14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਕੈਲੀਫੋਰਨੀਆ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ 70ਵੀਆਂ ਰਾਜ ਪੱਧਰੀ ਤਾਇਕਵਾਂਡੋ ਖੇਡਾਂ ਵਿਚ ਮਾਰੀ ਬਾਜ਼ੀ ਚੇਅਰਮੈਨ ਜਸਵੀਰ ਸਿੰਘ ਬਰਾੜ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ

ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)-ਅੱਜ ਮੋਗਾ ਵਿਖੇ ਵਿਧਾਨ ਸਭਾ ਹਲਕੇ ਦੇ ਸੇਵਾਦਾਰ ਮਨਜੀਤ ਸਿੰਘ ਮਾਨ ਡੈਲੀਗੇਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਮੋਗਾ ਹਲਕੇ ਅੰਦਰ ਆਪਣੀਆਂ ਮੀਟਿੰਗਾਂ ਨੂੰ ਜਾਰੀ ਰੱਖਦਿਆਂ ਪਿੰਡ ਮੋਠਾਂਵਾਲੀ ਵਿਖੇ ਨਿਰੰਜਨ ਸਿੰਘ ਮੋਠਾਂਵਾਲੀ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਤੇ ਪਿੰਡ ਵਾਸੀਆਂ ਨਾਲ ਭਰਵੀਂ ਤੇ ਪ੍ਰਭਾਵਸ਼ਾਲੀ ਮੀਟਿੰਗ ਕੀਤੀ। ਇਸ ਮੌਕੇ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਿਛਲੇ 31 ਸਾਲਾਂ ਤੋਂ ਕਾਂਗਰਸ ਪਾਰਟੀ ਵਿਚ ਵੱਖ-ਵੱਖ ਅਹੁਦਿਆਂ ‘ਤੇ ਰਹਿੰਦਿਆਂ ਪਾਰਟੀ ਤੇ ਲੋਕਾਂ ਦੀ ਨਿਰਸਵਾਰਥ ਸੇਵਾ ਕਰਦੇ ਆ ਰਹੇ ਹਨ।

Ad Position 21
No active advertisement
ਅਜੀਤ ਡੈਸਕ 14-10-2026
ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)-ਅੱਜ ਮੋਗਾ ਵਿਖੇ ਵਿਧਾਨ ਸਭਾ ਹਲਕੇ ਦੇ ਸੇਵਾਦਾਰ ਮਨਜੀਤ ਸਿੰਘ ਮਾਨ ਡੈਲੀਗੇਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਮੋਗਾ ਹਲਕੇ ਅੰਦਰ ਆਪਣੀਆਂ ਮੀਟਿੰਗਾਂ ਨੂੰ ਜਾਰੀ ਰੱਖਦਿਆਂ ਪਿੰਡ ਮੋਠਾਂਵਾਲੀ ਵਿਖੇ ਨਿਰੰਜਨ ਸਿੰਘ ਮੋਠਾਂਵਾਲੀ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਤੇ ਪਿੰਡ ਵਾਸੀਆਂ ਨਾਲ ਭਰਵੀਂ ਤੇ ਪ੍ਰਭਾਵਸ਼ਾਲੀ ਮੀਟਿੰਗ ਕੀਤੀ। ਇਸ ਮੌਕੇ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਿਛਲੇ 31 ਸਾਲਾਂ ਤੋਂ ਕਾਂਗਰਸ ਪਾਰਟੀ ਵਿਚ ਵੱਖ-ਵੱਖ ਅਹੁਦਿਆਂ ‘ਤੇ ਰਹਿੰਦਿਆਂ ਪਾਰਟੀ ਤੇ ਲੋਕਾਂ ਦੀ ਨਿਰਸਵਾਰਥ ਸੇਵਾ ਕਰਦੇ ਆ ਰਹੇ ਹਨ। ਮਾਨ ਨੇ ਕਿਹਾ ਕਿ ਉਹ ਪਿਛਲੇ 25 ਸਾਲਾਂ ਤੋਂ ਲਗਾਤਾਰ ਕਾਂਗਰਸ ਟਿਕਟ ‘ਤੇ ਪੰਜ ਵਾਰ ਕੌਂਸਲਰ ਚੁਣੇ ਗਏ ਹਨ ਜਿਸ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੰਮ ਕਰਵਾਉਣ ਦਾ ਲੰਬਾ ਤਜਰਬਾ ਹੈ। ਮਾਨ ਨੇ ਝਾੜੂ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਝਾੜੂ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ। ਨਸ਼ੇ ਦੇ ਸੌਦਾਗਰ ਧੜੱਲੇ ਨਾਲ ਨਸ਼ਾ ਵੇਚ ਰਹੇ ਹਨ। ਗੈਂਗਸਟਰਵਾਦ ਪੂਰੀ ਤਰ੍ਹਾਂ ਹਾਵੀ ਹੈ, ਕਾਨੂੰਨ ਵਿਵਸਥਾ ਦੀ ਸਥਿਤੀ ਬਿਲਕੁਲ ਫ਼ੇਲ੍ਹ ਹੋ ਚੁੱਕੀ ਹੈ। ਹਰ ਰੋਜ਼ ਕਤਲ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਝਾੜੂ ਸਰਕਾਰ ਵਿਚ ਕਰੱਪਸ਼ਨ ਪੂਰੀ ਤਰ੍ਹਾਂ ਹਾਵੀ ਹੈ। ਕੋਈ ਕੰਮ ਪੈਸੇ ਤੋਂ ਬਿਨਾਂ ਨਹੀਂ ਹੁੰਦਾ। ਸਰਕਾਰ ਦੇ ਨੁਮਾਇੰਦੇ ਆਪਣੇ ਘਰ ਭਰਨ ਵਿਚ ਮਸਰੂਫ਼ ਹਨ। ਇਸ ਮੌਕੇ ਬਲਦੇਵ ਸਿੰਘ, ਸ਼ਾਮ ਸਿੰਘ ਸਾਬਕਾ ਸਰਪੰਚ, ਅੰਗਰੇਜ਼ ਸਿੰਘ, ਕਾਬਲ ਸਿੰਘ, ਸੁਖਚੈਨ ਸਿੰਘ, ਰੂਪਾ ਸਿੰਘ, ਸੁਖਮੰਦਰ ਸਿੰਘ, ਜਸਪ੍ਰੀਤ ਸਿੰਘ, ਜਗਰੂਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਖੇ ਅੰਤਰਰਾਸ਼ਟਰੀ ਆਫ਼ਤ ਜੋਖ਼ਮ ਘਟਾਓ ਦਿਵਸ ਮੌਕੇ ਵਿਸ਼ੇਸ਼ ਸਭਾ ਦਾ ਆਯੋਜਨ ਅਗਲੀ ਖ਼ਬਰ ਡਾ. ਸੈਫੁਦੀਨ ਕਿਚਲੂ ਪਬਲਿਕ ਸਕੂਲ ’ਚ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਬੱਚਿਆਂ ਦੀ ਸਫਲਤਾ ਲਈ ਸਕੂਲ ਅਤੇ ਪਰਿਵਾਰ ਦਾ ਸਾ...
Ad Position 24