10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਦੇ ਵਿਦਿਆਰਥੀਆਂ ਨੇ ਐਥਲੈਟਿਕਸ ਦੇ ਜ਼ੋਨਲ ਪੱਧਰੀ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ ਭੋਗ ’ਤੇ ਵਿਸ਼ੇਸ਼-ਗੁਰਦੀਪ ਸਿੰਘ ਜੌਹਲ

ਮੋਗਾ, 10 ਅਕਤੂਬਰ (ਸੁਰਿੰਦਰਪਾਲ ਸਿੰਘ)-ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਦੇ ਵਿਦਿਆਰਥੀ ਹਰ ਖੇਤਰ ਵਿਚ ਨਵੀਆਂ ਪੁਲਾਂਘਾਂ ਪੁੱਟ ਕੇ ਆਪਣਾ ਨਾਂਅ ਰੌਸ਼ਨ ਕਰ ਰਹੇ ਹਨ ਜਿਸ ਦੇ ਚੱਲਦਿਆਂ ਖੋਸਾ ਪਾਂਡੋ ਵਿਖੇ ਐਥਲੈਟਿਕਸ ਦੇ ਜ਼ੋਨਲ ਪੱਧਰੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਅਲੱਗ-ਅਲੱਗ ਖੇਡ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਵਧੀਆ ਪ੍ਰਦਰਸ਼ਨ ਕਰ ਕੇ ਹਰ ਵਰਗ ਵਿਚ ਆਪਣਾ ਨਾਂਅ ਕਮਾਇਆ ਅਤੇ ਕਈ ਸਕੂਲਾਂ ਨੂੰ ਪਛਾੜ ਕੇ ਕਈ ਮੈਡਲ ਪ੍ਰਾਪਤ ਕੀਤੇ। ਅੰਡਰ 14 ਵਰਗ, ਅੰਡਰ 17 ਵਰਗ ਅਤੇ ਅੰਡਰ 19 ਵਰਗ ਦੇ ਇਨ੍ਹਾਂ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਵਿਅਕਤੀਗਤ ਤੌਰ ‘ਤੇ ਭਾਗ ਲੈ ਕੇ ਦਸ ਸੋਨੇ ਦੇ ਤਗਮੇ, ਛੇ ਸਿਲਵਰ ਅਤੇ ਚਾਰ ਕਾਂਸੀ ਦੇ ਤਗਮੇ ਹਾਸਲ ਕੀਤੇ।

Ad Position 21
No active advertisement
ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ ਦੀਆਂ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਚੇਅਰਮੈਨ ਜਸਵੀਰ ਸਿੰਘ ਬਰਾੜ ਤੇ ਪ੍ਰਿੰਸੀਪਲ ਵੇਦ ਪ੍ਰਕਾਸ਼ ਸ਼ਰਮਾ। ਤਸਵੀਰ : ਹਰਜੀਤ ਸਿੰਘ 11-10-2026
ਮੋਗਾ, 10 ਅਕਤੂਬਰ (ਸੁਰਿੰਦਰਪਾਲ ਸਿੰਘ)-ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਦੇ ਵਿਦਿਆਰਥੀ ਹਰ ਖੇਤਰ ਵਿਚ ਨਵੀਆਂ ਪੁਲਾਂਘਾਂ ਪੁੱਟ ਕੇ ਆਪਣਾ ਨਾਂਅ ਰੌਸ਼ਨ ਕਰ ਰਹੇ ਹਨ ਜਿਸ ਦੇ ਚੱਲਦਿਆਂ ਖੋਸਾ ਪਾਂਡੋ ਵਿਖੇ ਐਥਲੈਟਿਕਸ ਦੇ ਜ਼ੋਨਲ ਪੱਧਰੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਅਲੱਗ-ਅਲੱਗ ਖੇਡ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਵਧੀਆ ਪ੍ਰਦਰਸ਼ਨ ਕਰ ਕੇ ਹਰ ਵਰਗ ਵਿਚ ਆਪਣਾ ਨਾਂਅ ਕਮਾਇਆ ਅਤੇ ਕਈ ਸਕੂਲਾਂ ਨੂੰ ਪਛਾੜ ਕੇ ਕਈ ਮੈਡਲ ਪ੍ਰਾਪਤ ਕੀਤੇ। ਅੰਡਰ 14 ਵਰਗ, ਅੰਡਰ 17 ਵਰਗ ਅਤੇ ਅੰਡਰ 19 ਵਰਗ ਦੇ ਇਨ੍ਹਾਂ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਵਿਅਕਤੀਗਤ ਤੌਰ ‘ਤੇ ਭਾਗ ਲੈ ਕੇ ਦਸ ਸੋਨੇ ਦੇ ਤਗਮੇ, ਛੇ ਸਿਲਵਰ ਅਤੇ ਚਾਰ ਕਾਂਸੀ ਦੇ ਤਗਮੇ ਹਾਸਲ ਕੀਤੇ। ਇਨ੍ਹਾਂ ਮੁਕਾਬਲਿਆਂ ਵਿਚ ਰਿਲੇਅ ਦੌੜਾਂ, ਸ਼ਾਟਪੁੱਟ, ਜੈਵਲਿਨ ਥਰੋ ਅਤੇ ਹੋਰ ਕਈ ਖੇਡਾਂ ਸ਼ਾਮਿਲ ਸਨ। ਰਿਲੇਅ ਦੌੜਾਂ ਵਿਚ ਅੰਡਰ 14 ਵਰਗ ਵਿਚ ਸੋਨ ਮੈਡਲ, 17 ਵਰਗ ਵਿਚ ਚਾਂਦੀ ਮੈਡਲ ਅਤੇ ਅੰਡਰ 19 ਵਰਗ ਵਿਚ ਸੋਨ ਮੈਡਲ ਪ੍ਰਾਪਤ ਕੀਤਾ। ਅੰਡਰ 17 ਰਿਲੇਅ 400 ਮੀਟਰ ਦੀਆਂ ਦੌੜਾਂ ਵਿਚ ਸੋਨੇ ਦਾ ਤਗਮਾ ਹਾਸਲ ਕੀਤਾ, ਰਿਲੇਅ ਦੌੜਾਂ ਵਿਚ 400 ਮੀਟਰ ਵਿਚ ਵਰਗ 19 ਵਿਚ ਖਿਡਾਰੀਆਂ ਨੇ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਸਿੰਘ ਅਤੇ ਸਕੂਲ ਪ੍ਰਿੰਸੀਪਲ ਵੇਦ ਪ੍ਰਕਾਸ਼ ਵਲੋਂ ਸਕੂਲ ਪਹੁੰਚਣ ‘ਤੇ ਇਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਜਿੱਤ ਦੀ ਖ਼ੁਸ਼ੀ ਵਿਚ ਵਧਾਈਆਂ ਦਿੱਤੀਆਂ ਅਤੇ ਅੱਗੇ ਹੋਣ ਵਾਲੇ ਮੁਕਾਬਲਿਆਂ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਆ ਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੇ ਕੋਚ ਸਾਹਿਬਾਨਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਨੂੰ ਵੀ ਸਲਾਮ ਜਿਨ੍ਹਾਂ ਦੀ ਬਦੌਲਤ ਇਨ੍ਹਾਂ ਵਿਦਿਆਰਥੀਆਂ ਨੇ ਜਿੱਤ ਹਾਸਲ ਕਰ ਕੇ ਆਪਣਾ ਤੇ ਆਪਣੇ ਮਾਪਿਆਂ ਦਾ ਨਾਂਅ ਚਮਕਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵਧੀਆ ਖਿਡਾਰੀ ਬਣਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਅੱਜ ਭੋਗ ’ਤੇ ਵਿਸ਼ੇਸ਼ : ਸਾਬਕਾ ਇੰਸਪੈਕਟਰ ਜਸਬੀਰ ਸਿੰਘ ਅਗਲੀ ਖ਼ਬਰ ਬਾਬੇ ਕੇ ਗਰੁੱਪ ਆਫ ਇੰਸਟੀਚਿਊਟਸ ਨੂੰ ਇਮਰਜਿੰਗ ਹਾਇਰ ਐਜੂਕੇਸ਼ਨ ਇੰਸਟੀਚਿਊਟ ਆਫ ਦੀ ਈਅਰ- 2026 ਦਾ ਸਨਮਾਨ ਇਹ ਸਨਮਾਨ ਬਾ...
Ad Position 24