10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਰਾਮ-ਲੀਲ੍ਹਾ ਕਲੱਬ ਨਡਾਲਾ ਵਲੋਂ ਦੁਸਹਿਰੇ ਦਾ ਪੋਸਟਰ ਜਾਰੀ 20 ਅਕਤੂਬਰ ਨੂੰ ਨਡਾਲਾ ਕਾਲਜ ਦੀ ਗਰਾਊਂਡ ਵਿਚ ਮਨਾਇਆ ਜਾਵੇਗਾ ਦੁਸਹਿਰਾ

ਨਡਾਲਾ, 10 ਅਕਤੂਬਰ (ਰਘਬਿੰਦਰ ਸਿੰਘ)-ਰਾਮ ਲੀਲ੍ਹਾ ਕਲੱਬ ਨਡਾਲਾ ਵੱਲੋਂ 20 ਅਕਤੂਬਰ ਨੂੰ ਨਡਾਲਾ ਕਾਲਜ ਦੀ ਗਰਾਊਂਡ ਵਿਚ ਮਨਾਏ ਜਾ ਰਹੇ ਦੁਸਹਿਰਾ ਸਮਾਗਮ ਸਬੰਧੀ ਪੋਸਟਰ ਜਾਰੀ ਕੀਤਾ ਗਿਆ | ਇਹ ਪੋਸਟਰ ਖੇਡ ਪ੍ਰਮੋਟਰ ਦਲਜੀਤ ਸਿੰਘ ਨਡਾਲਾ ਅਤੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਸਕੱਤਰ ਜਸਪ੍ਰੀਤ ਸਿੰਘ ਗੁਰਾਇਆ ਵੱਲੋਂ ਜਾਰੀ ਕੀਤਾ ਗਿਆ | ਇਸ ਮੌਕੇ ਉਨ੍ਹਾਂ ਲੋਕਾਂ ਨੂੰ ਦੁਸਹਿਰਾ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ | ਕਲੱਬ ਦੇ ਪ੍ਰਧਾਨ ਦਵਿੰਦਰ ਪਾਲ ਸ਼ਰਮਾ ਨੇ ਦੱਸਿਆ ਕਿ ਦੁਸਹਿਰੇ ਵਾਲੇ ਦਿਨ 20 ਅਕਤੂਬਰ ਦਿਨ ਮੰਗਲਵਾਰ ਨੂੰ ਦੁਪਹਿਰ 3 ਵਜੇ ਪੰਡਤਾਂ ਦੇ ਮੰਦਰ ਤੋਂ ਝਾਕੀਆਂ ਦੀ ਸ਼ੁਰੂਆਤ ਹੋਵੇਗੀ, ਜੋ ਸ਼ਾਮ ਨੂੰ ਨਡਾਲਾ ਕਾਲਜ ਦੀ ਗਰਾਊਾਡ ਵਿਚ ਪਹੁੰਚਣਗੀਆਂ | ਇਸ ਉਪਰੰਤ ਦੁਸਹਿਰਾ ਸਮਾਗਮ ਦੌਰਾਨ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਅਗਨੀ ਭੇਟ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਖੇਡ ਪ੍ਰਮੋਟਰ ਦਲਜੀਤ ਸਿੰਘ ਨਡਾਲਾ ਤੇ ਜਸਪ੍ਰੀਤ ਸਿੰਘ ਗੁਰਾਇਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਰਾਵਣ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨੀ ਭੇਟ ਕਰਨਗੇ, ਜਦਕਿ ਸਮਾਜ ਸੇਵੀ ਹੈਪੀ ਜੁਲਕਾ ਵੱਲੋਂ ਮੇਘਨਾਥ ਦੇ ਪੁਤਲੇ ਨੂੰ ਅਗਨੀ ਭੇਟ ਕੀਤਾ ਜਾਵੇਗਾ | ਇਸ ਤੋਂ ਇਲਾਵਾ ਭਾਜਪਾ ਆਗੂ ਸਾਹਿਲ ਬਾਵਾ ਵੱਲੋਂ ਇਨਾਮਾਂ ਦੀ ਵੰਡ ਕੀਤੀ ਜਾਵੇਗੀ | ਕਲੱਬ ਵੱਲੋਂ ਇਲਾਕਾ ਨਿਵਾਸੀਆਂ ਨੂੰ ਇਸ ਦੁਸਹਿਰਾ ਸਮਾਗਮ ਵਿਚ ਪਰਿਵਾਰਾਂ ਸਮੇਤ ਪਹੁੰਚਣ ਦੀ ਅਪੀਲ ਕੀਤੀ ਗਈ ਹੈ | ਇਸ ਮੌਕੇ ਕਲੱਬ ਪ੍ਰਧਾਨ ਦਵਿੰਦਰ ਪਾਲ ਸ਼ਰਮਾ, ਦਲਜੀਤ ਸਿੰਘ ਨਡਾਲਾ,ਜਸਪ੍ਰੀਤ ਸਿੰਘ ਗੁਰਾਇਆ, ਸੰਦੀਪ ਕੁਮਾਰ ਟੋਨੀ, ਬਲਵਿੰਦਰ ਸਿੰਘ ਬਿੱਟੂ ਖੱਖ, ਪ੍ਰੀਤਮ ਲਾਲ ਪ੍ਰੀਤਾ, ਬਲਦੇਵ ਸਿੰਘ ਬਾਜਵਾ, ਜਸਵਿੰਦਰ ਸਿੰਘ ਮਨਸੂਰਵਾਲ, ਕੌਂਸਲਰ ਸੰਦੀਪ ਸੈਣੀ, ਰੋਹਿਤ ਸ਼ਰਮਾ, ਅਮਿੱਤ ਕੁਮਾਰ ਬਾਗਲ,ਹੈਪੀ ਪੰਡਿਤ,ਪਿ੍ੰਸ ਨਡਾਲਾ, ਸ਼ਵੀ ਪਸਰੀਚਾ,ਅਵਤਾਰ ਸਿੰਘ ਦਾਊਦਪੁਰ, ਪ੍ਰਮੋਦ ਕੁਮਾਰ ਦੇਵਗਨ, ਮਨੀਸ਼ ਕੁਮਾਰ, ਰਾਜੂ ਡੋਗਰਾ, ਰਮਨ ਕੁਮਾਰ, ਕੁਨਾਲ ਤੇ ਹੋਰ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 11-10-2026

Ad Position 22
No active advertisement
ਪਿਛਲੀ ਖ਼ਬਰ ਸ੍ਰੀ ਯੋਗੀਰਾਜ ਬ੍ਰਹਮਚਾਰੀ ਕੁਟੀਆ ਵਿਚ ਸ੍ਰੀ ਮਦ ਭਾਗਵਤ ਕਥਾ ਦੇ ਦੂਜੇ ਦਿਨ ਸ਼ਰਧਾਲੂਆਂ ਦੀ ਉਮੜੀ ਭੀੜ ਅਗਲੀ ਖ਼ਬਰ ਸੂਬੇ ਦੀ ਖੁਸ਼ਹਾਲੀ ਲਈ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ’ਤੇ ਲਗਾਉਣਗੇ ਮੋਹਰ-ਜੈ ਸਿੰਘ ਵਾਲਾ
Ad Position 24