11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਦੇ ਬੱਚਿਆਂ ਨੇ ਕੀਤਾ ਡਾਕਖਾਨੇ ਦਾ ਵਿੱਦਿਅਕ ਦੌਰਾ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਲੋਂ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੂੰ ਸਥਾਨਕ ਡਾਕਖਾਨੇ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਬੱਚਿਆਂ ਨੂੰ ਡਾਕ ਪ੍ਰਣਾਲੀ ਬਾਰੇ ਜਾਣਕਾਰੀ ਦੇਣਾ ਸੀ।

Ad Position 21
No active advertisement
ਅਜੀਤ ਡੈਸਕ 12-10-2026
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਲੋਂ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੂੰ ਸਥਾਨਕ ਡਾਕਖਾਨੇ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਬੱਚਿਆਂ ਨੂੰ ਡਾਕ ਪ੍ਰਣਾਲੀ ਬਾਰੇ ਜਾਣਕਾਰੀ ਦੇਣਾ ਸੀ। ਅੱਜ ਦੇ ਡਿਜੀਟਲ ਯੁੱਗ ਵਿਚ ਬੱਚੇ ਈਮੇਲ ਅਤੇ ਮੋਬਾਈਲ ਤੋਂ ਤਾਂ ਜਾਣੂ ਹਨ ਪਰ ਚਿੱਠੀ-ਪੱਤਰ ਅਤੇ ਡਾਕਖਾਨੇ ਦੇ ਕੰਮ ਬਾਰੇ ਉਨ੍ਹਾਂ ਨੂੰ ਬਹੁਤ ਘੱਟ ਪਤਾ ਹੈ। ਇਸ ਲਈ ਸਕੂਲ ਦੀ ਪ੍ਰਿੰਸੀਪਲ ਸ਼ਿਵਾਨੀ ਅਰੋੜਾ ਨੇ ਬੱਚਿਆਂ ਨੂੰ ਉੱਥੇ ਜਾ ਕੇ ਸਿੱਖਣ ਲਈ ਪ੍ਰੇਰਿਤ ਕੀਤਾ। ਡਾਕਖਾਨੇ ਦੇ ਅਧਿਕਾਰੀਆਂ ਨੇ ਬੱਚਿਆਂ ਦਾ ਸਵਾਗਤ ਕੀਤਾ ਤੇ ਬੱਚਿਆਂ ਨੂੰ ਬਹੁਤ ਹੀ ਸਰਲ ਤਰੀਕੇ ਨਾਲ ਸਮਝਾਇਆ ਕਿ ਚਿੱਠੀ ਕਿਵੇਂ ਲਿਖੀ ਜਾਂਦੀ ਹੈ, ਉਸ ’ਤੇ ਟਿਕਟ ਕਿਵੇਂ ਲਗਾਈ ਜਾਂਦੀ ਹੈ ਅਤੇ ਉਸ ਤੋਂ ਬਾਅਦ ਉਹ ਚਿੱਠੀ ਕਿਵੇਂ ਆਪਣੇ ਸਹੀ ਪਤੇ ’ਤੇ ਪਹੁੰਚਦੀ ਹੈ। ਉਨ੍ਹਾਂ ਨੇ ਡਾਕੀਏ ਦੀ ਵਰਦੀ ਅਤੇ ਉਸ ਦੇ ਕੰਮ ਬਾਰੇ ਵੀ ਦੱਸਿਆ| ਸਕੂਲ ਪਰਤਣ ’ਤੇ ਪ੍ਰਿੰਸੀਪਲ ਸ਼ਿਵਾਨੀ ਅਰੋੜਾ ਨੇ ਬੱਚਿਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਅਜਿਹੇ ਦੌਰੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਸਾਰੇ ਅਧਿਆਪਕਾਂ ਅਤੇ ਡਾਕਖਾਨੇ ਦੇ ਸਟਾਫ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਅਗਲੀ ਖ਼ਬਰ ਜਥੇਦਾਰ ਬਲਦੇਵ ਸਿੰਘ ਮਾਣੂੰਕੇ ਦੀ ਘਰ ਵਾਪਸੀ ’ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਸ਼ੇਸ਼ ਸਨਮਾਨ
Ad Position 24