12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਵਿਅੰਗਕਾਰ ਕੇ.ਐਲ. ਗਰਗ ਦੀ ਯਾਦ ਵਿਚ ਸ਼ਰਧਾਂਜਲੀ ਸਮਾਗਮ 18 ਨੂੰ

ਮੋਗਾ, 10 ਅਕਤੂਬਰ (ਸੁਰਿੰਦਰਪਾਲ ਸਿੰਘ)- ਪਿਛਲੇ ਦਿਨੀਂ ਵਿਛੋੜਾ ਦੇ ਗਏ ਪ੍ਰਸਿੱਧ ਵਿਅੰਗਕਾਰ ਕੇ. ਐਲ.

Ad Position 21
No active advertisement
ਅਜੀਤ ਡੈਸਕ 13-10-2026
ਮੋਗਾ, 10 ਅਕਤੂਬਰ (ਸੁਰਿੰਦਰਪਾਲ ਸਿੰਘ)- ਪਿਛਲੇ ਦਿਨੀਂ ਵਿਛੋੜਾ ਦੇ ਗਏ ਪ੍ਰਸਿੱਧ ਵਿਅੰਗਕਾਰ ਕੇ.ਐਲ. ਗਰਗ ਦੀ ਯਾਦ ਵਿਚ ਭਾਸ਼ਾ ਵਿਭਾਗ ਵਲੋਂ ਜ਼ਿਲ੍ਹਾ ਮੋਗਾ ਦੀਆਂ ਸਮੂਹ ਸਾਹਿਤ ਸਭਾਵਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸ਼ਰਧਾਂਜਲੀ ਸਮਾਗਮ ਸਬੰਧੀ ਡਾ. ਅਜੀਤਪਾਲ ਸਿੰਘ ਜਟਾਣਾ ਜ਼ਿਲ੍ਹਾ ਭਾਸ਼ਾ ਅਫ਼ਸਰ ਵਲੋਂ ਨੇਚਰ ਪਾਰਕ ਮੋਗਾ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸ਼ਾਮਿਲ ਲੇਖਕਾਂ ਨਾਲ ਵਿਚਾਰ ਕਰਨ ਉਪਰੰਤ ਸਰਬਸੰਮਤੀ ਨਾਲ ਸਮਾਗਮ ਦੀ ਰੂਪ-ਰੇਖਾ ਤਿਆਰ ਕੀਤੀ ਗਈ। ਮੀਟਿੰਗ ਵਿਚ ਫ਼ੈਸਲਾ ਹੋਇਆ ਕਿ ਸਮਾਗਮ 18 ਅਕਤੂਬਰ ਦਿਨ ਐਤਵਾਰ ਨੂੰ ਐਸ.ਡੀ. ਪਬਲਿਕ ਸਕੂਲ ਨਿਊ ਟਾਊਨ ਮੋਗਾ ਵਿਖੇ ਬਾਅਦ ਦੁਪਹਿਰ 2 ਵਜੇ ਕਰਵਾਇਆ ਜਾਵੇਗਾ। ਸਮਾਗਮ ਦੌਰਾਨ ਸਵਰਗੀ ਕੇ.ਐਲ. ਗਰਗ ਦੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ। ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ, ਲੇਖਕਾਂ ਵਲੋਂ ਗਰਗ ਦੀ ਜੀਵਨੀ, ਪ੍ਰਾਪਤੀਆਂ ਅਤੇ ਸਾਹਿਤਕ ਯੋਗਦਾਨ ਸੰਬੰਧੀ ਵਿਚਾਰਾਂ/ਰਚਨਾਵਾਂ ਸਾਂਝੀਆਂ ਕੀਤੀਆਂ ਜਾਣਗੀਆਂ। ਇਸ ਮੀਟਿੰਗ ਵਿਚ ਪ੍ਰਸਿੱਧ ਨਾਵਲਕਾਰ ਬਲਦੇਵ ਸਿੰਘ ਸੜਕਨਾਮਾ, ਪ੍ਰਸਿੱਧ ਲੇਖਕ ਤੇ ਆਲੋਚਕ ਡਾ. ਸੁਰਜੀਤ ਬਰਾੜ, ਨਵਨੀਤ ਸਿੰਘ ਸੇਖਾ, ਕਹਾਣੀਕਾਰ ਗੁਰਮੀਤ ਕੜਿਆਲਵੀ, ਡਾ. ਹਰਨੇਕ ਸਿੰਘ ਰੋਡੇ, ਗੁਰਚਰਨ ਸਿੰਘ ਸੰਘਾ, ਜੰਗੀਰ ਸਿੰਘ ਖੋਖਰ, ਦਰਸ਼ਨ ਸੰਘਾ, ਗੁਰਮੀਤ ਸਿੰਘ, ਗਿਆਨ ਸਿੰਘ ਸਾਬਕਾ ਡੀ.ਪੀ.ਆਰ.ਓ. ਅਤੇ ਵਿਜੇ ਕੁਮਾਰ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਤਾਇਕਵਾਂਡੋ ਚੈਂਪੀਅਨਸ਼ਿਪ ’ਚ ਪੰਜਾਬ ਦੇ ਖਿਡਾਰੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਅਗਲੀ ਖ਼ਬਰ ਵਿਸ਼ੇਸ਼ ਗਹਿਰੀ ਸੁਧਾਈ-2026 ਦੀ ਪ੍ਰਕਿਰਿਆ ਮੁਕੰਮਲ, ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ
Ad Position 24