11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਐਸ.ਡੀ.ਐਮ. ਜੌਹਲ ਨੇ ਰਾਧੇ ਕ੍ਰਿਸ਼ਨਾ ਗਊਸ਼ਾਲਾ ਦਾ ਕੀਤਾ ਦੌਰਾ

ਕਿਸ਼ਨਪੁਰਾ ਕਲਾਂ, 11 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਿਸ਼ਨਪੁਰਾ ਕਲਾਂ ਤੋਂ ਫ਼ਤਿਹਪੁਰ ਰੋਡ ‘ਤੇ ਸਥਿਤ ਰਾਧੇ ਕ੍ਰਿਸ਼ਨਾ ਗਊਸ਼ਾਲਾ ਦਾ ਐਸ. ਡੀ.

Ad Position 21
No active advertisement
ਅਜੀਤ ਡੈਸਕ 12-10-2026
ਕਿਸ਼ਨਪੁਰਾ ਕਲਾਂ, 11 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਿਸ਼ਨਪੁਰਾ ਕਲਾਂ ਤੋਂ ਫ਼ਤਿਹਪੁਰ ਰੋਡ ‘ਤੇ ਸਥਿਤ ਰਾਧੇ ਕ੍ਰਿਸ਼ਨਾ ਗਊਸ਼ਾਲਾ ਦਾ ਐਸ.ਡੀ.ਐਮ. ਗੁਰਵਿੰਦਰ ਸਿੰਘ ਜੌਹਲ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਤਾਰ ਸਿੰਘ ਸੰਧੂ ਕਮਾਲ ਕੇ ਵਲੋਂ ਦੌਰਾ ਕੀਤਾ ਗਿਆ। ਇਸ ਮੌਕੇ ਗਊਸ਼ਾਲਾ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮਾਨ, ਸਰਪੰਚ ਪ੍ਰਿੰਸ ਚਾਵਲਾ ਅਤੇ ਉੱਦਮੀ ਨੌਜਵਾਨ ਸੰਦੀਪ ਕੁਮਾਰ ਸੀਪਾ ਸਮੇਤ ਹੋਰਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਦੌਰੇ ਦੌਰਾਨ ਗਊਸ਼ਾਲਾ ਵਿਚ ਬੇਜ਼ਬਾਨ ਗਊਆਂ ਦੀ ਸਾਂਭ-ਸੰਭਾਲ, ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਦੇਖਭਾਲ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਐਸ.ਡੀ.ਐਮ. ਗੁਰਵਿੰਦਰ ਸਿੰਘ ਜੌਹਲ ਨੇ ਗਊਸ਼ਾਲਾ ਕਮੇਟੀ ਵਲੋਂ ਨਿਭਾਈ ਜਾ ਰਹੀ ਸੇਵਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗਊਸ਼ਾਲਾ ਪ੍ਰਬੰਧਕ ਕਮੇਟੀ ਬੇਜ਼ਬਾਨ ਪਸ਼ੂਆਂ ਦੀ ਸੇਵਾ ਅਤੇ ਸਾਂਭ-ਸੰਭਾਲ ਲਈ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਬੇਜ਼ਬਾਨ ਜੀਵਾਂ ਦੀ ਸੇਵਾ ਕਰਨਾ ਇਕ ਨੇਕ ਕਾਰਜ ਹੈ ਅਤੇ ਇਸ ਲਈ ਸਮਾਜ ਦੇ ਹਰ ਵਰਗ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਐਸ.ਡੀ.ਐਮ. ਗੁਰਵਿੰਦਰ ਸਿੰਘ ਜੌਹਲ ਨੇ ਗਊਸ਼ਾਲਾ ਦੇ ਪ੍ਰਬੰਧਾਂ ਅਤੇ ਗਊਆਂ ਦੀ ਬਿਹਤਰ ਦੇਖਭਾਲ ਨੂੰ ਲੈ ਕੇ ਸਾਨੂੰ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ। ਸਰਪੰਚ ਪ੍ਰਿੰਸ ਚਾਵਲਾ, ਪ੍ਰਧਾਨ ਮੇਹਰ ਸਿੰਘ, ਪ੍ਰਧਾਨ ਅਵਤਾਰ ਸਿੰਘ ਮਾਨ, ਸੰਦੀਪ ਸਿੰਘ ਸੀਪਾ ਵਲੋਂ ਗਊਸ਼ਾਲਾ ਪਹੁੰਚਣ ਤੇ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਡੀ.ਐਮ. ਕਾਲਜ ਮੋਗਾ ਦੇ 100 ਸਾਲ ਪੂਰੇ ਹੋਣ ’ਤੇ ਸਮਾਗਮ ਕਰਵਾਇਆ ਅਗਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ਦੇ ਵਿਦਿਆਰਥੀਆਂ ਨੇ ਜਿਮ ਕਾਰਬੇਟ ਵਿਖੇ ਕੀਤਾ ਵਿੱਦਿਅਕ ਦੌਰਾ
Ad Position 24