ਗੁਰਦੁਆਰਾ ਸਾਹਿਬਾਨ ਵਿਚ ਪੁਲਿਸ ਦਾ ਦਾਖ਼ਲ ਹੋਣਾ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ-ਜਥੇਦਾਰ ਬੂਟਾ ਸਿੰਘ ਰਣਸੀਂਹ
ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਉੱਤੇ ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿਚ ਪੁਲਿਸ ਦਾ ਦਾਖ਼ਲ ਹੋਣਾ ਬੇਹੱਦ ਗੰਭੀਰ ਅਤੇ ਚਿੰਤਾਜਨਕ ਮਾਮਲਾ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਵਿਚ ਭਾਈ ਤਜਿੰਦਰਪਾਲ ਸਿੰਘ ਟਿੰਮਾ ਨੂੰ ਕਥਿਤ ਝੂਠੇ ਕੇਸ ਵਿਚ ਫਸਾਉਣ ਦੀ ਕੋਸ਼ਿਸ਼ ਤਹਿਤ ਗੁਰਦੁਆਰਾ ਸਾਹਿਬ ਵਿਚ ਪੁਲਿਸ ਦਾਖ਼ਲ ਹੋਣ ਅਤੇ ਦਿੱਲੀ ਵਿਚ ਵੀ ਗੁਰਦੁਆਰਾ ਸਾਹਿਬ ਵਿਖੇ ਪੁਲਿਸ ਦੀ ਕਾਰਵਾਈ ਨੇ ਸਿੱਖ ਸੰਗਤਾਂ ਦੇ ਮਨਾਂ ਵਿਚ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।
ਮ
ਮੋਗਾ ਵਿਖੇ ਅਕਾਲੀ ਦਲ ਯੂਨਾਈਟਿਡ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਬੂਟਾ ਸਿੰਘ ਰਣਸੀਂਹ ਤੇ ਹੋਰ ਆਗੂ ਗੱਲਬਾਤ ਕਰਦੇ ਹੋਏ। ਤਸਵੀਰ : ਹਰਜੀਤ ਸਿੰਘ
14-10-2026
ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਉੱਤੇ ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿਚ ਪੁਲਿਸ ਦਾ ਦਾਖ਼ਲ ਹੋਣਾ ਬੇਹੱਦ ਗੰਭੀਰ ਅਤੇ ਚਿੰਤਾਜਨਕ ਮਾਮਲਾ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਵਿਚ ਭਾਈ ਤਜਿੰਦਰਪਾਲ ਸਿੰਘ ਟਿੰਮਾ ਨੂੰ ਕਥਿਤ ਝੂਠੇ ਕੇਸ ਵਿਚ ਫਸਾਉਣ ਦੀ ਕੋਸ਼ਿਸ਼ ਤਹਿਤ ਗੁਰਦੁਆਰਾ ਸਾਹਿਬ ਵਿਚ ਪੁਲਿਸ ਦਾਖ਼ਲ ਹੋਣ ਅਤੇ ਦਿੱਲੀ ਵਿਚ ਵੀ ਗੁਰਦੁਆਰਾ ਸਾਹਿਬ ਵਿਖੇ ਪੁਲਿਸ ਦੀ ਕਾਰਵਾਈ ਨੇ ਸਿੱਖ ਸੰਗਤਾਂ ਦੇ ਮਨਾਂ ਵਿਚ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਸਿੱਖ ਕੌਮ ਲਈ ਅਤਿ ਸਤਿਕਾਰਯੋਗ ਧਾਰਮਿਕ ਅਸਥਾਨ ਹਨ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਅਸਥਾਨਾਂ ਵਿਚ ਪੁਲਿਸ ਦੀ ਦਖ਼ਲ-ਅੰਦਾਜ਼ੀ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦੀ ਹੈ। ਸਰਕਾਰਾਂ ਨੂੰ ਅਜਿਹੇ ਮਾਮਲਿਆਂ ਵਿਚ ਪੂਰੀ ਸੰਜੀਦਗੀ ਅਤੇ ਸੂਝ-ਬੂਝ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਹੋਰ ਆਗੂ ਅਕਸਰ ਕਾਂਗਰਸ ਦੀਆਂ ਨੀਤੀਆਂ ਦੀ ਆਲੋਚਨਾ ਕਰਦੇ ਹਨ ਪਰ ਜਦੋਂ ਸਿੱਖ ਕੌਮ ਨਾਲ ਸਬੰਧਿਤ ਮਸਲਿਆਂ ਦੀ ਗੱਲ ਆਉਂਦੀ ਹੈ ਤਾਂ ਭਾਜਪਾ ਦੀਆਂ ਸਰਕਾਰਾਂ ਦੀਆਂ ਕਾਰਵਾਈਆਂ ਵੀ ਸਿੱਖਾਂ ਵਿਚ ਨਿਰਾਸ਼ਾ ਪੈਦਾ ਕਰਦੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਦੇ ਦੌਰ ਵਿਚ ਸਿੱਖਾਂ ਅਤੇ ਪੰਜਾਬੀਆਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ ਅਤੇ ਸਿੱਖ ਕੌਮ ਨੂੰ ਕਈ ਗੰਭੀਰ ਦੁਖਾਂਤਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਉੱਤੇ ਹੋਏ ਫ਼ੌਜੀ ਹਮਲੇ ਅਤੇ ਉਸ ਤੋਂ ਬਾਅਦ ਪੰਜਾਬ ਵਿਚ ਵਾਪਰੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਘਟਨਾਵਾਂ ਦੇ ਜ਼ਖ਼ਮ ਅੱਜ ਵੀ ਸਿੱਖ ਮਨਾਂ ਵਿਚ ਮੌਜੂਦ ਹਨ। ਇਸ ਮੌਕੇ ਭਾਈ ਹਰਪ੍ਰੀਤ ਸਿੰਘ ਧੱਲੇਕੇ ਪ੍ਰੈੱਸ ਸਕੱਤਰ ਜ਼ਿਲ੍ਹਾ ਮੋਗਾ, ਭਾਈ ਬਲਦੇਵ ਸਿੰਘ ਲੰਡੇ, ਭਾਈ ਅਮਰਜੀਤ ਸਿੰਘ ਦਾਦਰ, ਭਾਈ ਬਲਜੀਤ ਸਿੰਘ ਅਕਾਲੀਆਂ ਵਾਲਾ, ਜਥੇਦਾਰ ਕਰੋੜ ਸਿੰਘ ਤਲਵੰਡੀ ਅਤੇ ਜਥੇਦਾਰ ਪਰਮਜੀਤ ਸਿੰਘ ਧੱਲੇਕੇ ਹਾਜ਼ਰ ਸਨ।