12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

‘ ਆਪ’ ਸਰਕਾਰ ਦਾ ਭ੍ਰਿਸ਼ਟਾਚਾਰ ਦਾ ਘੜਾ ਭਰ ਚੁੱਕਾ-ਐਸ.ਪੀ. ਸੰਧੂ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਭਾਜਪਾ ਹਲਕਾ ਨਿਹਾਲ ਸਿੰਘ ਵਾਲਾ ਦੇ ਕਨਵੀਨਰ ਅਤੇ ਜਨਰਲ ਸਕੱਤਰ ਐਸ. ਪੀ.

Ad Position 21
No active advertisement
ਅਜੀਤ ਡੈਸਕ 12-10-2026
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਭਾਜਪਾ ਹਲਕਾ ਨਿਹਾਲ ਸਿੰਘ ਵਾਲਾ ਦੇ ਕਨਵੀਨਰ ਅਤੇ ਜਨਰਲ ਸਕੱਤਰ ਐਸ.ਪੀ. ਮੁਖਤਿਆਰ ਸਿੰਘ ਸੰਧੂ ਨੇ ਕਿਹਾ ਕਿ ਸਰਕਾਰ ਦੇ ਭ੍ਰਿਸ਼ਟਾਚਾਰ ਦਾ ਘੜਾ ਹੁਣ ਭਰ ਚੁੱਕਾ ਹੈ ਅਤੇ ਪੰਜਾਬ ਨੂੰ ਬਰਬਾਦੀ ਵੱਲ ਧੱਕਣ ਵਾਲੀ ਇਸ ਸਰਕਾਰ ਦਾ ਅੰਤ ਹੁਣ ਨੇੜੇ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਸੱਤਾ ਵਿਚ ਆਈ ਸੀ ਤਾਂ ਆਪਣੇ ਆਪ ਨੂੰ ਸਭ ਤੋਂ ਇਮਾਨਦਾਰ ਸਰਕਾਰ ਦੱਸਦੀ ਸੀ ਅਤੇ ਪੰਜਾਬ ਵਿਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਦੇ ਵੱਡੇ ਵੱਡੇ ਦਾਅਵੇ ਕਰਦੀ ਸੀ, ਪਰ ਹੁਣ ਸਥਿਤੀ ਇਹ ਹੈ ਕਿ ਪੰਜਾਬ ਵਿਚ ਭ੍ਰਿਸ਼ਟਾਚਾਰ ਅਤੇ ਸਰਕਾਰੀ ਪੈਸੇ ਦੀ ਕਥਿਤ ਲੁੱਟ ਨਾਲ ਜੁੜੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਸਰਕਾਰ ਦੇ ਆਪਣੇ ਮੰਤਰੀਆਂ ਅਤੇ ਵਿਧਾਇਕਾਂ ‘ਤੇ ਹੀ ਗੰਭੀਰ ਦੋਸ਼ ਲੱਗ ਰਹੇ ਹਨ। ਪੰਜਾਬ ਦੀ ਜਨਤਾ ਸਭ ਕੁਝ ਦੇਖ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਲੋਕ ਇਸ ਦਾ ਮੂੰਹ ਤੋੜ ਜਵਾਬ ਜ਼ਰੂਰ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਗਾਲਿਬ ਦੀ ਮੀਟਿੰਗ ਹੋਈ ਅਗਲੀ ਖ਼ਬਰ ਡੀ.ਏ.ਪੀ. ਖਾਦ ਦੀ ਕਿੱਲਤ ਨੂੰ ਲੈ ਕੇ ਮੱਖਣ ਬਰਾੜ ਨੇ ਸਰਕਾਰ ’ਤੇ ਚੁੱਕੇ ਸਵਾਲ ਕਿਸਾਨਾਂ ਤੋਂ ਵੱਧ ਵਸੂਲੀ ਦਾ ਲਾਇਆ ਦੋਸ਼
Ad Position 24