12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਅਕਾਲੀ ਦਲ ਨੇ ਸੁਭਾਸ਼ ਮੰਡੀ ਵਿਖੇ ਹਲਕਾ ਬਾਘਾ ਪੁਰਾਣਾ ਦੇ ਮੁੱਖ ਦਫ਼ਤਰ ਦਾ ਕੀਤਾ ਸ਼ੁੱਭ ਆਰੰਭ

ਬਾਘਾ ਪੁਰਾਣਾ, 11 ਅਕਤੂਬਰ (ਟਿੰਕੂ ਕਾਠਪਾਲ)-ਮਿਸ਼ਨ 2027 ਦੌਰਾਨ ਹਲਕਾ ਬਾਘਾ ਪੁਰਾਣਾ ’ਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਜ ਸੁਭਾਸ਼ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੇ ਮੁੱਖ ਦਫ਼ਤਰ ਦਾ ਸ਼ੁੱਭ ਆਰੰਭ ਕੀਤਾ ਗਿਆ। ਇਸ ਮੌਕੇ ਵਾਹਿਗੁਰੂ ਜੀ ਦਾ ਓਟ-ਆਸਰਾ ਲੈਂਦਿਆਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 12-10-2026
ਬਾਘਾ ਪੁਰਾਣਾ, 11 ਅਕਤੂਬਰ (ਟਿੰਕੂ ਕਾਠਪਾਲ)-ਮਿਸ਼ਨ 2027 ਦੌਰਾਨ ਹਲਕਾ ਬਾਘਾ ਪੁਰਾਣਾ ’ਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਜ ਸੁਭਾਸ਼ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੇ ਮੁੱਖ ਦਫ਼ਤਰ ਦਾ ਸ਼ੁੱਭ ਆਰੰਭ ਕੀਤਾ ਗਿਆ। ਇਸ ਮੌਕੇ ਵਾਹਿਗੁਰੂ ਜੀ ਦਾ ਓਟ-ਆਸਰਾ ਲੈਂਦਿਆਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ। ਇਸ ਧਾਰਮਿਕ ਸਮਾਗਮ ਵਿਚ ਹਲਕਾ ਬਾਘਾ ਪੁਰਾਣਾ ਦੀ ਸਮੁੱਚੀ ਸੰਗਤ,ਅਕਾਲੀ ਆਗੂਆਂ ਅਤੇ ਪਾਰਟੀ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਸਿੱਖ ਧਾਰਮਿਕ ਮਰਿਆਦਾ ਅਨੁਸਾਰ ਗੁਰੂ ਮਹਾਰਾਜ ਦਾ ਓਟ-ਆਸਰਾ ਲੈ ਕੇ ਨਵੇਂ ਦਫ਼ਤਰ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਮੋਗਾ ਦੇ ਹਲਕਾ ਇੰਚਾਰਜ ਸੰਨੀ ਗਿੱਲ, ਧਰਮਕੋਟ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਸਾਬਕਾ ਨਗਰ ਕੌਂਸਲ ਪ੍ਰਧਾਨ ਬਾਲ ਕ੍ਰਿਸ਼ਨ ਬਾਲੀ, ਸੁਖਹਰਪ੍ਰੀਤ ਸਿੰਘ ਰੋਡੇ, ਤਜਿੰਦਰ ਸਿੰਘ ਬਿੱਟੂ ਚੰਨੂ ਵਾਲਾ ਅਤੇ ਸ਼ਹਿਰੀ ਪ੍ਰਧਾਨ ਪਵਨ ਢੰਡ ਨੇ ਕਿਹਾ ਕਿ ਸਿੱਖ ਪ੍ਰੰਪਰਾਵਾਂ ਅਨੁਸਾਰ ਹਰ ਸ਼ੁੱਭ ਕਾਰਜ ਦੀ ਸ਼ੁਰੂਆਤ ਗੁਰੂ ਸਾਹਿਬ ਦਾ ਓਟ-ਆਸਰਾ ਲੈ ਕੇ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਇਹ ਦਫ਼ਤਰ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਪਾਰਟੀ ਪੱਧਰ ‘ਤੇ ਉਠਾਉਣ ਲਈ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਸਮਾਗਮ ਵਿਚ ਪਹੁੰਚੀ ਸਮੁੱਚੀ ਸੰਗਤ, ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੁਖਜੀਤ ਸਿੰਘ ਮਾਹਲਾ, ਜਸਪ੍ਰੀਤ ਸਿੰਘ ਮਾਹਲਾ, ਸਰਪੰਚ ਜਗਮੋਹਨ ਸਿੰਘ ਜੈ ਸਿੰਘ ਵਾਲਾ, ਪ੍ਰਧਾਨ ਇਕੱਤਰ ਸਿੰਘ ਥਰਾਜ, ਚੇਅਰਮੈਨ ਅਮਰਜੀਤ ਸਿੰਘ ਮਾਣੂੰਕੇ, ਚੇਅਰਮੈਨ ਬਚਿੱਤਰ ਸਿੰਘ ਕਾਲੇ ਕੇ, ਸੰਜੀਵ ਕੁਮਾਰ ਬਿੱਟੂ ਰੋਡੇ, ਭੁਪਿੰਦਰ ਸਰਪੰਚ ਰੋਡੇ, ਸੁਰਿੰਦਰ ਬਾਂਸਲ ਡੀ.ਐਮ. ਵਾਲੇ, ਚੇਅਰਮੈਨ ਸੁਖਚਰਨ ਸਿੰਘ ਛਿੰਦਾ, ਪ੍ਰਧਾਨ ਹਰਪ੍ਰੀਤ ਸਿੰਘ ਕਾਲੇਕੇ, ਪ੍ਰਧਾਨ ਸ਼ਿੰਦਰ ਸਿੰਘ ਮੱਲਕੇ, ਪ੍ਰਧਾਨ ਪਵਨ ਗੋਇਲ, ਅਸ਼ਵਨੀ ਸ਼ਰਮਾ, ਹਰਮੇਲ ਸਿੰਘ ਮੌੜ, ਪ੍ਰਧਾਨ ਹਰਜੀਤ ਸਿੰਘ ਗਿੱਲ ਪ੍ਰਧਾਨ ਪ੍ਰੀਤਮ ਸਿੰਘ ਗਿੱਲ ਸਰਪੰਚ ਜਿੰਮੀ, ਬਲਵਿੰਦਰ ਗਰਗ, ਪ੍ਰਧਾਨ ਰਣਧੀਰ ਸਿੰਘ ਥਰਾਜ, ਕਰਨਲ ਦਰਸ਼ਨ ਸਿੰਘ, ਮਿਲਣ ਗਰਗ, ਰਾਕੇਸ਼ ਤੋਤਾ, ਹਰਜੋਤ ਸਿੰਘ ਡੇਮਰੂ, ਇੰਦਰਜੀਤ ਲੰਡੇ, ਗੋਪੀ ਹਰੀਏ ਵਾਲਾ, ਅਰਸ਼ਪ੍ਰੀਤ ਸਿੰਘ ਸਦਿਓੜਾ, ਗੁਰਜੰਟ ਸਿੰਘ ਸਦਿਓੜਾ, ਚੈਰੀ ਭਾਟੀਆ, ਸਰਪੰਚ ਜਵਾਹਰ ਸਿੰਘ ਰਾਜੇਆਣਾ, ਕਰਮ ਸਿੰਘ ਮਾਹਲਾ ਪੀਏ ਸਮੇਤ ਹੋਰ ਬਹੁਤ ਸਾਰੇ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਾਂਝੀਵਾਲਤਾ ਦਲ ਨੇ ਹਲਕਾ ਧਰਮਕੋਟ ਤੋਂ ਕੇ.ਐਸ. ਮਾਨ ਨੂੰ ਆਪਣਾ ਉਮੀਦਵਾਰ ਐਲਾਨਿਆ ਅਗਲੀ ਖ਼ਬਰ ਸਾਲਾਨਾ ਗੁਰਮਤਿ ਸਮਾਗਮ ਲੰਗੇਆਣਾ ਵਿਖੇ ਹੋਏ ਸ਼ੁਰੂ
Ad Position 24