11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸੂਬੇ ਦੀ ਖੁਸ਼ਹਾਲੀ ਲਈ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ’ਤੇ ਲਗਾਉਣਗੇ ਮੋਹਰ-ਜੈ ਸਿੰਘ ਵਾਲਾ

ਬਾਘਾ ਪੁਰਾਣਾ, 10 ਅਕਤੂਬਰ (ਟਿੰਕੂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਰਪੰਚ ਜਗਮੋਹਨ ਸਿੰਘ ਜੈ ਸਿੰਘ ਵਾਲਾ ਨੇ ਦਾਅਵਾ ਕੀਤਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ ਅੰਦਰ ਅਕਾਲੀ ਦਲ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਦੀ ਰਾਜਨੀਤੀ ਵਿਚ ਅਕਾਲੀ ਦਲ ਦੀ ਭੂਮਿਕਾ ਅਤੇ ਪਾਰਟੀ ਵਲੋਂ ਕੀਤੇ ਗਏ ਲੋਕ-ਹਿਤ ਦੇ ਕੰਮਾਂ ਨੂੰ ਧਿਆਨ ਵਿਚ ਰੱਖਦੇ ਹੋਏ ਪਾਰਟੀ ਦੇ ਹੱਕ ਵਿਚ ਫਤਵਾ ਦੇਣਗੇ।

Ad Position 21
No active advertisement
ਅਜੀਤ ਡੈਸਕ 11-10-2026
ਬਾਘਾ ਪੁਰਾਣਾ, 10 ਅਕਤੂਬਰ (ਟਿੰਕੂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਰਪੰਚ ਜਗਮੋਹਨ ਸਿੰਘ ਜੈ ਸਿੰਘ ਵਾਲਾ ਨੇ ਦਾਅਵਾ ਕੀਤਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ ਅੰਦਰ ਅਕਾਲੀ ਦਲ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਦੀ ਰਾਜਨੀਤੀ ਵਿਚ ਅਕਾਲੀ ਦਲ ਦੀ ਭੂਮਿਕਾ ਅਤੇ ਪਾਰਟੀ ਵਲੋਂ ਕੀਤੇ ਗਏ ਲੋਕ-ਹਿਤ ਦੇ ਕੰਮਾਂ ਨੂੰ ਧਿਆਨ ਵਿਚ ਰੱਖਦੇ ਹੋਏ ਪਾਰਟੀ ਦੇ ਹੱਕ ਵਿਚ ਫਤਵਾ ਦੇਣਗੇ। ਉਨ੍ਹਾਂ ਕਿਹਾ ਕਿ ਬਾਘਾ ਪੁਰਾਣਾ ਵਿਧਾਨ ਸਭਾ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਵਲੋਂ ਲਗਾਤਾਰ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਵਰਕਰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ ਤੇ ਲੋਕਾਂ ਦਾ ਮਿਲ ਰਿਹਾ ਸਮਰਥਨ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਦੀ ਮਜ਼ਬੂਤ ਸਥਿਤੀ ਦਾ ਸੰਕੇਤ ਹੈ।
Ad Position 22
No active advertisement
ਪਿਛਲੀ ਖ਼ਬਰ ਰਾਮ-ਲੀਲ੍ਹਾ ਕਲੱਬ ਨਡਾਲਾ ਵਲੋਂ ਦੁਸਹਿਰੇ ਦਾ ਪੋਸਟਰ ਜਾਰੀ 20 ਅਕਤੂਬਰ ਨੂੰ ਨਡਾਲਾ ਕਾਲਜ ਦੀ ਗਰਾਊਂਡ ਵਿਚ ਮਨਾਇਆ ਜਾਵੇਗ... ਅਗਲੀ ਖ਼ਬਰ ਨੀਲਕੰਠ ਮਹਾਂ ਦੇਵ ਕਾਵੜ ਸੰਘ ਵਲੋਂ ਜੋਤ ਸਮਾਗਮ ਅਤੇ ਦੇਵੀ ਭਗਵਤ ਕਥਾ ਸਮਾਗਮ ਅੱਜ ਤੋਂ
Ad Position 24