10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਬਲੂਮਿੰਗ ਬਡਜ਼ ਸਕੂਲ ਦੇ 30 ਵਿਦਿਆਰਥੀਆਂ ਨੇ ‘ਰਨ ਫ਼ਾਰ ਇਕੁਇਟੀ’ ਮੈਰਾਥਨ ’ਚ ਲਿਆ ਭਾਗ

ਮੋਗਾ, 10 ਅਕਤੂਬਰ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਮੋਗਾ ਦੇ 30 ਵਿਦਿਆਰਥੀਆਂ ਅਤੇ ਖੇਡ ਅਧਿਆਪਕਾਂ ਨੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਕਰਵਾਈ ਗਈ ‘ਰਨ ਫ਼ਾਰ ਇਕੁਇਟੀ’ ਮੈਰਾਥਨ ਵਿਚ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਭਾਗੀਦਾਰੀ ਲਈ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਬਲੂਮਿੰਗ ਬਡਜ਼ ਸਕੂਲ ਮੋਗਾ ਦੇ ਮੈਰਾਥਨ ਦੌੜ ‘ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਅਤੇ ਵਾਇਸ ਪ੍ਰਿੰਸੀਪਲ ਡਾ. ਨਿਧੀ ਬਰਾੜ ਤੇ ਹੋਰ। ਅਜੀਤ ਤਸਵੀਰ 11-10-2026
ਮੋਗਾ, 10 ਅਕਤੂਬਰ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਮੋਗਾ ਦੇ 30 ਵਿਦਿਆਰਥੀਆਂ ਅਤੇ ਖੇਡ ਅਧਿਆਪਕਾਂ ਨੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਕਰਵਾਈ ਗਈ ‘ਰਨ ਫ਼ਾਰ ਇਕੁਇਟੀ’ ਮੈਰਾਥਨ ਵਿਚ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਭਾਗੀਦਾਰੀ ਲਈ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਈ ਗਈ ਇਸ 5 ਕਿੱਲੋਮੀਟਰ ਮੈਰਾਥਨ ਵਿਚ 1500 ਤੋਂ ਵੱਧ ਨੌਜਵਾਨਾਂ, ਖਿਡਾਰੀਆਂ ਅਤੇ ਮੋਗਾ ਵਾਸੀਆਂ ਨੇ ਸ਼ਮੂਲੀਅਤ ਕੀਤੀ। ਮੈਰਾਥਨ ਦੀ ਸ਼ੁਰੂਆਤ ਸਵੇਰੇ 6:30 ਵਜੇ ਸਰਕਾਰੀ ਆਈ.ਟੀ.ਆਈ., ਮੋਗਾ ਤੋਂ ਹੋਈ। ਇਹ ਕੈਂਪ ਹਾਊਸ, ਜੋਗਿੰਦਰ ਸਿੰਘ ਚੌਂਕ, ਮੇਨ ਬਾਜ਼ਾਰ, ਗੁਰੂ ਨਾਨਕ ਕਾਲਜ ਅਤੇ ਕਲਾਕ ਟਾਵਰ ਤੋਂ ਹੁੰਦੀ ਹੋਈ ਮੁੜ ਸਰਕਾਰੀ ਆਈ.ਟੀ.ਆਈ. ਵਿਖੇ ਸਮਾਪਤ ਹੋਈ। ਬੀ.ਬੀ.ਐਸ. ਬੈਂਡ ਦੀ ਅਗਵਾਈ ਹੇਠ ਮੈਰਾਥਨ ਨੂੰ ਵਿਧਾਇਕ ਮੈਡਮ ਅਮਨ ਅਰੋੜਾ ਅਤੇ ਬਾਘਾ ਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਲੋਂ ਰਵਾਨਾ ਕੀਤਾ ਗਿਆ। ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀਆਂ ਨੇ ਇਸ ਮੈਰਾਥਨ ਵਿਚ ਭਾਗ ਲੈ ਕੇ ਸਿਹਤਮੰਦ ਜੀਵਨ ਸ਼ੈਲੀ, ਸਰੀਰਕ ਤੰਦਰੁਸਤੀ ਅਤੇ ਖੇਡਾਂ ਪ੍ਰਤੀ ਆਪਣੀ ਰੁਚੀ ਦਾ ਪ੍ਰਗਟਾਵਾ ਕੀਤਾ। ਭਾਗੀਦਾਰੀ ਮੈਡਲ ਪ੍ਰਾਪਤ ਕਰਕੇ ਵਿਦਿਆਰਥੀਆਂ ਦਾ ਉਤਸ਼ਾਹ ਹੋਰ ਵਧਿਆ। ਸਕੂਲ ਵਲੋਂ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਹਮੇਸ਼ਾ ਪ੍ਰੇਰਿਤ ਕੀਤਾ ਜਾਂਦਾ ਹੈ, ਤਾਂ ਜੋ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਹੋ ਸਕੇ। ਇਹ ਮੈਰਾਥਨ ਸਿਰਫ਼ ਇਕ ਖੇਡ ਗਤੀਵਿਧੀ ਨਹੀਂ, ਸਗੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਇਕ ਸਾਰਥਿਕ ਉਪਰਾਲਾ ਵੀ ਸੀ। ਗੁਰੂ ਸਾਹਿਬ ਨੇ ਸਮਾਜ ਨੂੰ ਬਰਾਬਰੀ, ਭਾਈਚਾਰੇ, ਮਨੁੱਖੀ ਸਾਂਝ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੱਤਾ। ਇਸ ਮੈਰਾਥਨ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਤੰਦਰੁਸਤ ਜੀਵਨ ਅਪਣਾਉਣ ਅਤੇ ਸਮਾਜ ਵਿਚ ਸਮਾਨਤਾ ਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਬਲੂਮਿੰਗ ਬਡਜ਼ ਸਕੂਲ ਦੇ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਅਤੇ ਵਾਇਸ ਪ੍ਰਿੰਸੀਪਲ ਡਾ. ਨਿਧੀ ਬਰਾੜ ਵਲੋਂ ਮੈਰਾਥਨ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਅਤੇ ਖੇਡ ਅਧਿਆਪਕਾਂ ਨੂੰ ਸਕੂਲ ਦੀ ਅਸੈਂਬਲੀ ਮੌਕੇ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਤੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਕੂਲ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਵਿਚ ਵੀ ਸਰਗਰਮ ਭੂਮਿਕਾ ਨਿਭਾਉਣ ਲਈ ਲਗਾਤਾਰ ਉਤਸ਼ਾਹਿਤ ਕਰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਆਪ ਵਾਲਿਆਂ ਦੀ ਅਖੌਤੀ ਇਨਕਲਾਬੀ ਅਤੇ ਕੱਟੜ ਇਮਾਨਦਾਰੀ ਆਈ ਸਾਹਮਣੇ-ਐਡਵੋਕੇਟ ਰਵੀ ਗਰੇਵਾਲ ਅਗਲੀ ਖ਼ਬਰ ਸ੍ਰੀ ਯੋਗੀਰਾਜ ਬ੍ਰਹਮਚਾਰੀ ਕੁਟੀਆ ਵਿਚ ਸ੍ਰੀ ਮਦ ਭਾਗਵਤ ਕਥਾ ਦੇ ਦੂਜੇ ਦਿਨ ਸ਼ਰਧਾਲੂਆਂ ਦੀ ਉਮੜੀ ਭੀੜ
Ad Position 24