11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ, ਵਿਧਾਇਕ ਕੁਲਦੀਪ ਸਿੰਘ ਢਿੱਲੋਂ ਅਤੇ ਮਲਕੀਤ ਸਿੰਘ ਦਾਖਾ ਨੇ ਵਿਧਾਇਕ ਬਿਲਾਸਪੁਰ ਨਾਲ ਕੀਤਾ ਦੁੱਖ ਸਾਂਝਾ

ਮੋਗਾ, 10 ਅਕਤੂਬਰ (ਸੁਰਿੰਦਰਪਾਲ ਸਿੰਘ)-ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਅਤੇ ਮਲਕੀਤ ਸਿੰਘ ਦਾਖਾ ਅੱਜ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਜੀ ਸਵਰਗਵਾਸੀ ਮਾਤਾ ਵਿਦਿਆ ਕੌਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 11-10-2026
ਮੋਗਾ, 10 ਅਕਤੂਬਰ (ਸੁਰਿੰਦਰਪਾਲ ਸਿੰਘ)-ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਅਤੇ ਮਲਕੀਤ ਸਿੰਘ ਦਾਖਾ ਅੱਜ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਜੀ ਸਵਰਗਵਾਸੀ ਮਾਤਾ ਵਿਦਿਆ ਕੌਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ। ਪ੍ਰਸਿੱਧ ਲੋਕ ਗਾਇਕ ਹਰਿੰਦਰ ਸੰਧੂ ਨੇ ਵਿਧਾਇਕ ਬਿਲਾਸਪੁਰ ਦੇ ਗ੍ਰਹਿ ਪਿੰਡ ਬਿਲਾਸਪੁਰ ਵਿਖੇ ਪਹੁੰਚ ਕੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮਾਂ ਦਾ ਵਿਛੋੜਾ ਜੀਵਨ ਦਾ ਅਸਹਿ ਦੁੱਖ ਹੈ, ਜਿਸ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਮੁਸ਼ਕਿਲ ਹੈ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਇਸੇ ਤਰ੍ਹਾਂ ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਅੱਜ ਵਿਧਾਇਕ ਬਿਲਾਸਪੁਰ ਦੇ ਗ੍ਰਹਿ ਵਿਖੇ ਪਹੁੰਚੇ, ਉਨ੍ਹਾਂ ਨੇ ਵਿਧਾਇਕ ਬਿਲਾਸਪੁਰ ਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਹਰੀ ਸਿੰਘ ਖਾਈ ਅਤੇ ਸੀਨੀਅਰ ਆਗੂ ਪਰਮਿੰਦਰ ਸਿੰਘ ਡਿੰਪਲ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੋਲਡਨ ਟਰੈਵਲ ਐਡਵਾਈਜ਼ਰ ਨੇ ਕੈਨੇਡਾ ਸੁਪਰ ਵੀਜ਼ਾ ਲਗਵਾਇਆ ਅਗਲੀ ਖ਼ਬਰ ਅੱਜ ਭੋਗ ’ਤੇ ਵਿਸ਼ੇਸ਼ : ਸਾਬਕਾ ਇੰਸਪੈਕਟਰ ਜਸਬੀਰ ਸਿੰਘ
Ad Position 24