10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਕਿਸ਼ਨਪੁਰਾ ਖੁਰਦ ਵਿਖੇ ਮਕਾਨ ਮਾਲਕਾਂ ਨੂੰ ਮਾਲਕੀ ਹੱਕ ਦੇ ਕਾਰਡ ਦਿੱਤੇ

ਕਿਸ਼ਨਪੁਰਾ ਕਲਾਂ, 9 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਯਤਨਾ ਸਦਕਾ ਕਿਸ਼ਨਪੁਰਾ ਖੁਰਦ ਦੇ ਦਾਨੂੰਵਾਲਾ ਵਿਖੇ ਮਕਾਨਾਂ ਦੇ ਮਾਲਕੀ ਹੱਕ ਸਬੰਧੀ ਕਾਰਡ ਵੰਡਣ ਦਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਐਸ.

Ad Position 21
No active advertisement
ਅਜੀਤ ਡੈਸਕ 10-10-2026
ਕਿਸ਼ਨਪੁਰਾ ਕਲਾਂ, 9 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਯਤਨਾ ਸਦਕਾ ਕਿਸ਼ਨਪੁਰਾ ਖੁਰਦ ਦੇ ਦਾਨੂੰਵਾਲਾ ਵਿਖੇ ਮਕਾਨਾਂ ਦੇ ਮਾਲਕੀ ਹੱਕ ਸਬੰਧੀ ਕਾਰਡ ਵੰਡਣ ਦਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਐਸ.ਡੀ.ਐਮ. ਧਰਮਕੋਟ ਗੁਰਵਿੰਦਰ ਸਿੰਘ ਜੌਹਲ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਤਾਰ ਸਿੰਘ ਸੰਧੂ ਕਮਾਲਕੇ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ 128 ਮਕਾਨ ਮਾਲਕਾਂ ਨੂੰ ਮਾਲਕੀ ਹੱਕ ਦੇ ਕਾਰਡ ਵੰਡੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਐਸ.ਡੀ.ਐਮ. ਗੁਰਵਿੰਦਰ ਸਿੰਘ ਜੌਹਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਮਕਾਨਾਂ ਦੇ ਮਾਲਕੀ ਹੱਕ ਦੇਣ ਦੀ ਇਹ ਇਕ ਸ਼ਲਾਘਾਯੋਗ ਅਤੇ ਲੋਕ-ਹਿਤੈਸ਼ੀ ਪਹਿਲਕਦਮੀ ਹੈ। ਉਨ੍ਹਾਂ ਕਿਹਾ ਕਿ ਮਾਲਕੀ ਹੱਕ ਦੇ ਕਾਰਡ ਮਿਲਣ ਨਾਲ ਲੋਕਾਂ ਨੂੰ ਆਪਣੇ ਮਕਾਨਾਂ ਸਬੰਧੀ ਕਾਨੂੰਨੀ ਹੱਕ ਪ੍ਰਾਪਤ ਹੋਣਗੇ ਅਤੇ ਉਹ ਭਵਿੱਖ ਵਿਚ ਇਨ੍ਹਾਂ ਹੱਕਾਂ ਦਾ ਲਾਭ ਉਠਾ ਸਕਣਗੇ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਸਪਸ਼ਟ ਹਦਾਇਤਾਂ ਦਿੱਤੀਆਂ ਗਈਆਂ ਸਨ ਕਿ ਇਸ ਪ੍ਰਕਿਰਿਆ ਦੌਰਾਨ ਪਿੰਡ ਵਾਸੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਪ੍ਰਸ਼ਾਸਨ ਵਲੋਂ ਵੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਤਾਰ ਸਿੰਘ ਸੰਧੂ ਕਮਾਲਕੇ ਨੇ ਕਿਹਾ ਕਿ ਮਾਲਕੀ ਹੱਕ ਦੇ ਕਾਰਡ ਮਿਲਣ ਨਾਲ ਲੋਕਾਂ ਦਾ ਆਪਣੇ ਘਰਾਂ ਪ੍ਰਤੀ ਹੱਕ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਹੇਠ ਹਲਕੇ ਦੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪਹੁੰਚਾਉਣਾ ਮੁੱਖ ਮਕਸਦ ਹੈ। ਸਮਾਗਮ ਦੌਰਾਨ 128 ਮਕਾਨ ਮਾਲਕਾਂ ਨੂੰ ਮਾਲਕੀ ਹੱਕ ਦੇ ਕਾਰਡ ਮਿਲਣ ’ਤੇ ਪਿੰਡ ਵਾਸੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਸਟੇਜ ਦਾ ਸੰਚਾਲਨ ਜਸਪਾਲ ਸਿੰਘ ਵਲੋਂ ਬਖੂਬੀ ਨਿਭਾਇਆ ਗਿਆ। ਅੰਤ ਵਿਚ ਕਿੰਗਜਵੇਅ ਸਕੂਲ ਦੇ ਚੇਅਰਮੈਨ ਬਲਜੀਤ ਸਿੰਘ ਸਿੱਧੂ ਵਲੋਂ ਆਏ ਹੋਏ ਮਹਿਮਾਨਾਂ ਦੇ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਸਰਪੰਚ ਬੋਹੜ ਸਿੰਘ, ਸਰਪੰਚ ਪ੍ਰਿੰਸ ਚਾਵਲਾ, ਪ੍ਰਧਾਨ ਮੇਹਰ ਸਿੰਘ, ਰਣਧੀਰ ਸਿੰਘ ਧੀਰਾ, ਮੁਖਤਿਆਰ ਸਿੰਘ ਬਾਠ, ਨੰਬਰਦਾਰ ਜਸਪਾਲ ਸਿੰਘ ਬਾਠ, ਸੈਕਟਰੀ ਰਾਜਵੀਰ ਸਿੰਘ,ਭਜਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਮੋਗਾ ਸਿਟੀ ਨੇ ਅੰਤਰਰਾਸ਼ਟਰੀ ਅਧਿਆਪਕ ਦਿਵਸ ’ਤੇ ਵਿਸ਼ੇਸ਼ ਅਧਿਆਪਕਾਂ ਦਾ ਸਨਮਾਨ ਕੀਤਾ ਅਗਲੀ ਖ਼ਬਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨਾਲ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਤੇ ਸੰਤ ਜਗਰਾਜ ਸਿੰਘ ਲੰਗਰਾਂ ਵਾਲਿਆਂ ਵਲੋਂ ਦੁੱਖ...
Ad Position 24