09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਕੜਿਆਲਵੀ ਦਾ ਕਹਾਣੀ ਸੰਗ੍ਰਹਿ ਡਾਇਰੈਕਟਰ ਵਿੰਮੀ ਭੁੱਲਰ ਨੇ ਕੀਤਾ ਲੋਕ ਅਰਪਣ

ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)- ਕਹਾਣੀਕਾਰ, ਵਾਰਤਕਕਾਰ, ਕਵੀ ਅਤੇ ਸਾਹਿਤ ਦੀਆਂ ਹੋਰ ਬਹੁਤ ਸਾਰੀਆਂ ਵਿਧਾਵਾਂ ਉੱਪਰ ਹੱਥ ਅਜ਼ਮਾਈ ਕਰਨ ਵਾਲੇ ਪ੍ਰਸਿੱਧ ਲੇਖਕ ਗੁਰਮੀਤ ਕੜਿਆਲਵੀ ਦੇ ਨਵੇਂ ਕਹਾਣੀ ਸੰਗ੍ਰਹਿ ਗਲੇਸ਼ੀਅਰ ਨੂੰ ਲੋਕ ਅਰਪਣ ਕਰਨ ਦੀ ਰਸਮ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਪੰਜਾਬ ਦੀ ਡਾਇਰੈਕਟਰ ਸ੍ਰੀਮਤੀ ਵਿੰਮੀ ਭੁੱਲਰ ਆਈ. ਏ.

Ad Position 21
No active advertisement
ਅਜੀਤ ਡੈਸਕ 10-10-2026
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)- ਕਹਾਣੀਕਾਰ, ਵਾਰਤਕਕਾਰ, ਕਵੀ ਅਤੇ ਸਾਹਿਤ ਦੀਆਂ ਹੋਰ ਬਹੁਤ ਸਾਰੀਆਂ ਵਿਧਾਵਾਂ ਉੱਪਰ ਹੱਥ ਅਜ਼ਮਾਈ ਕਰਨ ਵਾਲੇ ਪ੍ਰਸਿੱਧ ਲੇਖਕ ਗੁਰਮੀਤ ਕੜਿਆਲਵੀ ਦੇ ਨਵੇਂ ਕਹਾਣੀ ਸੰਗ੍ਰਹਿ ਗਲੇਸ਼ੀਅਰ ਨੂੰ ਲੋਕ ਅਰਪਣ ਕਰਨ ਦੀ ਰਸਮ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਪੰਜਾਬ ਦੀ ਡਾਇਰੈਕਟਰ ਸ੍ਰੀਮਤੀ ਵਿੰਮੀ ਭੁੱਲਰ ਆਈ.ਏ.ਐਸ. ਵਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਪੁਸਤਕ ਦੇ ਲੇਖਕ ਗੁਰਮੀਤ ਕੜਿਆਲਵੀ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਲੇਖਕ ਬਹੁਤ ਹੀ ਸੰਵੇਦਨਸ਼ੀਲ ਪ੍ਰਾਣੀ ਹੁੰਦਾ ਹੈ ਤੇ ਸਮਾਜ ਨੂੰ ਦਰਪੇਸ਼ ਸਮੱਸਿਆ ਉਸ ਨੂੰ ਕਲਮ ਚਲਾਉਣ ਲਈ ਮਜਬੂਰ ਕਰਦੀਆਂ ਹਨ। ਡਾਇਰੈਕਟਰ ਵਿੰਮੀ ਭੁੱਲਰ ਨੇ ਆਸ ਪ੍ਰਗਟਾਈ ਕਿ ਗੁਰਮੀਤ ਕੜਿਆਲਵੀ ਆਉਣ ਵਾਲੇ ਸਮੇਂ ਵਿਚ ਵੀ ਆਪਣੀ ਲੇਖਣੀ ਰਾਹੀਂ ਲੋਕਾਂ ਦੀ ਗੱਲ ਕਰਦਾ ਰਹੇਗਾ। ਇਸ ਮੌਕੇ ਮੌਜੂਦ ਪ੍ਰਧਾਨ ਮੰਤਰੀ ਆਦਰਸ਼ ਸਕੀਮ ਦੇ ਨੋਡਲ ਅਧਿਕਾਰੀ ਆਸ਼ੀਸ਼ ਕਥੂਰੀਆ ਨੇ ਗੁਰਮੀਤ ਕੜਿਆਲਵੀ ਬਾਰੇ ਸੰਖੇਪ ਜਾਣਕਾਰੀ ਦਿੱਤੀ। ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਸਹਾਇਕ ਨੋਡਲ ਅਧਿਕਾਰੀ ਅਤੇ ਸ਼ਾਇਰ ਦੀਪ ਜਗਦੀਪ ਨੇ ਗੁਰਮੀਤ ਕੜਿਆਲਵੀ ਨੂੰ ਮੁਬਾਰਕਾਂ ਦਿੰਦਿਆਂ ਉਸ ਦੀ ਬਹੁ ਪੱਖੀ ਸ਼ਖ਼ਸੀਅਤ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਕੜਿਆਲਵੀ ਪਿਛਲੇ ਤਿੰਨ ਦਹਾਕਿਆਂ ਤੋਂ ਲਗਾਤਾਰ ਸਿਰਜਣਾ ਵਿਚ ਤਨਦੇਹੀ ਨਾਲ ਜੁਟਿਆ ਹੋਇਆ ਹੈ। ਵਰਿੰਦਰ ਸਿੰਘ ਸੁਪਰਡੈਂਟ ਸਮੇਤ ਵਿਭਾਗ ਦੇ ਹੋਰ ਕਈ ਕਰਮਚਾਰੀ ਵੀ ਇਸ ਮੌਕੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟਰੇਡ ਯੂਨੀਅਨ ਕੌਂਸਲ ਮੋਗਾ ਦੀ ਮੀਟਿੰਗ ਜਗਦੀਸ਼ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ ਅਗਲੀ ਖ਼ਬਰ ਲਾਇਨਜ਼ ਕਲੱਬ ਮੋਗਾ ਸਿਟੀ ਨੇ ਅੰਤਰਰਾਸ਼ਟਰੀ ਅਧਿਆਪਕ ਦਿਵਸ ’ਤੇ ਵਿਸ਼ੇਸ਼ ਅਧਿਆਪਕਾਂ ਦਾ ਸਨਮਾਨ ਕੀਤਾ
Ad Position 24