਰਾਖੀ ਲਈ ਉਠਾਈ ਆਵਾਜ਼ ਕਿਹਾ-ਲੋਕਤੰਤਰ ਲਈ ਖ਼ਤਰੇ ਦੀ ਘੰਟੀ ਹੈ ਵੋਟਾਂ ਕੱਟਣ ਦਾ ਮਾਮਲਾ * ਨੌਜਵਾਨਾਂ ਨੂੰ ਮੁਫ਼ਤ ਸਹੂਲਤਾਂ ਦੀ ਬਜਾਏ ਰੁਜ਼ਗਾਰ ਦੇਣ ਸਰਕਾਰਾਂ

ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਕਾਂਗਰਸ ਦੀ ਸੀਨੀਅਰ ਆਗੂ ਅਤੇ ਸਾਬਕਾ ਰਾਜ ਮੰਤਰੀ ਡਾ. ਮਾਲਤੀ ਥਾਪਰ ਤੇ ਉਨ੍ਹਾਂ ਦੇ ਪਤੀ ਡਾ.

Ad Position 21
No active advertisement
‘ਅਜੀਤ’ ਉਪ ਦਫ਼ਤਰ ਮੋਗਾ ਵਿਖੇ ਗੱਲਬਾਤ ਕਰਦੇ ਹੋਏ ਸਾਬਕਾ ਡਾ. ਮਾਲਤੀ ਥਾਪਰ। ਤਸਵੀਰ : ਜਸਪਾਲ ਸਿੰਘ ਬੱਬੀ 10-10-2026
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਕਾਂਗਰਸ ਦੀ ਸੀਨੀਅਰ ਆਗੂ ਅਤੇ ਸਾਬਕਾ ਰਾਜ ਮੰਤਰੀ ਡਾ. ਮਾਲਤੀ ਥਾਪਰ ਤੇ ਉਨ੍ਹਾਂ ਦੇ ਪਤੀ ਡਾ. ਪਵਨ ਥਾਪਰ ਮੋਗਾ ਦੇ ‘ਅਜੀਤ’ ਉਪ-ਦਫ਼ਤਰ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ‘ਅਜੀਤ’ ਉਪ-ਦਫ਼ਤਰ ਮੋਗਾ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਅਤੇ ਸਮੁੱਚੀ ਟੀਮ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਥਾਪਰ ਨੇ ਐਸ.ਆਈ.ਆਰ. (ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ) ਦੇ ਮੁੱਦੇ ਨੂੰ ਉਠਾਉਂਦਿਆਂ ਕਿਹਾ ਕਿ ਵੋਟ ਪਾਉਣ ਦਾ ਅਧਿਕਾਰ ਲੋਕਤੰਤਰ ਦੀ ਬੁਨਿਆਦ ਹੈ ਅਤੇ ਵੋਟਰਾਂ ਦੇ ਨਾਂ ਕੱਟੇ ਜਾਣ ਦਾ ਮਾਮਲਾ ਬੇਹੱਦ ਗੰਭੀਰ ਹੈ। ਉਨ੍ਹਾਂ ਕਿਹਾ ਕਿ ਵੋਟ ਦਾ ਅਧਿਕਾਰ ਦੇਸ਼ ਦੇ ਆਜ਼ਾਦੀ ਘੁਲਾਟੀਆਂ ਦੇ ਸੰਘਰਸ਼ ਅਤੇ ਸੰਵਿਧਾਨ ਰਾਹੀਂ ਲੋਕਾਂ ਨੂੰ ਮਿਲਿਆ ਹੈ, ਜਿਸ ਦੀ ਰਾਖੀ ਕਰਨਾ ਸਾਰੀਆਂ ਰਾਜਨੀਤਕ ਪਾਰਟੀਆਂ ਦੀ ਜ਼ਿੰਮੇਵਾਰੀ ਹੈ। ਡਾ. ਮਾਲਤੀ ਥਾਪਰ ਨੇ ਕਿਹਾ ਕਿ ਐਸ.ਆਈ.ਆਰ. ਤਹਿਤ ਵੱਡੀ ਗਿਣਤੀ ਵਿਚ ਵੋਟਰਾਂ ਦੇ ਨਾਂ ਕੱਟੇ ਜਾਣ ਦੇ ਮਾਮਲੇ ਨੇ ਦੇਸ਼ ਭਰ ਵਿਚ ਚਿੰਤਾ ਪੈਦਾ ਕੀਤੀ ਹੈ। ਉਨ੍ਹਾਂ ਚੋਣ ਕਮਿਸ਼ਨ ਦੀ ਭੂਮਿਕਾ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਹੋਣੀ ਚਾਹੀਦੀ ਹੈ, ਤਾਂ ਜੋ ਕਿਸੇ ਵੀ ਯੋਗ ਨਾਗਰਿਕ ਨੂੰ ਉਸ ਦੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਦੇ ਵੋਟ ਦੇ ਅਧਿਕਾਰ ‘ਤੇ ਸਵਾਲ ਖੜ੍ਹੇ ਹੁੰਦੇ ਹਨ ਤਾਂ ਇਹ ਲੋਕਤੰਤਰ ਲਈ ਗੰਭੀਰ ਚੁਨੌਤੀ ਹੈ। ਉਨ੍ਹਾਂ ਇਸ ਮਾਮਲੇ ਵਿਚ ਜਵਾਬਦੇਹੀ ਤੈਅ ਕਰਨ ਅਤੇ ਲੋੜੀਂਦੀ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਦੀ ਰਾਜਨੀਤੀ ਅਤੇ ਅੱਜ ਦੀ ਰਾਜਨੀਤੀ ਵਿਚ ਜ਼ਮੀਨ-ਆਸਮਾਨ ਦਾ ਫ਼ਰਕ ਆ ਗਿਆ ਹੈ। ਪਹਿਲਾਂ ਸਿਆਸੀ ਆਗੂ ਨਿੱਜੀ ਦੋਸ਼ ਲਾਉਣ ਦੀ ਬਜਾਏ ਲੋਕਾਂ ਦੇ ਮੁੱਦਿਆਂ ‘ਤੇ ਗੱਲਬਾਤ ਕਰਦੇ ਸਨ ਅਤੇ ਇਕ-ਦੂਜੇ ਦਾ ਸਤਿਕਾਰ ਕਰਦੇ ਸਨ। ਸਿਆਸੀ ਵਿਰੋਧ ਦੇ ਬਾਵਜੂਦ ਆਪਸੀ ਸਾਂਝ ਬਣੀ ਰਹਿੰਦੀ ਸੀ, ਪਰ ਅੱਜ ਨਿੱਜੀ ਦੋਸ਼ਾਂ ਅਤੇ ਕੁਰਸੀ ਦੀ ਰਾਜਨੀਤੀ ਨੂੰ ਵਧੇਰੇ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਿਆਸਤ ਨੂੰ ਲੋਕ ਸੇਵਾ ਦਾ ਸਾਧਨ ਮੰਨਿਆਂ ਜਾਂਦਾ ਸੀ, ਜਦ ਕਿ ਅੱਜ ਪੈਸੇ ਅਤੇ ਸੱਤਾ ਦੀ ਦੌੜ ਨੇ ਸਿਆਸੀ ਅਸੂਲਾਂ ਨੂੰ ਪਿੱਛੇ ਧੱਕ ਦਿੱਤਾ ਹੈ। ਚੋਣਾਂ ਵਿਚ ਵਧ ਰਹੇ ਖ਼ਰਚਿਆਂ ‘ਤੇ ਚਿੰਤਾ ਪ੍ਰਗਟ ਕਰਦਿਆਂ ਡਾ. ਥਾਪਰ ਨੇ ਕਿਹਾ ਕਿ ਪਹਿਲਾਂ ਵੋਟ ਨੂੰ ਵੱਡੀ ਜ਼ਿੰਮੇਵਾਰੀ ਮੰਨਿਆਂ ਜਾਂਦਾ ਸੀ ਅਤੇ ਉਮੀਦਵਾਰ ਦੇ ਕਿਰਦਾਰ, ਵਿੱਦਿਅਕ ਯੋਗਤਾ, ਸੂਝ-ਬੂਝ ਅਤੇ ਲੋਕਾਂ ਪ੍ਰਤੀ ਵਿਹਾਰ ਨੂੰ ਮਹੱਤਵ ਦਿੱਤਾ ਜਾਂਦਾ ਸੀ। ਪਰ ਹੁਣ ਕਈ ਥਾਵਾਂ ‘ਤੇ ਪੈਸੇ ਅਤੇ ਲਾਲਚ ਦੇ ਆਧਾਰ ‘ਤੇ ਵੋਟਾਂ ਹਾਸਲ ਕਰਨ ਦੇ ਰੁਝਾਨ ਬਾਰੇ ਚਰਚਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਿਆਸਤ ਵਿਚ ਸਿਧਾਂਤਾਂ ਅਤੇ ਇਮਾਨਦਾਰੀ ਨੂੰ ਮੁੜ ਪਹਿਲ ਦੇਣ ਦੀ ਲੋੜ ਹੈ। ਆਪਣੇ ਪਰਿਵਾਰਕ ਪਿਛੋਕੜ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਜ਼ਾਦੀ ਘੁਲਾਟੀਏ ਪਰਿਵਾਰ ਨਾਲ ਸਬੰਧਿਤ ਹਨ। ਉਨ੍ਹਾਂ ਦੇ ਪਿਤਾ ਡਾ. ਸ਼ਾਮ ਥਾਪਰ ਨੇ ਆਜ਼ਾਦੀ ਦੇ ਸੰਘਰਸ਼ ਵਿਚ ਹਿੱਸਾ ਲਿਆ ਸੀ ਅਤੇ ਉਨ੍ਹਾਂ ਨੂੰ ਤਾਮਰ ਪੱਤਰ ਨਾਲ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਦੇ ਪਿਤਾ ਨੇ ਹੀ ਉਨ੍ਹਾਂ ਨੂੰ ਸਿਆਸਤ ਵਿਚ ਆਉਣ ਲਈ ਪ੍ਰੇਰਿਤ ਕੀਤਾ। ਸਰਕਾਰਾਂ ਦੀਆਂ ਮੁਫ਼ਤ ਸਹੂਲਤਾਂ ਵਾਲੀਆਂ ਨੀਤੀਆਂ ਬਾਰੇ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਾਹਤ ਦੇਣਾ ਗ਼ਲਤ ਨਹੀਂ, ਪਰ ਇਸ ਦੇ ਨਾਲ-ਨਾਲ ਨੌਜਵਾਨਾਂ ਨੂੰ ਰੁਜ਼ਗਾਰ, ਮਿਆਰੀ ਸਿੱਖਿਆ ਅਤੇ ਸਵੈ-ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਵੀ ਬੇਹੱਦ ਜ਼ਰੂਰੀ ਹੈ। ਨਸ਼ਿਆਂ ਦੇ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਅਤੇ ਨਿਰਾਸ਼ਾ ਨੌਜਵਾਨਾਂ ਨੂੰ ਗ਼ਲਤ ਰਾਹ ਵੱਲ ਧੱਕ ਸਕਦੀ ਹੈ। ਸਰਕਾਰਾਂ ਨੂੰ ਚਿੱਟੇ ਵਰਗੇ ਘਾਤਕ ਨਸ਼ਿਆਂ ਵਿਰੁੱਧ ਇਮਾਨਦਾਰੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਨਸ਼ਿਆਂ ਦੇ ਸ਼ਿਕਾਰ ਨੌਜਵਾਨਾਂ ਦੇ ਮੁੜ-ਵਸੇਬੇ ਲਈ ਵੀ ਪ੍ਰਬੰਧ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨਾਂ ਨੂੰ ਸਹੀ ਸਿੱਖਿਆ, ਰੁਜ਼ਗਾਰ ਅਤੇ ਜੀਵਨ ਵਿਚ ਅੱਗੇ ਵਧਣ ਦੇ ਮੌਕੇ ਮਿਲਣਗੇ ਤਾਂ ਉਹ ਨਸ਼ਿਆਂ ਤੋਂ ਦੂਰ ਰਹਿ ਸਕਣਗੇ। ਉਨ੍ਹਾਂ ਕਿਹਾ ਕਿ ‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੀ ਰਹਿਨੁਮਾਈ ਹੇਠ ‘ਅਜੀਤ’ ਅੱਜ ਦਿਨ ਬ ਦਿਨ ਬੁਲੰਦੀਆਂ ਸਰ ਕਰ ਰਿਹਾ ਹੈ, ਤੇ ਇਸ ਨੇ ਹਮੇਸ਼ਾ ਪੰਜਾਬੀਆਂ ਦੀ ਲੜਾਈ ਅੱਗੇ ਹੋ ਕੇ ਲੜੀ ।
Ad Position 22
No active advertisement
ਪਿਛਲੀ ਖ਼ਬਰ ਮੋਗਾ ਪੁਲਿਸ ਵਲੋਂ ਗੁੰਮ ਹੋਏ 300 ਮੋਬਾਈਲ ਫ਼ੋਨ ਬਰਾਮਦ ਕਰ ਅਸਲ ਮਾਲਕਾਂ ਨੂੰ ਕੀਤੇ ਵਾਪਸ ਅਗਲੀ ਖ਼ਬਰ ਹੇਮਕੁੰਟ ਸਕੂਲ ਦੀਆਂ ਐਨ.ਸੀ.ਸੀ. ਕੈਡੇਟ ਨੇ ਟੀ.ਬੀ. ਮੁਕਤ ਭਾਰਤ ਅਭਿਆਨ ਸੈਮੀਨਾਰ ’ਚ ਲਿਆ ਭਾਗ
Ad Position 24