ਟੀਮ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਵਲੋਂ ਮੋਗਾ ਸ਼ਹਿਰ ਅੰਦਰ ਮੀਟਿੰਗਾਂ ਸ਼ੁਰੂ
ਮੋਗਾ, 11 ਅਕਤੂਬਰ (ਗੁਰਤੇਜ ਸਿੰਘ ਬੱਬੀ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਮੋਗਾ ਸ਼ਹਿਰ ਦੇ ਵਾਰਡ ਨੰਬਰ 32 ਤੇ 35 ਵਿਚ ਟੀਮ ਭਾਈ ਗੁਰਮੀਤ ਸਿੰਘ ਬੁੱਕਣ ਵਲੋਂ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਭਰਾ ਜਗਜਿੰਦਰ ਸਿੰਘ ਬੁੱਕਣ ਵਾਲਾ ਨੇ ਕਿਹਾ ਕਿ ਇਸ ਵਕਤ ਪੂਰੇ ਪੰਜਾਬ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਲਹਿਰ ਚੱਲ ਰਹੀ ਹੈ, ਸਰਕਾਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ‘ਚ ਬੰਦ ਕਰ ਕੇ ਉਨ੍ਹਾਂ ਦਾ ਰਸਤਾ ਰੋਕਣਾ ਚਾਹੁੰਦੀ ਹੈ, ਪਰ ਪੰਜਾਬ ਦੇ ਲੋਕ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਦੇਖਣਾ ਹਨ ਕਿਉਂਕਿ ਪੰਜਾਬ ਵਿਚ ਇਸ ਵਕਤ ਸਭ ਤੋਂ ਵੱਡਾ ਕਹਿਰ ਨਸ਼ਿਆਂ ਦਾ ਹੈ।
ਮੋਗਾ, 11 ਅਕਤੂਬਰ (ਗੁਰਤੇਜ ਸਿੰਘ ਬੱਬੀ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਮੋਗਾ ਸ਼ਹਿਰ ਦੇ ਵਾਰਡ ਨੰਬਰ 32 ਤੇ 35 ਵਿਚ ਟੀਮ ਭਾਈ ਗੁਰਮੀਤ ਸਿੰਘ ਬੁੱਕਣ ਵਲੋਂ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਭਰਾ ਜਗਜਿੰਦਰ ਸਿੰਘ ਬੁੱਕਣ ਵਾਲਾ ਨੇ ਕਿਹਾ ਕਿ ਇਸ ਵਕਤ ਪੂਰੇ ਪੰਜਾਬ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਲਹਿਰ ਚੱਲ ਰਹੀ ਹੈ, ਸਰਕਾਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ‘ਚ ਬੰਦ ਕਰ ਕੇ ਉਨ੍ਹਾਂ ਦਾ ਰਸਤਾ ਰੋਕਣਾ ਚਾਹੁੰਦੀ ਹੈ, ਪਰ ਪੰਜਾਬ ਦੇ ਲੋਕ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਦੇਖਣਾ ਹਨ ਕਿਉਂਕਿ ਪੰਜਾਬ ਵਿਚ ਇਸ ਵਕਤ ਸਭ ਤੋਂ ਵੱਡਾ ਕਹਿਰ ਨਸ਼ਿਆਂ ਦਾ ਹੈ। ਹਰ ਪਾਰਟੀ ਨੇ ਇਸ ‘ਤੇ ਸਿਆਸਤ ਕੀਤੀ ਹੈ। ਪਹਿਲਾਂ ਕਾਂਗਰਸ ਨੇ ਤੇ ਫਿਰ ਆਮ ਆਦਮੀ ਪਾਰਟੀ ਨੇ। ਇਸ ਦੇ ਖ਼ਾਤਮੇ ਲਈ ‘ਆਪ’ ਸਰਕਾਰ ਬਣਾਈ ਸੀ। ਹੋਇਆ ਉਲਟ, ਇਸ ਵਕਤ ਪੰਜਾਬ ਵਿਚ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਗਿਣਤੀ ਸਿਖਰ ‘ਤੇ ਪਹੁੰਚ ਚੁੱਕੀ ਹੈ। ਅਗਵਾਈ ਕਰਤਾ ਤਰਨਦੀਪ ਸਿੰਘ ਗਿੱਲ ਨੇ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਆਪ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧਦਿਆਂ ਦੋਸ਼ ਲਾਇਆ ਕਿ ਸਰਕਾਰ ਹਰ ਮੋਰਚੇ ‘ਤੇ ਪੂਰੀ ਤਰ੍ਹਾਂ ਅਸਫਲ ਸਿੱਧ ਹੋਈ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦਾ ਸਾਥ ਦੇਣ। ਇਸ ਮੌਕੇ ਵਾਰਡ ਨੰਬਰ 32 ਅਤੇ 35 ਦੇ ਆਗੂ ਗੁਰਪ੍ਰੀਤ ਸਿੰਘ ਢਿੱਲੋਂ, ਜਗਰੂਪ ਸਿੰਘ ਢਿੱਲੋਂ, ਰਜਿੰਦਰ ਸਿੰਘ ਢਿੱਲੋਂ, ਹਰਪਾਲ ਸਿੰਘ ਗਿੱਲ, ਬਿੱਕਰ ਸਿੰਘ ਸੰਧੂ, ਜੋਗਾ ਸਿੰਘ ਸੰਧੂ, ਮੰਗਾ ਸਿੰਘ, ਜੱਸਾ ਸਿੰਘ, ਜੋਰਾ ਸਿੰਘ, ਹਰਜੀਤ ਸਿੰਘ, ਸੁਖਦੇਵ ਸਿੰਘ, ਸੁਖਵਿੰਦਰ ਸਿੰਘ, ਜਗਰੂਪ ਸਿੰਘ, ਅੰਮ੍ਰਿਤਪਾਲ ਸਿੰਘ, ਮਾਸਟਰ ਸਵਿੰਦਰ ਸਿੰਘ, ਗੁਰਸੇਵਕ ਸਿੰਘ ਫ਼ੌਜੀ, ਨਿਰਵੈਲ ਸਿੰਘ, ਬਲਵੀਰ ਸਿੰਘ, ਅਜੀਤਪਾਲ, ਰਵੀ, ਅਮਿਤ ਕੁਮਾਰ, ਨਵੀ ਸਿਗਲਾਂ, ਰਾਹੁਲ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।