11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮਿਸ਼ਨ 2027 ਤਹਿਤ ਕਮਲਜੀਤ ਸਿੰਘ ਬਰਾੜ ਨੇ ਬਾਘਾ ਪੁਰਾਣਾ ਹਲਕੇ ’ਚ ਵਿੱਢੀਆਂ ਜ਼ੋਰਦਾਰ ਸਰਗਰਮੀਆਂ

ਠੱਠੀ ਭਾਈ, 11 ਅਕਤੂਬਰ (ਜਗਰੂਪ ਸਿੰਘ ਮਠਾੜੂ)-ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਲਾਂਭੇ ਹੋਣ ਅਤੇ ਪ੍ਰਗਟ ਸਿੰਘ ਦੇ ਹੱਥ ਪੰਜਾਬ ਕਾਂਗਰਸ ਦੀ ਵਾਗਡੋਰ ਆਉਣ ਤੋਂ ਬਾਅਦ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਵਿਚ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਸਪੁੱਤਰ ਕਮਲਜੀਤ ਸਿੰਘ ਬਰਾੜ ਨੇ ਮਿਸ਼ਨ 2027 ਤਹਿਤ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਕਮਲਜੀਤ ਸਿੰਘ ਬਰਾੜ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਮੀਟਿੰਗਾਂ ਅਤੇ ਇਕੱਠ ਕੀਤੇ ਜਾ ਰਹੇ ਹਨ।

Ad Position 21
No active advertisement
ਪਿੰਡ ਗੁਰੂਸਰ ਮਾੜੀ ਵਿਖੇ ਕਮਲਜੀਤ ਸਿੰਘ ਬਰਾੜ ਦੇ ਹੱਕ ਵਿਚ ਨਾਅਰੇ ਲਗਾ ਕੇ ਸਮਰਥਨ ਦੇਣ ਦਾ ਵਿਸ਼ਵਾਸ ਦਿਵਾਉਂਦੇ ਹੋਏ ਪਿੰਡ ਵਾਸੀ। ਤਸਵੀਰ : ਜਗਰੂਪ ਸਿੰਘ ਮਠਾੜ ੂ 12-10-2026
ਠੱਠੀ ਭਾਈ, 11 ਅਕਤੂਬਰ (ਜਗਰੂਪ ਸਿੰਘ ਮਠਾੜੂ)-ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਲਾਂਭੇ ਹੋਣ ਅਤੇ ਪ੍ਰਗਟ ਸਿੰਘ ਦੇ ਹੱਥ ਪੰਜਾਬ ਕਾਂਗਰਸ ਦੀ ਵਾਗਡੋਰ ਆਉਣ ਤੋਂ ਬਾਅਦ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਵਿਚ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਸਪੁੱਤਰ ਕਮਲਜੀਤ ਸਿੰਘ ਬਰਾੜ ਨੇ ਮਿਸ਼ਨ 2027 ਤਹਿਤ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਕਮਲਜੀਤ ਸਿੰਘ ਬਰਾੜ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਮੀਟਿੰਗਾਂ ਅਤੇ ਇਕੱਠ ਕੀਤੇ ਜਾ ਰਹੇ ਹਨ। ਇਸੇ ਤਹਿਤ ਪਿੰਡ ਗੁਰੂਸਰ ਮਾੜੀ ਵਿਖੇ ਕਮਲਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਵੱਡਾ ਇਕੱਠ ਹੋਇਆ, ਜਿਸ ਦੌਰਾਨ ਉਨ੍ਹਾਂ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਮਿਸ਼ਨ 2027 ਸਬੰਧੀ ਆਪਣੇ ਵਿਚਾਰ ਸਾਂਝੇ ਕਰਦਿਆਂ ਵਰਕਰਾਂ ਨੂੰ ਪੂਰੀ ਤਨਦੇਹੀ ਨਾਲ ਪਾਰਟੀ ਲਈ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਇਕੱਠ ਵਿਚ ਮੌਜੂਦ ਲੋਕਾਂ ਅਤੇ ਸਮਰਥਕਾਂ ਵਲੋਂ ਜੈਕਾਰੇ ਲਗਾ ਕੇ ਕਮਲਜੀਤ ਸਿੰਘ ਬਰਾੜ ਨੂੰ ਆਪਣਾ ਸਮਰਥਨ ਦੇਣ ਦਾ ਵਿਸ਼ਵਾਸ ਦਿਵਾਇਆ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਕਮਲਜੀਤ ਸਿੰਘ ਬਰਾੜ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਅਤੇ ਹਲਕੇ ਦੇ ਲੋਕਾਂ ਲਈ ਲਗਾਤਾਰ ਮਿਹਨਤ ਕਰ ਰਹੇ ਹਨ ਅਤੇ ਜੇਕਰ ਉਹ ਕਿਸੇ ਸਮੇਂ ਚੁੱਪ ਰਹੇ ਹਨ ਤਾਂ ਉਸ ਪਿੱਛੇ ਵੀ ਕੋਈ ਨਾ ਕੋਈ ਕਾਰਨ ਰਿਹਾ ਹੈ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਪੰਜਾਬ ਦੇ ਕਈ ਵਿਧਾਨ ਸਭਾ ਹਲਕਿਆਂ ਦੀਆਂ ਟਿਕਟਾਂ ਆਪਣੀ ਜੇਬ ਵਿਚ ਹੋਣ ਦਾ ਵੀ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਵਲੋਂ ਮਿਸ਼ਨ 2027 ਦੀ ਲੜਾਈ ਪੂਰੀ ਮਜ਼ਬੂਤੀ ਨਾਲ ਲੜੀ ਜਾਵੇਗੀ ਅਤੇ ਕਾਂਗਰਸ ਪਾਰਟੀ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਬਾਘਾ ਪੁਰਾਣਾ ਹਲਕੇ ਵਿਚ ਕਾਂਗਰਸ ਦੇ ਵਰਕਰਾਂ ਅਤੇ ਸਮਰਥਕਾਂ ਨੂੰ ਇਕਜੁੱਟ ਕਰਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਆਉਣ ਵਾਲੇ ਸਮੇਂ ਵਿਚ ਵੀ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਮੁਹਿੰਮ ਜਾਰੀ ਰੱਖੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ਦੇ ਵਿਦਿਆਰਥੀਆਂ ਨੇ ਜਿਮ ਕਾਰਬੇਟ ਵਿਖੇ ਕੀਤਾ ਵਿੱਦਿਅਕ ਦੌਰਾ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ
Ad Position 24