12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਧਰਮਕੋਟ ਅਤੇ ਬਾਘਾ ਪੁਰਾਣਾ ਦੇ ਵਾਰਡਾਂ ਦੀਆਂ ਵੋਟਰ ਸੂਚੀਆਂ ਦੀ ਸੰਖੇਪ ਸੁਧਾਈ ਦਾ ਪ੍ਰੋਗਰਾਮ ਜਾਰੀ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸਾਗਰ ਸੇਤੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਨਗਰ ਕੌਂਸਲ ਧਰਮਕੋਟ ਅਤੇ ਨਗਰ ਕੌਂਸਲ ਬਾਘਾ ਪੁਰਾਣਾ ਦੇ ਸਬੰਧਿਤ ਵਾਰਡਾਂ ਦੀਆਂ ਵੋਟਰ ਸੂਚੀਆਂ ਦੀ ਸੰਖੇਪ ਸੁਧਾਈ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਤਹਿਤ ਵੋਟਰ ਸੂਚੀਆਂ ਦੇ ਖਰੜੇ ਦਾ ਪ੍ਰਕਾਸ਼ਨ 14 ਅਕਤੂਬਰ ਨੂੰ ਕੀਤਾ ਜਾਵੇਗਾ।

Ad Position 21
No active advertisement
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸਾਗਰ ਸੇਤੀਆ 12-10-2026
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸਾਗਰ ਸੇਤੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਨਗਰ ਕੌਂਸਲ ਧਰਮਕੋਟ ਅਤੇ ਨਗਰ ਕੌਂਸਲ ਬਾਘਾ ਪੁਰਾਣਾ ਦੇ ਸਬੰਧਿਤ ਵਾਰਡਾਂ ਦੀਆਂ ਵੋਟਰ ਸੂਚੀਆਂ ਦੀ ਸੰਖੇਪ ਸੁਧਾਈ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਤਹਿਤ ਵੋਟਰ ਸੂਚੀਆਂ ਦੇ ਖਰੜੇ ਦਾ ਪ੍ਰਕਾਸ਼ਨ 14 ਅਕਤੂਬਰ ਨੂੰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ 15 ਅਕਤੂਬਰ ਤੋਂ 23 ਅਕਤੂਬਰ, 2026 ਤੱਕ ਦਾਇਰ ਕੀਤੇ ਜਾ ਸਕਣਗੇ। ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 3 1 ਅਕਤੂਬਰ, 2026 ਤੱਕ ਕੀਤਾ ਜਾਵੇਗਾ, ਜਦ ਕਿ ਵੋਟਰ ਸੂਚੀਆਂ ਦਾ ਅੰਤਿਮ ਪ੍ਰਕਾਸ਼ਨ 3 ਨਵੰਬਰ 2026 ਨੂੰ ਹੋਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੀ ਨਗਰ ਕੌਂਸਲ ਧਰਮਕੋਟ ਦੇ ਵਾਰਡ ਨੰਬਰ 1, 2, 3, 4, 7, 9 ਅਤੇ 13 ਅਤੇ ਨਗਰ ਕੌਂਸਲ ਬਾਘਾ ਪੁਰਾਣਾ ਦੇ ਵਾਰਡ ਨੰਬਰ 1 ਤੋਂ 15 ਤੱਕ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਯੋਗ ਵੋਟਰਾਂ ਨੂੰ ਆਪਣੇ ਨਾਮ ਦੀ ਜਾਂਚ ਕਰਨੀ ਚਾਹੀਦੀ ਹੈ ਅਤੇ ਜੇਕਰ ਕਿਸੇ ਕਿਸਮ ਦੀ ਸੋਧ, ਨਾਮ ਦਰਜ ਕਰਵਾਉਣ ਜਾਂ ਇਤਰਾਜ਼ ਸਬੰਧੀ ਲੋੜ ਹੋਵੇ ਤਾਂ ਨਿਰਧਾਰਿਤ ਸਮਾਂ-ਸੀਮਾ ਅੰਦਰ ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕੋਲ ਸੰਪਰਕ ਕੀਤਾ ਜਾਵੇ। ਉਨ੍ਹਾਂ ਅਨੁਸਾਰ ਵੋਟਰ ਸੂਚੀਆਂ ਦੀ ਸੁਧਾਈ ਲਈ ਯੋਗਤਾ ਮਿਤੀ : 31 ਅਕਤੂਬਰ ਨਿਰਧਾਰਿਤ ਕੀਤੀ ਗਈ ਹੈ। ਇਸ ਮਿਤੀ ਤੱਕ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਯੋਗ ਵਿਅਕਤੀ ਨਿਯਮਾਂ ਅਨੁਸਾਰ ਆਪਣਾ ਨਾਮ ਵੋਟਰ ਸੂਚੀ ਵਿਚ ਦਰਜ ਕਰਵਾਉਣ ਲਈ ਅਰਜ਼ੀ ਦੇ ਸਕਦੇ ਹਨ। ਇਸ ਮੰਤਵ ਲਈ ਫਾਰਮ ਨੰਬਰ 6, 7 ਅਤੇ 8 ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿਚ ਉਪਲਬਧ ਕਰਵਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਐਸ.ਆਈ.ਆਰ. ਦਾ ਵਿਰੋਧ ਕਰਨ ਵਾਲਿਆਂ ’ਤੇ ਡਾ. ਹਰਜੋਤ ਕਮਲ ਦਾ ਤਿੱਖਾ ਹਮਲਾ, ਬੋਲੇ ਵੋਟ ਚੋਰੀ ਦੇ ਦੋਸ਼ਾਂ ਦੇ ਸਬੂਤ ਕਿੱਥੇ... ਅਗਲੀ ਖ਼ਬਰ ਪੰਜਾਬ ਸਾਂਝੀਵਾਲਤਾ ਦਲ ਨੇ ਹਲਕਾ ਧਰਮਕੋਟ ਤੋਂ ਕੇ.ਐਸ. ਮਾਨ ਨੂੰ ਆਪਣਾ ਉਮੀਦਵਾਰ ਐਲਾਨਿਆ
Ad Position 24