11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਪਿੰਡ ਵਾਸੀਆਂ ਨੂੰ ਸੌਂਪੇ ਮਾਲਕੀ ਹੱਕ ਦੇ ਦਸਤਾਵੇਜ਼ -ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ

ਮੋਗਾ, 10 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦਿਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਪਿੰਡ ਜੋਗੇਵਾਲਾ ਵਿਖੇ ਲਾਲ ਲਕੀਰ ਦੇ ਅੰਦਰ ਆਉਂਦੇ ਮਕਾਨਾਂ ਦੇ ਮਾਲਕਾਂ ਨੂੰ ਉਨ੍ਹਾਂ ਦੇ ਮਾਲਕੀ ਹੱਕ ਦੀਆਂ ਰਜਿਸਟਰੀਆਂ ਸੌਂਪੀਆਂ ਗਈਆਂ। ਇਸ ਮੌਕੇ ਮੋਗਾ ਦੀ ਵਿਧਾਇਕਾ ਡਾ.

Ad Position 21
No active advertisement
ਅਜੀਤ ਡੈਸਕ 11-10-2026
ਮੋਗਾ, 10 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦਿਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਪਿੰਡ ਜੋਗੇਵਾਲਾ ਵਿਖੇ ਲਾਲ ਲਕੀਰ ਦੇ ਅੰਦਰ ਆਉਂਦੇ ਮਕਾਨਾਂ ਦੇ ਮਾਲਕਾਂ ਨੂੰ ਉਨ੍ਹਾਂ ਦੇ ਮਾਲਕੀ ਹੱਕ ਦੀਆਂ ਰਜਿਸਟਰੀਆਂ ਸੌਂਪੀਆਂ ਗਈਆਂ। ਇਸ ਮੌਕੇ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਲਾਭਪਾਤਰੀਆਂ ਨੂੰ ਦਸਤਾਵੇਜ਼ ਸੌਂਪੇ। ਇਸ ਮੌਕੇ ਪਿੰਡ ਦੀ ਸਰਪੰਚ ਜਸਪਾਲ ਕੌਰ ਅਤੇ ਗਰਾਮ ਪੰਚਾਇਤ ਦੇ ਮੈਂਬਰ ਨਿਰਮਲ ਸਿੰਘ ਤੇ ਦਿਲਬਾਗ ਸਿੰਘ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹੇ। ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੇਰਾ ਘਰ ਮੇਰੇ ਨਾਮ ਯੋਜਨਾ ਪੰਜਾਬ ਸਰਕਾਰ ਦੀ ਇਕ ਮਹੱਤਵਪੂਰਨ ਪਹਿਲਕਦਮੀ ਹੈ, ਜਿਸ ਰਾਹੀਂ ਲੰਮੇ ਸਮੇਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਮਕਾਨਾਂ ਦਾ ਕਾਨੂੰਨੀ ਮਾਲਕੀ ਹੱਕ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਪਰਿਵਾਰਾਂ ਲਈ ਇਹ ਰਜਿਸਟਰੀ ਸਿਰਫ਼ ਇਕ ਦਸਤਾਵੇਜ਼ ਨਹੀਂ, ਸਗੋਂ ਉਨ੍ਹਾਂ ਦੇ ਘਰ ‘ਤੇ ਉਨ੍ਹਾਂ ਦੇ ਹੱਕ ਦੀ ਕਾਨੂੰਨੀ ਪੁਸ਼ਟੀ ਹੈ। ਡਾ. ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਉਦੇਸ਼ ਸਰਕਾਰੀ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਲੋੜਵੰਦ ਅਤੇ ਯੋਗ ਵਿਅਕਤੀ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ ਦੇ ਮਾਲਕੀ ਹੱਕ ਦੇ ਦਸਤਾਵੇਜ਼ ਮਿਲਣ ਨਾਲ ਉਨ੍ਹਾਂ ਨੂੰ ਭਵਿੱਖ ਵਿਚ ਆਪਣੇ ਮਕਾਨ ਨਾਲ ਸਬੰਧਿਤ ਵੱਖ-ਵੱਖ ਕੰਮਾਂ ਵਿਚ ਸਹੂਲਤ ਮਿਲੇਗੀ ਅਤੇ ਉਨ੍ਹਾਂ ਦੇ ਹੱਕ ਹੋਰ ਵੀ ਸੁਰੱਖਿਅਤ ਹੋਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾ ਰਿਹਾ ਹੈ ਅਤੇ ਪੇਂਡੂ ਖੇਤਰਾਂ ਵਿਚ ਵੀ ਵਿਕਾਸ ਤੇ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਮੌਕੇ ਲਾਭਪਾਤਰੀ ਪਰਿਵਾਰਾਂ ਨੇ ਆਪਣੇ ਘਰਾਂ ਦੀਆਂ ਰਜਿਸਟਰੀਆਂ ਮਿਲਣ ‘ਤੇ ਪੰਜਾਬ ਸਰਕਾਰ ਅਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਜਿਸ ਮਾਲਕੀ ਹੱਕ ਦੇ ਦਸਤਾਵੇਜ਼ ਦੀ ਉਡੀਕ ਸੀ, ਉਹ ਹੁਣ ਉਨ੍ਹਾਂ ਨੂੰ ਪ੍ਰਾਪਤ ਹੋ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਸਭਾ ਮਨਾਵਾਂ ਦੇ ਹੋਏ ਨਵੇਂ ਕਾਰਜਾਂ ਸੰਬੰਧੀ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਪਰਗਟ ਸਿੰਘ ਦਾ ਪ੍ਰਧਾਨ ਬਣਨਾ ਹਾਈਕਮਾਂਡ ਦੀ ਦੂਰ ਅੰਦੇਸ਼ੀ ਸੋਚ ਦਾ ਸਬੂਤ-ਬਿੰਦਰ,ਸੇਖੋਂ
Ad Position 24