ਹਲਕਾ ਮੋਗਾ ਵਿਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਬੂਥ ਇੰਚਾਰਜਾਂ ਨਾਲ ਕੀਤੀ ਅਹਿਮ ਮੀਟਿੰਗ
ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਨੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਦੀਆਂ ਮੰਗਾਂ ਦਾ ਕੀਤਾ ਸਮਰਥਨ
ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)-ਹਲਕਾ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਬਲਾਕਾਂ ਦੇ ਬੂਥ ਇੰਚਾਰਜਾਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ।
ਹ
ਹਲਕਾ ਮੋਗਾ ਵਿਚ ਬੂਥ ਇੰਚਾਰਜਾਂ ਨਾਲ ਅਹਿਮ ਮੀਟਿੰਗ ਕਰਦੇ ਹੋਏ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ। ਅਜੀਤ ਤਸਵੀਰ
14-10-2026
ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)-ਹਲਕਾ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਬਲਾਕਾਂ ਦੇ ਬੂਥ ਇੰਚਾਰਜਾਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਬਲਾਕ ਧੱਲੇਕੇ, ਬਲਾਕ ਝੰਡੇਆਣਾ ਗਰਬੀ ਅਤੇ ਬਲਾਕ ਡਗਰੂ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਤੋਂ ਬੂਥ ਇੰਚਾਰਜਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪਾਰਟੀ ਦੀਆਂ ਆਉਣ ਵਾਲੀਆਂ ਗਤੀਵਿਧੀਆਂ, ਲੋਕ-ਭਲਾਈ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਬੂਥ ਪੱਧਰ ‘ਤੇ ਸੰਗਠਨ ਦੇ ਵਿਸਥਾਰ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਵਰਕਰਾਂ ਅਤੇ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਇਸ ਦੇ ਮਿਹਨਤੀ ਵਰਕਰ ਅਤੇ ਬੂਥ ਪੱਧਰ ‘ਤੇ ਦਿਨ-ਰਾਤ ਮਿਹਨਤ ਕਰਨ ਵਾਲੇ ਸਾਥੀ ਹਨ। ਬੂਥ ਇੰਚਾਰਜ ਸੰਗਠਨ ਦੀ ਮਜ਼ਬੂਤ ਰੀੜ੍ਹ ਦੀ ਹੱਡੀ ਹਨ, ਜੋ ਲੋਕਾਂ ਅਤੇ ਸਰਕਾਰ ਵਿਚਕਾਰ ਅਹਿਮ ਕੜੀ ਵਜੋਂ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਹਰ ਆਮ ਨਾਗਰਿਕ ਤੱਕ ਪਹੁੰਚਾਉਣਾ ਪਾਰਟੀ ਦੀ ਪਹਿਲ ਹੈ। ਉਨ੍ਹਾਂ ਨੇ ਸਾਰੇ ਵਰਕਰਾਂ ਨੂੰ ਆਪਸੀ ਤਾਲਮੇਲ ਅਤੇ ਪੂਰੀ ਨਿਸ਼ਠਾ ਨਾਲ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਰੀਪਾ ਜੌਹਲ, ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਝੰਡੇਆਣਾ ਗਰਬੀ ਅਤੇ ਬਲਾਕ ਪ੍ਰਧਾਨ ਜਸਪਾਲ ਸਿੰਘ ਡਗਰੂ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਅੰਤ ਵਿਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸਾਰੇ ਬੂਥ ਇੰਚਾਰਜਾਂ ਅਤੇ ਪਾਰਟੀ ਵਰਕਰਾਂ ਦੇ ਨਿਰੰਤਰ ਸਹਿਯੋਗ ਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ।