12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਜਾਗਰੂਕਤਾ ਕੈਂਪ ਲਗਾਇਆ

ਅਜੀਤਵਾਲ, 11 ਅਕਤੂਬਰ (ਹਰਦੇਵ ਸਿੰਘ ਮਾਨ)-ਨੇੜਲੇ ਪਿੰਡ ਕੋਕਰੀ ਹੇਰਾ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਮੋਗਾ-1 ਵਲੋਂ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦੀ ਸ਼ੁਰੂਆਤ ਜਥੇਬੰਦੀਆਂ ਦੇ ਵਿੱਛੜੇ ਹੋਏ ਸਾਥੀਆਂ ਨੂੰ ਸ਼ਰਧਾਂਜਲੀ ਨਾਲ ਕੀਤੀ ਗਈ। ਉਪਰੰਤ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੇਅਰਮੈਨ ਡਾ.

Ad Position 21
No active advertisement
ਅਜੀਤ ਡੈਸਕ 12-10-2026
ਅਜੀਤਵਾਲ, 11 ਅਕਤੂਬਰ (ਹਰਦੇਵ ਸਿੰਘ ਮਾਨ)-ਨੇੜਲੇ ਪਿੰਡ ਕੋਕਰੀ ਹੇਰਾ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਮੋਗਾ-1 ਵਲੋਂ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦੀ ਸ਼ੁਰੂਆਤ ਜਥੇਬੰਦੀਆਂ ਦੇ ਵਿੱਛੜੇ ਹੋਏ ਸਾਥੀਆਂ ਨੂੰ ਸ਼ਰਧਾਂਜਲੀ ਨਾਲ ਕੀਤੀ ਗਈ। ਉਪਰੰਤ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੇਅਰਮੈਨ ਡਾ. ਬਲਦੇਵ ਸਿੰਘ ਧੂਰਕੋਟ ਨੇ ਕਿਹਾ ਹੈ ਕਿ ਪਿਛਲੇ ਸਮੇਂ ਵਿਚ ਮਾਰੂ ਨਸ਼ਿਆਂ ਨਾਲ ਪੰਜਾਬ ਦੇ ਹਜ਼ਾਰਾਂ ਘਰ ਬਰਬਾਦ ਹੋ ਚੁੱਕੇ ਹਨ, ਜਿਸ ਨੂੰ ਕਾਬੂ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਇਸ ਦਾ ਹੋਰ ਖ਼ਮਿਆਜ਼ਾ ਭੁਗਤਣਾ ਪਵੇਗਾ। ਡਾ. ਅਵਤਾਰ ਸਿੰਘ ਨੇ ਸਰਕਾਰ ਨੂੰ ਮੈਡੀਕਲ ਪ੍ਰੈਕਟੀਸ਼ਨਰਾਂ ਦੇ ਫਾਰਮਾਂ ਤੇ ਜਲਦੀ ਟਰੇਨਿੰਗ ਸ਼ੁਰੂ ਕਰਾਉਣ ਲਈ ਕਿਹਾ ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਰੋਜ਼ਗਾਰ ਅਤੇ ਲੱਖਾਂ ਲੋਕਾਂ ਨੂੰ ਸਮੇਂ ਸਿਰ ਮੁੱਢਲੀ ਸਿਹਤ ਸੇਵਾ ਮਿਲੇਗੀ। ਇਸ ਮੌਕੇ ਡਾ. ਗੁਲਸ਼ਨ, ਸਕੱਤਰ ਡਾ. ਜਸਵੰਤ ਜੋਸ਼ਨ, ਬਲਾਕ ਸਲਾਹਕਾਰ ਡਾ. ਹਰਿੰਦਰਪਾਲ ਮਹਿਰੋਂ, ਡਾ. ਜਗਸੀਰ ਸਿੰਘ ਡਾਲਾ, ਡਾ. ਸ਼ੋਏਬ ਅਖ਼ਤਰ ਨੇ ਸੰਬੋਧਨ ਕਰਦਿਆਂ ਸਾਰੇ ਬਲਾਕ ਵਲੋਂ ਸੂਬਾ ਕਮੇਟੀ ਅਤੇ ਜ਼ਿਲ੍ਹੇ ਦੇ ਆਗੂਆਂ ਦਾ ਪਿਛਲੇ ਸਮੇਂ ਦੌਰਾਨ ਜਥੇਬੰਦੀ ਦੀ ਯੋਗ ਅਗਵਾਈ ਕਰਨ ਲਈ ਧੰਨਵਾਦ ਕੀਤਾ। ਪਿੰਡ ਵਲੋਂ ਸਾਬਕਾ ਸਰਪੰਚ ਜਸਵੀਰ ਕੌਰ, ਸਾਬਕਾ ਸਰਪੰਚ ਬਲਦੇਵ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸੁਖਦੇਵ ਸਿੰਘ ਗੋਰਾ, ਗੁਰਮੀਤ ਸਿੰਘ, ਰਸ਼ਪਾਲ ਸਿੰਘ, ਜਸਵੰਤ ਸਿੰਘ, ਕਾਂਗਰਸ ਦੇ ਜ਼ਿਲ੍ਹਾ ਸਕੱਤਰ ਹਰਤਾਸ਼ ਸਿੰਘ ਹੈਰੀ, ਨਵਦੀਪ ਸਿੰਘ ਆਦਿ ਹਾਜ਼ਰ ਸਨ। ਅੰਤ ਵਿਚ ਕੁਲਦੀਪ ਸਿੰਘ ਨੇ ਆਏ ਹੋਏ ਡਾਕਟਰਾਂ ਅਤੇ ਸਾਰੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪਿੰਡ ਮਾਣੂੰਕੇ ਵਿਖੇ ਹੋਈ ਅਗਲੀ ਖ਼ਬਰ ਪ੍ਰਵਾਸੀ ਲੇਖਕ ਜਸਵਿੰਦਰ ਰੱਤੀਆਂ ਦੀ ਪੁਸਤਕ ‘’ਲੱਕੜ ਦੇ ਸਿਰ’’ ਲੋਕ ਅਰਪਣ
Ad Position 24