10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਏਂਜਲ ਹਾਰਟ ਕਾਨਵੈਂਟ ਸਕੂਲ ਦੀ ਸ਼ਾਨਦਾਰ ਪ੍ਰਾਪਤੀ

ਧਰਮਕੋਟ, 10 ਅਕਤੂਬਰ (ਪਰਮਜੀਤ ਸਿੰਘ)-ਏਂਜਲ ਹਾਰਟ ਕਾਨਵੈਂਟ ਸਕੂਲ ਧਰਮਕੋਟ ਲਈ ਇਹ ਬਹੁਤ ਹੀ ਮਾਣ ਅਤੇ ਖ਼ੁਸ਼ੀ ਦਾ ਮੌਕਾ ਹੈ ਕਿ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ 2026 ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਅੰਡਰ-17 ਪੀਪ ਸਾਈਟ ਰਾਈਫ਼ਲ ਵਿਚ ਮਾਸਟਰ ਪ੍ਰਸ਼ਾਂਤ ਕੁਮਾਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਪ੍ਰਾਪਤ ਕੀਤਾ।

Ad Position 21
No active advertisement
ਕਿਸ਼ਨਪੁਰਾ ਕਲਾਂ ਵਿਖੇ 20ਵੇਂ ਸਾਲਾਨਾ ਜਾਗਰਣ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ਅਮਨਦੀਪ ਚਾਵਲਾ, ਅਮਰਜੀਤ ਅੰਬਾ ਤੇ ਹੋਰ। ਤਸਵੀਰ : ਅਮੋਲਕ ਸਿੰਘ ਕਲਸੀ 11-10-2026
ਧਰਮਕੋਟ, 10 ਅਕਤੂਬਰ (ਪਰਮਜੀਤ ਸਿੰਘ)-ਏਂਜਲ ਹਾਰਟ ਕਾਨਵੈਂਟ ਸਕੂਲ ਧਰਮਕੋਟ ਲਈ ਇਹ ਬਹੁਤ ਹੀ ਮਾਣ ਅਤੇ ਖ਼ੁਸ਼ੀ ਦਾ ਮੌਕਾ ਹੈ ਕਿ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ 2026 ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਅੰਡਰ-17 ਪੀਪ ਸਾਈਟ ਰਾਈਫ਼ਲ ਵਿਚ ਮਾਸਟਰ ਪ੍ਰਸ਼ਾਂਤ ਕੁਮਾਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਪ੍ਰਾਪਤ ਕੀਤਾ। ਅੰਡਰ -14 ਰੋਲਰ ਸਕੇਟਿੰਗ ਵਿਚ ਮਾਸਟਰ ਹਰਕ੍ਰਿਸ਼ਨ ਸਿੰਘ ਅਰੋੜਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਦੋਵਾਂ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ‘ਤੇ ਸਕੂਲ ਮੈਨੇਜਮੈਂਟ, ਪ੍ਰਿੰਸੀਪਲ ਮਿਸ ਅੰਮ੍ਰਿਤਾ ਸਿੰਘ ਅਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਨੂੰ ਹਾਰਦਿਕ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਦੋਵਾਂ ਹੋਣਹਾਰ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਵੀ ਮੁਬਾਰਕਾਂ ਦਿੱਤੀਆਂ ਗਈਆਂ। ਉਨ੍ਹਾਂ ਦੇ ਸਹਿਯੋਗ, ਹੌਸਲੇ ਅਤੇ ਪ੍ਰੇਰਨਾ ਨੇ ਬੱਚਿਆਂ ਦੀ ਇਸ ਸਫਲਤਾ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਸਕੂਲ ਮੈਨੇਜਮੈਂਟ ਨੂੰ ਆਪਣੇ ਵਿਦਿਆਰਥੀਆਂ ਦੀਆਂ ਅਜਿਹੀਆਂ ਮਾਣ-ਮੱਤੀਆਂ ਪ੍ਰਾਪਤੀਆਂ ‘ਤੇ ਮਾਣ ਹੈ ਅਤੇ ਸਕੂਲ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਖੇਡਾਂ, ਸਿੱਖਿਆ ਅਤੇ ਹੋਰ ਖੇਤਰਾਂ ਵਿਚ ਉੱਤਮ ਪ੍ਰਦਰਸ਼ਨ ਕਰਨ ਲਈ ਹਰ ਸੰਭਵ ਮੌਕਾ ਅਤੇ ਪ੍ਰੇਰਨਾ ਪ੍ਰਦਾਨ ਕਰਦਾ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਪ੍ਰਗਟ ਸਿੰਘ ਦੇ ਸੂਬਾ ਪ੍ਰਧਾਨ ਬਣਨ ਨਾਲ ਵਰਕਰਾਂ ਵਿਚ ਨਵਾਂ ਉਤਸ਼ਾਹ ਅਗਲੀ ਖ਼ਬਰ ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ ਦੇ ਡਾ. ਸੌਰਭ ਕੋਸੇ ਦਾ ਡਿਜ਼ਾਈਨ ਪੇਟੈਂਟ ਮਨਜ਼ੂਰ
Ad Position 24