ਦੀਨਾ ਸਾਹਿਬ-ਸੈਦੋਕੇ ਸੜਕ ਦੇ ਪ੍ਰੀਮਿਕਸ ਦਾ ਕੰਮ ਚੇਅਰਮੈਨ ਦੀਨਾ ਸਾਹਿਬ ਨੇ ਕਰਵਾਇਆ ਸ਼ੁਰੂ
ਕਿਹਾ, ਵਿਧਾਇਕ ਮਨਜੀਤ ਬਿਲਾਸਪੁਰ ਦੇ ਯਤਨਾਂ ਸਦਕਾ ਮੰਗ ਹੋਈ ਪੂਰੀ
ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)-ਪਿੰਡ ਦੀਨਾ ਸਾਹਿਬ ਤੋਂ ਸੈਦੋਕੇ ਨੂੰ ਜਾਂਦੀ ਸੜਕ ਦੇ ਪ੍ਰੀਮਿਕਸ ਪਾਉਣ ਦਾ ਕੰਮ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਵਲੋਂ ਸ਼ੁਰੂ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਪਿੰਡ ਬੱਝਣ ਦੇ ਸਮੇਂ ਤੋਂ ਹੀ ਇਹ ਰਸਤਾ ਕੱਚਾ ਸੀ, ਜਿਸ ਕਾਰਨ ਇਲਾਕਾ ਨਿਵਾਸੀਆਂ ਨੂੰ ਲੰਮੇ ਸਮੇਂ ਤੋਂ ਆਵਾਜਾਈ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)-ਪਿੰਡ ਦੀਨਾ ਸਾਹਿਬ ਤੋਂ ਸੈਦੋਕੇ ਨੂੰ ਜਾਂਦੀ ਸੜਕ ਦੇ ਪ੍ਰੀਮਿਕਸ ਪਾਉਣ ਦਾ ਕੰਮ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਵਲੋਂ ਸ਼ੁਰੂ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਪਿੰਡ ਬੱਝਣ ਦੇ ਸਮੇਂ ਤੋਂ ਹੀ ਇਹ ਰਸਤਾ ਕੱਚਾ ਸੀ, ਜਿਸ ਕਾਰਨ ਇਲਾਕਾ ਨਿਵਾਸੀਆਂ ਨੂੰ ਲੰਮੇ ਸਮੇਂ ਤੋਂ ਆਵਾਜਾਈ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਹ ਸੜਕ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਯਤਨਾਂ ਸਦਕਾ ਮਨਜ਼ੂਰ ਹੋਈ ਹੈ। ਸੜਕ ਦਾ ਕੰਮ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਹੈ ਅਤੇ ਇਸ ਨਾਲ ਆਵਾਜਾਈ ਸੁਖਾਲੀ ਹੋਣ ਦੇ ਨਾਲ-ਨਾਲ ਕਿਸਾਨਾਂ ਤੇ ਆਮ ਰਾਹਗੀਰਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੈ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।