ਬੀ.ਕੇ.ਯੂ. ਬਹਿਰਾਮ ਕੇ ਵਲੋਂ ਪਰਵਿੰਦਰ ਸਿੰਘ ਦੇ ਕਤਲ ਦੀ ਨਿੰਦਾ
ਧਰਮਕੋਟ, 13 ਅਕਤੂਬਰ (ਪਰਮਜੀਤ ਸਿੰਘ)-ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਬਲਵੰਤ ਸਿੰਘ ਬਹਿਰਾਮ ਕੇ ਸੂਬਾ ਪ੍ਰਧਾਨ ਬੀ. ਕੇ.
ਧਰਮਕੋਟ, 13 ਅਕਤੂਬਰ (ਪਰਮਜੀਤ ਸਿੰਘ)-ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਬਲਵੰਤ ਸਿੰਘ ਬਹਿਰਾਮ ਕੇ ਸੂਬਾ ਪ੍ਰਧਾਨ ਬੀ.ਕੇ.ਯੂ. ਬਹਿਰਾਮ ਕੇ, ਸੂਬਾ ਸਕੱਤਰ ਗੁਰਮੇਲ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਜਗਰੂਪ ਸਿੰਘ ਰੰਡਿਆਲਾ ਨੇ ਕਿਹਾ ਕਿ ਮਾਨਸਾ ਸ਼ਹਿਰ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਦੇ ਅੱਜ ਹੋਏ ਮੰਦਭਾਗੇ ਕਤਲ ਦੀ ਬਹੁਤ ਹੀ ਮੰਦਭਾਗੀ ਘਟਨਾ ਹੈ ਬੀ.ਕੇ.ਯੂ. ਬਹਿਰਾਮ ਕੇ ਇਸ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ। ਪਰਵਿੰਦਰ ਸਿੰਘ ਲੰਬੇ ਸਮੇਂ ਤੋਂ ਨਸ਼ੇ ਵਿਰੁੱਧ ਸੰਘਰਸ਼ ਕਰ ਰਿਹਾ ਸੀ ਉਸ ਦਾ ਕਤਲ ਸਮੁੱਚੇ ਪੰਜਾਬ ਲਈ ਵੱਡਾ ਘਾਟਾ ਹੈ। ਦੋਸ਼ੀਆਂ ਵਿਰੁੱਧ ਤੁਰੰਤ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਬੀ.ਕੇ.ਯੂ. ਬਹਿਰਾਮ ਕੇ ਜਥੇਬੰਦੀ ਪੁਰਜ਼ੋਰ ਸ਼ਬਦਾਂ ਵਿਚ ਮੰਗ ਕਰਦੀ ਹੈ ਕਿ ਪਰਮਿੰਦਰ ਸਿੰਘ ਝੋਟੇ ਦੇ ਕਾਤਲ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ| ਉਨ੍ਹਾਂ ਕਿਹਾ ਕਿ ਮਾਮਲੇ ਵਿਚ ਪੀੜਤ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਨੂੰ ਜਲਦ ਹੀ ਮਿਲਿਆ ਜਾਵੇਗਾ।