ਫੂਡ ਸੇਫ਼ਟੀ ਟੀਮ ਮੋਗਾ ਵਲੋਂ 90 ਕਿੱਲੋ ਪਨੀਰ ਜ਼ਬਤ
ਮੋਗਾ, 13 ਅਕਤੂਬਰ (ਗੁਰਤੇਜ ਸਿੰਘ ਬੱਬੀ)-ਲੋਕਾਂ ਨੂੰ ਸੁਰੱਖਿਅਤ ਸਾਫ਼-ਸੁਥਰਾ ਅਤੇ ਮਿਆਰੀ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫੂਡ ਸੇਫ਼ਟੀ ਟੀਮ ਵਲੋਂ ਅੱਜ ਸਵੇਰੇ ਤੜਕਸਾਰ ਡੇਅਰੀਆਂ ਅਤੇ ਮਠਿਆਈਆਂ ਦੀਆਂ ਦੁਕਾਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦੀ ਅਗਵਾਈ ਜ਼ਿਲ੍ਹਾ ਸਿਹਤ ਅਫ਼ਸਰ ਮੋਗਾ ਡਾ.
ਫ
ਫੂਡ ਸੇਫ਼ਟੀ ਵਿਭਾਗ ਵਲੋਂ ਜ਼ਬਤ ਕੀਤੇ ਪਨੀਰ ਦੇ ਸੈਂਪਲ ਭਰਨ ਸਮੇਂ ਅਧਿਕਾਰੀ ਡਾ. ਯੋਗੇਸ਼ ਗੋਇਲ ਅਤੇ ਡਾ. ਸੰਦੀਪ ਸਿੰਘ ਤੇ ਹੋਰ। ਅਜੀਤ ਤਸਵੀਰ
14-10-2026
ਮੋਗਾ, 13 ਅਕਤੂਬਰ (ਗੁਰਤੇਜ ਸਿੰਘ ਬੱਬੀ)-ਲੋਕਾਂ ਨੂੰ ਸੁਰੱਖਿਅਤ ਸਾਫ਼-ਸੁਥਰਾ ਅਤੇ ਮਿਆਰੀ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫੂਡ ਸੇਫ਼ਟੀ ਟੀਮ ਵਲੋਂ ਅੱਜ ਸਵੇਰੇ ਤੜਕਸਾਰ ਡੇਅਰੀਆਂ ਅਤੇ ਮਠਿਆਈਆਂ ਦੀਆਂ ਦੁਕਾਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦੀ ਅਗਵਾਈ ਜ਼ਿਲ੍ਹਾ ਸਿਹਤ ਅਫ਼ਸਰ ਮੋਗਾ ਡਾ. ਸੰਦੀਪ ਸਿੰਘ ਵਲੋਂ ਕੀਤੀ ਗਈ। ਇਸ ਦੌਰਾਨ ਫੂਡ ਸੇਫ਼ਟੀ ਅਫ਼ਸਰ ਯੋਗੇਸ਼ ਗੋਇਲ ਅਤੇ ਫੂਡ ਸੇਫ਼ਟੀ ਅਫ਼ਸਰ ਲਵਦੀਪ ਸਿੰਘ ਵੀ ਮੌਜੂਦ ਸਨ। ਜਾਂਚ ਮੁਹਿੰਮ ਦੌਰਾਨ ਟੀਮ ਵਲੋਂ 90 ਕਿੱਲੋ ਪਨੀਰ ਜ਼ਬਤ ਕੀਤਾ ਗਿਆ। ਇਸ ਦੇ ਨਾਲ ਹੀ ਦੁੱਧ, ਪਨੀਰ ਅਤੇ ਮਠਿਆਈਆਂ ਦੀ ਗੁਣਵੱਤਾ ਦੀ ਜਾਂਚ ਲਈ ਕੁੱਲ ਚਾਰ ਸੈਂਪਲ ਲਏ ਗਏ ਜਿਨ੍ਹਾਂ ਵਿਚ ਪਨੀਰ ਅਤੇ ਦੁੱਧ ਦੇ ਸੈਂਪਲਾਂ ਤੋਂ ਇਲਾਵਾ ਦੋ ਤਰ੍ਹਾਂ ਦੀਆਂ ਮਠਿਆਈਆਂ ਦੇ ਸੈਂਪਲ ਸ਼ਾਮਲ ਹਨ। ਮਠਿਆਈਆਂ ਦੇ ਸੈਂਪਲ ਨਾਮਵਰ ਮਠਿਆਈ ਦੀਆਂ ਦੁਕਾਨਾਂ ਤੋਂ ਵੀ ਲਏ ਗਏ, ਤਾਂ ਜੋ ਭੋਜਨ ਪਦਾਰਥਾਂ ਦੀ ਗੁਣਵੱਤਾ ਅਤੇ ਨਿਰਧਾਰਿਤ ਫੂਡ ਸੇਫ਼ਟੀ ਮਾਪਦੰਡਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਡੇਅਰੀਆਂ ਅਤੇ ਮਠਿਆਈਆਂ ਦੀਆਂ ਦੁਕਾਨਾਂ ਦੀ ਜਾਂਚ ਦੌਰਾਨ ਭੋਜਨ ਪਦਾਰਥਾਂ ਦੀ ਸਟੋਰੇਜ, ਸਫ਼ਾਈ ਅਤੇ ਸੁਰੱਖਿਅਤ ਢੰਗ ਨਾਲ ਤਿਆਰੀ ਸਬੰਧੀ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ। ਦੁੱਧ ਅਤੇ ਦੁੱਧ ਤੋਂ ਤਿਆਰ ਹੋਣ ਵਾਲੇ ਪਦਾਰਥ ਖ਼ਾਸ ਕਰਕੇ ਪਨੀਰ ਲੋਕਾਂ ਦੀ ਰੋਜ਼ਾਨਾ ਖ਼ੁਰਾਕ ਦਾ ਅਹਿਮ ਹਿੱਸਾ ਹਨ। ਇਸ ਲਈ ਇਨ੍ਹਾਂ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਡੇਅਰੀ ਸੰਚਾਲਕਾਂ ਅਤੇ ਮਠਿਆਈ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਾਫ਼-ਸੁਥਰੇ ਬਰਤਨਾਂ ਅਤੇ ਉਪਕਰਨਾਂ ਦੀ ਵਰਤੋਂ ਕਰਨ, ਭੋਜਨ ਪਦਾਰਥਾਂ ਨੂੰ ਧੂੜ, ਗੰਦਗੀ, ਕੀੜੇ-ਮਕੌੜਿਆਂ ਅਤੇ ਹੋਰ ਦੂਸ਼ਿਤ ਕਰਨ ਵਾਲੇ ਤੱਤਾਂ ਤੋਂ ਬਚਾ ਕੇ ਰੱਖਣ ਅਤੇ ਦੁੱਧ ਤੇ ਦੁੱਧ ਤੋਂ ਬਣੇ ਪਦਾਰਥਾਂ ਨੂੰ ਲੋੜੀਂਦੇ ਤਾਪਮਾਨ ‘ਤੇ ਸਟੋਰ ਕਰਨ। ਇਸ ਤੋਂ ਇਲਾਵਾ ਕਰਮਚਾਰੀਆਂ ਦੀ ਨਿੱਜੀ ਸਫ਼ਾਈ, ਸਾਫ਼ ਪਾਣੀ ਦੀ ਵਰਤੋਂ ਅਤੇ ਕੱਚੇ ਮਾਲ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣ ਲਈ ਵੀ ਕਿਹਾ ਗਿਆ। ਫੂਡ ਸੇਫ਼ਟੀ ਵਿਭਾਗ ਵਲੋਂ ਫੂਡ ਬਿਜ਼ਨਸ ਆਪ੍ਰੇਟਰਾਂ ਨੂੰ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ, 2006 ਅਤੇ ਇਸ ਅਧੀਨ ਬਣਾਏ ਗਏ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਟੀਮ ਨੇ ਕਿਹਾ ਕਿ ਖਪਤਕਾਰਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਹਰ ਫੂਡ ਬਿਜ਼ਨਸ ਆਪਰੇਟਰ ਦੀ ਜ਼ਿੰਮੇਵਾਰੀ ਹੈ ਕਿ ਉਹ ਸੁਰੱਖਿਅਤ ਅਤੇ ਮਿਆਰੀ ਭੋਜਨ ਪਦਾਰਥ ਹੀ ਮੁਹੱਈਆ ਕਰਵਾਏ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੰਦੀਪ ਸਿੰਘ ਨੇ ਕਿਹਾ ਕਿ ਫੂਡ ਸੇਫ਼ਟੀ ਵਿਭਾਗ ਵਲੋਂ ਭੋਜਨ ਪਦਾਰਥਾਂ ਦੀ ਗੁਣਵੱਤਾ ਦੀ ਜਾਂਚ ਦੇ ਨਾਲ-ਨਾਲ ਫੂਡ ਬਿਜ਼ਨਸ ਆਪ੍ਰੇਟਰਾਂ ਨੂੰ ਜਾਗਰੂਕ ਕਰਨ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਡੇਅਰੀਆਂ, ਮਠਿਆਈਆਂ ਦੀਆਂ ਦੁਕਾਨਾਂ ਅਤੇ ਹੋਰ ਭੋਜਨ ਕਾਰੋਬਾਰਾਂ ਦੀ ਜਾਂਚ ਮੁਹਿੰਮ ਭਵਿੱਖ ਵਿਚ ਵੀ ਜਾਰੀ ਰਹੇਗੀ।