12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਟਰਮ-1 ਪ੍ਰੀਖਿਆਵਾਂ ਦੇ ਸਫਲਤਾ ਪੂਰਵਕ ਸੰਪੰਨ ਹੋਣ ਤੋਂ ਬਾਅਦ ਅੱਜ ਸਕੂਲ ਵਿਚ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮਿਲਣੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਅਕਾਦਮਿਕ ਪ੍ਰਦਰਸ਼ਨ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਬਾਰੇ ਮਾਪਿਆਂ ਨਾਲ ਵਿਚਾਰ-ਵਟਾਂਦਰਾ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 12-10-2026
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਟਰਮ-1 ਪ੍ਰੀਖਿਆਵਾਂ ਦੇ ਸਫਲਤਾ ਪੂਰਵਕ ਸੰਪੰਨ ਹੋਣ ਤੋਂ ਬਾਅਦ ਅੱਜ ਸਕੂਲ ਵਿਚ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮਿਲਣੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਅਕਾਦਮਿਕ ਪ੍ਰਦਰਸ਼ਨ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਬਾਰੇ ਮਾਪਿਆਂ ਨਾਲ ਵਿਚਾਰ-ਵਟਾਂਦਰਾ ਕਰਨਾ ਸੀ। ਇਸ ਦੌਰਾਨ ਸਕੂਲ ਦੇ ਸਾਰੇ ਅਧਿਆਪਕਾਂ ਨੇ ਕਲਾਸ ਵਾਈਜ਼ ਮਾਪਿਆਂ ਨਾਲ ਮੁਲਾਕਾਤ ਕੀਤੀ ਅਤੇ ਵਿਦਿਆਰਥੀਆਂ ਦੇ ਨਤੀਜਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਅਧਿਆਪਕਾਂ ਨੇ ਹਰੇਕ ਬੱਚੇ ਦੀ ਤਾਕਤ ਅਤੇ ਕਮਜ਼ੋਰੀਆਂ ਬਾਰੇ ਮਾਪਿਆਂ ਨੂੰ ਜਾਣੂੰ ਕਰਵਾਇਆ। ਜ਼ਿਆਦਾਤਰ ਮਾਪੇ ਆਪਣੇ ਬੱਚਿਆਂ ਦੇ ਨਤੀਜਿਆਂ ਤੋਂ ਬਹੁਤ ਖ਼ੁਸ਼ ਨਜ਼ਰ ਆਏ। ਉਨ੍ਹਾਂ ਨੇ ਸਕੂਲ ਦੀ ਪੜ੍ਹਾਈ ਦੇ ਤਰੀਕੇ ਅਤੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ। ਮਾਪਿਆਂ ਦਾ ਕਹਿਣਾ ਸੀ ਕਿ ਸਕੂਲ ਵਿਚ ਬੱਚਿਆਂ ਵੱਲ ਖ਼ਾਸ ਧਿਆਨ ਦਿੱਤਾ ਜਾਂਦਾ ਹੈ ਅਤੇ ਹਰ ਬੱਚੇ ਨੂੰ ਅੱਗੇ ਵਧਣ ਦਾ ਮੌਕਾ ਮਿਲਦਾ ਹੈ। ਉੱਥੇ ਹੀ ਜਿਨ੍ਹਾਂ ਵਿਦਿਆਰਥੀਆਂ ਦੇ ਨੰਬਰ ਘੱਟ ਆਏ ਸਨ, ਉਨ੍ਹਾਂ ਲਈ ਅਧਿਆਪਕਾਂ ਨੇ ਬਹੁਤ ਹੀ ਪਿਆਰ ਅਤੇ ਹੌਸਲੇ ਨਾਲ ਗੱਲ ਕੀਤੀ। ਅਧਿਆਪਕਾਂ ਨੇ ਉਨ੍ਹਾਂ ਵਿਦਿਆਰਥੀਆਂ ਨੂੰ ਨਿਰਾਸ਼ ਹੋਣ ਦੀ ਬਜਾਏ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਭਵਿੱਖ ਲਈ ਨਵੀਆਂ ਯੋਜਨਾਵਾਂ ਅਤੇ ਪੜ੍ਹਾਈ ਦੇ ਆਸਾਨ ਤਰੀਕੇ ਦੱਸੇ। ਅਧਿਆਪਕਾਂ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਘਰ ਵਿਚ ਬੱਚਿਆਂ ਨੂੰ ਪਿਆਰ ਨਾਲ ਸਮਝਾਉਣ ਅਤੇ ਉਨ੍ਹਾਂ ਦਾ ਹੌਸਲਾ ਵਧਾਉਣ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸੁਭਾਸ਼ ਪਲਤਾ ਅਤੇ ਪ੍ਰਿੰਸੀਪਲ ਸ਼ਿਵਾਨੀ ਅਰੋੜਾ ਨੇ ਵੀ ਸਾਰੀਆਂ ਕਲਾਸਾਂ ਦਾ ਦੌਰਾ ਕੀਤਾ ਅਤੇ ਮਾਪਿਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ। ਡਾਇਰੈਕਟਰ ਸੁਭਾਸ਼ ਪਲਤਾ ਨੇ ਕਿਹਾ ਕਿ ਨੰਬਰ ਹੀ ਸਭ ਕੁਝ ਨਹੀਂ ਹੁੰਦੇ, ਬੱਚੇ ਦਾ ਆਤਮ-ਵਿਸ਼ਵਾਸ ਅਤੇ ਮਿਹਨਤ ਕਰਨ ਦੀ ਭਾਵਨਾ ਸਭ ਤੋਂ ਜ਼ਰੂਰੀ ਹੈ। ਪ੍ਰਿੰਸੀਪਲ ਸ਼ਿਵਾਨੀ ਅਰੋੜਾ ਨੇ ਕਿਹਾ ਕਿ ਇਹ ਮਾਪੇ ਅਧਿਆਪਕ ਮਿਲਣੀ ਅਧਿਆਪਕ ਅਤੇ ਮਾਪਿਆਂ ਵਿਚਕਾਰ ਇਕ ਮਜ਼ਬੂਤ ਸਬੰਧ ਬਣਾਉਂਦੀ ਹੈ, ਜਿਸ ਨਾਲ ਬੱਚੇ ਦਾ ਭਵਿੱਖ ਹੋਰ ਉੱਜਲ ਹੁੰਦਾ ਹੈ। ਉਨ੍ਹਾਂ ਨੇ ਸਾਰੇ ਮਾਪਿਆਂ ਦਾ ਸਕੂਲ ਵਿਚ ਆਉਣ ਲਈ ਧੰਨਵਾਦ ਕੀਤਾ ਅਤੇ ਅਧਿਆਪਕਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ ਜਨਮ ਅਤੇ ਤਾੜਕਾ ਵਧ ਦੇ ਦ੍ਰਿਸ਼ਾਂ ਨੇ ਦਰਸ਼ਕਾਂ ਨੂੰ ਕੀਤਾ ਮੰਤਰ ਮੁਗਧ ਅਗਲੀ ਖ਼ਬਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਮਾਤਾ ਵਿੱਦਿਆ ਕੌਰ ਨੂੰ ਸ਼ਰਧਾਂਜਲੀਆਂ ਭੇਟ
Ad Position 24