ਬਲੂਮਿੰਗ ਬਡਜ਼ ਸਕੂਲ ਨੇ ਬੈਡਮਿੰਟਨ ਮੁਕਾਬਲੇ ’ਚ ਜਿੱਤੇ 5 ਸੋਨ ਤਗਮੇ
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੀ ਆ ਰਹੀ ਹੈ। ਇਸੇ ਲੜੀ ਦੇ ਤਹਿਤ ਇਕ ਵਾਰ ਫਿਰ ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਬੈਡਮਿੰਟਨ ਮੁਕਾਬਲਿਆਂ ਵਿਚ ਅੰਡਰ-11 ਉਮਰ ਵਰਗ ਵਿਚੋਂ 5 ਗੋਲਡ ਮੈਡਲ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਬ
ਬਲੂਮਿੰਗ ਬਡਜ਼ ਸਕੂਲ ਵਿਦਿਆਰਥੀ ਪ੍ਰਾਇਮਰੀ ਸਕੂਲ ਖੇਡਾਂ ’ਚ ਜਿੱਤੇ 5 ਸੋਨ ਤਗਮੇ ਦਿਖਾਉਂਦੇ ਹੋਏ ਨਾਲ ਹਨ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਤੇ ਹੋਰ। ਅਜੀਤ ਤਸਵੀਰ
12-10-2026
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੀ ਆ ਰਹੀ ਹੈ। ਇਸੇ ਲੜੀ ਦੇ ਤਹਿਤ ਇਕ ਵਾਰ ਫਿਰ ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਬੈਡਮਿੰਟਨ ਮੁਕਾਬਲਿਆਂ ਵਿਚ ਅੰਡਰ-11 ਉਮਰ ਵਰਗ ਵਿਚੋਂ 5 ਗੋਲਡ ਮੈਡਲ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਹ ਪ੍ਰਗਟਾਵਾ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਵਲੋਂ ਕੀਤਾ ਗਿਆ। ਸਕੂਲ ਵਿਚ ਸਵੇਰ ਦੀ ਸਭਾ ਮੌਕੇ ਵਾਇਸ ਪ੍ਰਿੰਸੀਪਲ ਮੈਡਮ ਵਲੋਂ ਐਲਕਸ, ਨਮਨ ਕਸ਼ਯਪ, ਸ਼ਹਿਜਾਦ ਸਿੰਘ ਔਲਖ, ਜਸਲੀਨ ਕੌਰ ਅਤੇ ਜੈਸਮੀਨ ਕੌਰ ਨੂੰ ਮੈਡਲ ਪਹਿਣਾ ਕੇ ਉਨ੍ਹਾਂ ਦਾ ਸਨਮਾਨ ਕੀਤਾ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਮਿਤੀ : 9 ਅਕਤੂਬਰ ਨੂੰ ਹੋਏ ਸਨ। ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਦੇ ਵੱਖ-ਵੱਖ ਸੈਂਟਰਾਂ ਵਿਚੋਂ 8 ਟੀਮਾਂ ਨੇ ਹਿੱਸਾ ਲਿਆ ਸੀ। ਸੈਂਟਰ ਤਲਵੰਡੀ ਭੰਗੇਰੀਆਂ ਵਲੋਂ ਖੇਡਦੇ ਹੋਏ ਬਲੂਮਿੰਗ ਬਡਜ਼ ਸਕੂਲ ਦੇ ਐਲਕਸ, ਨਮਨ ਕਸ਼ਯਪ ਅਤੇ ਸ਼ਹਿਜਾਦ ਸਿੰਘ ਔਲਖ ਨੇ ਲੜਕਿਆਂ ਦੇ ਅੰਡਰ-11 ਦੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਦੇ ਹੋਏ ਸੋਨ ਤਗਮਾ ਆਪਣੇ ਨਾਮ ਕੀਤੇ ਅਤੇ ਇਸ ਦੇ ਨਾਲ-ਨਾਲ ਜਸਲੀਨ ਕੌਰ ਅਤੇ ਜੈਸਮੀਨ ਕੌਰ ਨੇ ਲੜਕੀਆਂ ਦੇ ਅੰਡਰ-11 ਦੇ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ ਅਤੇ ਸਕੂਲ ਨੂੰ ਓਵਰਆਲ ਪਹਿਲਾ ਸਥਾਨ ਮਿਲਿਆ। ਹੁਣ ਇਹ ਸਾਰੇ ਖਿਡਾਰੀ ਆਉਣ ਵਾਲੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਬਲੂਮਿੰਗ ਬਡਜ਼ ਸਕੂਲ ਵਲੋਂ ਹਿੱਸਾ ਲੈਣਗੇ। ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਐਲਕਸ, ਨਮਨ ਕਸ਼ਯਪ, ਸ਼ਹਿਜਾਦ ਸਿੰਘ ਔਲਖ, ਜਸਲੀਨ ਕੌਰ ਅਤੇ ਜੈਸਮੀਨ ਕੌਰ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਸਕੂਲ ਦੇ ਸਪੋਰਟਸ ਹੈੱਡ ਅਤੇ ਬੈਡਮਿੰਟਨ ਕੋਚ ਪੰਜਾਬ ਮਸੀਹ ਨੂੰ ਇਸ ਪ੍ਰਾਪਤੀ ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬੀ.ਬੀ.ਐਸ. ਸੰਸਥਾ ਪੜਾਈ ਅਤੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਹਰ ਇਕ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸ ਲਈ ਹੀ ਸਕੂਲ ਵਿਚ ਅੰਤਰਰਾਸ਼ਟਰੀ ਪੱਧਰ ਦੇ 2 ਵੂਡਨ ਬੈਡਮਿੰਟਨ ਕੋਰਟ ਬਣੇ ਹੋਏ ਹਨ ਅਤੇ ਪੰਜਾਬ ਮਸੀਹ ਜਿਹੇ ਕਾਬਿਲ ਕੋਚ ਮੌਜੂਦ ਹਨ ਜਿਸ ਨਾਲ ਵਿਦਿਆਰਥੀ ਉੱਚੇ ਪੱਧਰ ਦੀ ਸਿਖਲਾਈ ਹਾਸਲ ਕਰਦੇ ਹਨ ਅਤੇ ਵੱਖ-ਵੱਖ ਮੁਕਾਬਲਿਆਂ ਵਿਚ ਆਪਣਾ 100 ਪ੍ਰਤੀਸ਼ਤ ਦੇ ਸਕਦੇ ਹਨ।