ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪਿੰਡ ਝੰਡੇਆਣਾ ਗਰਬੀ ਵਿਖੇ ਮੀਟਿੰਗ
ਮੋਗਾ, 12 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਬਠਿੰਡਾ ਜੇਲ੍ਹ ਵਿਚ ਨਜ਼ਰਬੰਦ ਹਲਕਾ ਮੋਗਾ ਤੋਂ ਉਮੀਦਵਾਰ ਭਾਈ ਗੁਰਮੀਤ ਸਿੰਘ ਦੇ ਹੱਕ ਵਿਚ ਪਿੰਡ ਝੰਡੇਆਣਾ ਗਰਬੀ ਵਿਖੇ ਪਿੰਡ ਵਾਸੀਆਂ ਨਾਲ ਇਕ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਗਈ। ਇਸ ਮੌਕੇ ਅਗਵਾਈ ਕਰਤਾ ਤਰਨਦੀਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਕਤ ਪੰਜਾਬ ਵਿਚ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਸਿਖਰ ‘ਤੇ ਪਹੁੰਚ ਚੁੱਕੀ ਹੈ, ਪਰ ਪੰਜਾਬ ਸਰਕਾਰ ਨਸ਼ਿਆਂ ਤੋਂ ਹੋਣ ਵਾਲੀਆਂ ਮੌਤਾਂ ਨੂੰ ਕੁਦਰਤੀ ਦੱਸ ਕੇ ਪਰਦਾ ਪਾ ਰਹੀ ਹੈ ਜਦੋਂ ਕਿ ਹਕੀਕਤ ਇਹ ਹੈ ਕਿ ਸਿਆਸੀ ਲੋਕਾਂ ਦੀ ਸ਼ਹਿ ਤੋਂ ਬਗੈਰ ਨਸ਼ੇ ਦਾ ਕਾਰੋਬਾਰ ਨਹੀਂ ਚੱਲ ਸਕਦਾ।
ਅ
ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਪਿੰਡ ਝੰਡੇਆਣਾ ਗਰਬੀ ਵਿਖੇ ਮੀਟਿੰਗ ਦੌਰਾਨ। ਅਜੀਤ ਤਸਵੀਰ
13-10-2026
ਮੋਗਾ, 12 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਬਠਿੰਡਾ ਜੇਲ੍ਹ ਵਿਚ ਨਜ਼ਰਬੰਦ ਹਲਕਾ ਮੋਗਾ ਤੋਂ ਉਮੀਦਵਾਰ ਭਾਈ ਗੁਰਮੀਤ ਸਿੰਘ ਦੇ ਹੱਕ ਵਿਚ ਪਿੰਡ ਝੰਡੇਆਣਾ ਗਰਬੀ ਵਿਖੇ ਪਿੰਡ ਵਾਸੀਆਂ ਨਾਲ ਇਕ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਗਈ। ਇਸ ਮੌਕੇ ਅਗਵਾਈ ਕਰਤਾ ਤਰਨਦੀਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਕਤ ਪੰਜਾਬ ਵਿਚ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਸਿਖਰ ‘ਤੇ ਪਹੁੰਚ ਚੁੱਕੀ ਹੈ, ਪਰ ਪੰਜਾਬ ਸਰਕਾਰ ਨਸ਼ਿਆਂ ਤੋਂ ਹੋਣ ਵਾਲੀਆਂ ਮੌਤਾਂ ਨੂੰ ਕੁਦਰਤੀ ਦੱਸ ਕੇ ਪਰਦਾ ਪਾ ਰਹੀ ਹੈ ਜਦੋਂ ਕਿ ਹਕੀਕਤ ਇਹ ਹੈ ਕਿ ਸਿਆਸੀ ਲੋਕਾਂ ਦੀ ਸ਼ਹਿ ਤੋਂ ਬਗੈਰ ਨਸ਼ੇ ਦਾ ਕਾਰੋਬਾਰ ਨਹੀਂ ਚੱਲ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨਸ਼ਿਆਂ ਦੀ ਸਮੱਸਿਆ ਦਾ ਹੱਲ ਇਕੋ ਹੀ ਹੈ ਭਾਈ ਅੰਮ੍ਰਿਤਪਾਲ ਸਿੰਘ ਦੀ ਸਰਕਾਰ ਬਣਨੀ। ਜਦੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਸਰਕਾਰ ਬਣੀ ਤਾਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਾਤਮਾ ਕਰਨਾ ਸਾਡਾ ਪਹਿਲਾ ਕੰਮ ਹੋਵੇਗਾ। ਭਰਾ ਜਗਜਿੰਦਰ ਸਿੰਘ ਨੇ ਕਿਹਾ ਕਿ 2027 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਹ ਮੋਗਾ ਹਲਕੇ ਦੇ ਪਿੰਡ-ਪਿੰਡ ਜਾ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਮਜ਼ਬੂਤੀ ਲਈ ਮੀਟਿੰਗਾਂ ਕਰ ਰਹੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਰਹੇ ਹਨ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਬਣਨ ਤੋਂ ਪਹਿਲਾਂ ਜਦੋਂ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਖ਼ਾਲਸਾ ਵਹੀਰ ਸ਼ੁਰੂ ਕਰ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ ਤਾਂ ਹਜ਼ਾਰਾਂ ਹੀ ਨੌਜਵਾਨ ਨਸ਼ਾ ਛੱਡ ਕੇ ਗੁਰੂ ਵਾਲੇ ਬਣੇ ਤੇ ਅੰਮ੍ਰਿਤ ਪਾਨ ਕਰ ਕੇ ਖ਼ਾਲਸੇ ਸਜੇ। ਇਕੱਠ ਨੂੰ ਸੰਬੋਧਨ ਕਰਦਿਆਂ ਦਵਿੰਦਰ ਰਣੀਆ ਨੇ ਕਿਹਾ ਕਿ ਇਨਕਲਾਬ ਦਾ ਨਾਅਰਾ ਲੈ ਕੇ ਸੱਤਾ ਵਿਚ ਆਈ ਆਪ ਸਰਕਾਰ ਨੇ ਲੋਕਾਂ ਦਾ ਬੁਰਾ ਹਾਲ ਕਰ ਕੇ ਰੱਖ ਦਿੱਤਾ ਹੈ। ਇਸ ਮੌਕੇ ਬਲਜੀਤ ਸਿੰਘ ਜੱਸ ਮੰਗੇਵਾਲਾ, ਜਗਰਾਜ ਸਿੰਘ ਸਰਪੰਚ, ਸੁਖਦੀਪ ਸਿੰਘ, ਜਸਕਰਨ ਸਿੰਘ, ਲਾਲ ਸਿੰਘ ਮੈਂਬਰ, ਡਾ. ਸਾਹਿਬ ਸਿੰਘ, ਕੇਵਲ ਸਿੰਘ, ਗੁਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਬੂਟਾ ਸਿੰਘ, ਹੀਰਾ ਬਾਬਾ, ਜਸਵੰਤ ਸਿੰਘ, ਬਲਵੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਸ਼ਾਮਿਲ ਸਨ।