14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵੱਡਾ ਘਰ ਵਿਖੇ ਥਾਪਰ ਮਾਡਲ ਤੇ ਕਬਰਸਤਾਨ ਦੀ ਚਾਰ ਦੀਵਾਰੀ ਦਾ ਉਦਘਾਟਨ

ਨੱਥੂਵਾਲਾ ਗਰਬੀ, 13 ਅਕਤੂਬਰ (ਨਵਦੀਪ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਨੂੰ ਨਵੀਂ ਦਿੱਖ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਗੱਲ ਦਾ ਪ੍ਰਗਟਾਵਾ ਹਲਕਾ ਵਿਧਾਇਕ ਸੁਖਾਨੰਦ ਨੇ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 14-10-2026
ਨੱਥੂਵਾਲਾ ਗਰਬੀ, 13 ਅਕਤੂਬਰ (ਨਵਦੀਪ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਨੂੰ ਨਵੀਂ ਦਿੱਖ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਗੱਲ ਦਾ ਪ੍ਰਗਟਾਵਾ ਹਲਕਾ ਵਿਧਾਇਕ ਸੁਖਾਨੰਦ ਨੇ ਗੱਲਬਾਤ ਕਰਦਿਆਂ ਕੀਤਾ। ਉਹ ਪਿੰਡ ਵੱਡਾ ਘਰ ਵਿਖੇ ਥਾਪਰ ਮਾਡਲ ਤੇ ਪਾਈਪ ਲਾਈਨ ਅਤੇ ਕਬਰਸਤਾਨ ਦੀ ਚਾਰਦੀਵਾਰੀ ਦੇ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਭੇਜੀ ਗਰਾਂਟ ਨਾਲ ਹਲਕਾ ਬਾਘਾ ਪੁਰਾਣਾ ਦੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ। ਇਸ ਮੌਕੇ ਪਿੰਡ ਦੇ ਸਰਪੰਚ ਕਰਮਜੀਤ ਕੌਰ, ਸੀਨੀਅਰ ਆਗੂ ਜਸਵਿੰਦਰ ਸਿੰਘ ਬਰਾੜ, ਗੁਰਦੀਪ ਸਿੰਘ, ਜੀਤਾ ਸਿੰਘ, ਧਰਮ ਸਿੰਘ, ਬਸੰਤ ਸਿੰਘ, ਜਸਵੀਰ ਕੌਰ, ਰਮਨਦੀਪ ਕੌਰ (ਸਾਰੇ ਪੰਚ), ਨੰਬਰਦਾਰ ਬਲਦੇਵ ਸਿੰਘ, ਪ੍ਰਧਾਨ ਬੇਅੰਤ ਸਿੰਘ, ਸੁਖਵਿੰਦਰ ਸਿੰਘ, ਸੁਖਮੰਦਰ ਸਿੰਘ, ਬੂਟਾ ਸਿੰਘ, ਤਰਸੇਮ ਲਾਲ, ਨਿਰਮਲ ਸਿੰਘ, ਬਖਤੌਰ ਸਿੰਘ, ਐਸ. ਡੀ. ਓ. ਜਸਵੰਤ ਸਿੰਘ, ਤਲਵਿੰਦਰ ਸਿੰਘ ਜੇ. ਈ., ਸੈਕਟਰੀ ਸੁਖਵਿੰਦਰ ਸਿੰਘ ਅਤੇ ਪਿੰਡ ਦੀਆਂ ਸ਼ਖਸੀਅਤਾਂ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸਹਿਕਾਰਤਾ ਵਿਭਾਗ ਵਲੋਂ ਸੌ ਫੀਸਦੀ ਵਸੂਲੀ ਲਈ ਸਕੱਤਰ ਰਾਜਬਹਾਦਰ ਗਿੱਲ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਕੀਤੀ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ
Ad Position 24