14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਤਖ਼ਤੂਪੁਰਾ ਸਾਹਿਬ ਮੰਡੀ ਵਿਚ ਝੋਨੇ ਦੀ ਖ਼ਰੀਦ ਚੇਅਰਮੈਨ ਦੀਨਾ ਸਾਹਿਬ ਨੇ ਸ਼ੁਰੂ ਕਰਵਾਈ

ਮੋਗਾ, 14 ਅਕਤੂਬਰ (ਸੁਰਿੰਦਰਪਾਲ ਸਿੰਘ)-ਅਨਾਜ ਮੰਡੀ ਤਖ਼ਤੂਪੁਰਾ ਸਾਹਿਬ ਵਿਖੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਦੀਨਾ ਸਾਹਿਬ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 15-10-2026
ਮੋਗਾ, 14 ਅਕਤੂਬਰ (ਸੁਰਿੰਦਰਪਾਲ ਸਿੰਘ)-ਅਨਾਜ ਮੰਡੀ ਤਖ਼ਤੂਪੁਰਾ ਸਾਹਿਬ ਵਿਖੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਦੀਨਾ ਸਾਹਿਬ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਸਮੇਂ ਉਨ੍ਹਾਂ ਨਾਲ ਹਲਕਾ ਸੰਗਠਨ ਇੰਚਾਰਜ ਅਤੇ ਡੇਅਰੀ ਡਿਵੈਲਪਮੈਂਟ ਬੋਰਡ ਦੇ ਡਾਇਰੈਕਟਰ ਦਵਿੰਦਰ ਸਿੰਘ ਤਖ਼ਤੂਪੁਰਾ ਵੀ ਹਾਜ਼ਰ ਸਨ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚਲਾਉਣ, ਫ਼ਸਲ ਦੀ ਸਮੇਂ ਸਿਰ ਖ਼ਰੀਦ ਅਤੇ ਕਿਸਾਨਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਿਹਾ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਮੰਡੀ ਵਿਚ ਲੈ ਕੇ ਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਵਿਚ ਕੋਈ ਦਿੱਕਤ ਨਾ ਆਵੇ। ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਲਈ ਪੂਰੀ ਤਰ੍ਹਾਂ ਗੰਭੀਰ ਹੈ। ਇਸ ਮੌਕੇ ਮੰਡੀ ਸੁਪਰਵਾਈਜ਼ਰ ਲਖਵੀਰ ਸਿੰਘ, ਜੈਦੀਪ ਸਿੰਘ, ਖ਼ਰੀਦ ਏਜੰਸੀਆਂ ਦੇ ਇੰਸਪੈਕਟਰ, ਆੜ੍ਹਤੀਏ ਅਤੇ ਕਿਸਾਨ ਹਾਜ਼ਰ ਸਨ। ਚੇਅਰਮੈਨ ਪਰਮਜੀਤ ਸਿੰਘ ਭੁੱਲਰ ਨੇ ਅਨਾਜ ਮੰਡੀ ਮੀਨੀਆਂ ‘ ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ ਬੱਧਨੀ ਕਲਾਂ, (ਸੰਜੀਵ ਕੋਛੜ)-ਅਨਾਜ ਮੰਡੀ ਮੀਨੀਆਂ ‘ਚ ਮਾਰਕੀਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਭੁੱਲਰ (ਪੰਮਾ ਬੁੱਟਰ) ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਸਕੱਤਰ ਜਸਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ‘ਚੋਂ ਝੋਨੇ ਦਾ ਇਕ-ਇਕ ਦਾਣਾ ਖ਼ਰੀਦਣ ਲਈ ਸੂਬਾ ਸਰਕਾਰ ਪੂਰੀ ਤਰਾਂ ਨਾਲ ਵਚਨਬੱਧ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਭੁੱਲਰ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ ਤੇ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ। ਉਨ੍ਹਾਂ ਦੱਸਿਆ ਕਿ ਮੀਨੀਆਂ ਦੀ ਮੰਡੀ ਵਿਚ ਅੱਜ ਪਨਗ੍ਰੇਨ ਦੇ ਇੰਸਪੈਕਟਰ ਨਿਤੇਸ਼ ਕੁਮਾਰ ਵਲੋਂ ਨਮੀ ਦੀ ਮਾਤਰਾ ਜਾਂਚਦਿਆਂ ਦਵਿੰਦਰ ਟਰੇਡਿੰਗ ਕੰਪਨੀ ਦੀ ਆੜ੍ਹਤ ਦੀ ਦੁਕਾਨ ਤੋਂ ਕਿਸਾਨ ਜਗਰਾਜ ਸਿੰਘ ਪੁੱਤਰ ਟੇਕ ਸਿੰਘ ਦਾ ਤਕਰੀਬਨ 500 ਗੱਟਿਆਂ ਅਤੇ ਕਿਸਾਨ ਮੇਜਰ ਸਿੰਘ ਪੁੱਤਰ ਜ਼ੋਰਾ ਸਿੰਘ ਦਾ ਤਕਰੀਬਨ 300 ਗੱਟਾ ਦੀ ਸਰਕਾਰੀ ਭਾਅ 2461 ਰੁਪਏ ਦੇ ਹਿਸਾਬ ਨਾਲ ਝੋਨੇ ਦੀ ਫ਼ਸਲ ਦੀ ਖ਼ਰੀਦ ਕੀਤੀ ਗਈ ਹੈ। ਚੇਅਰਮੈਨ ਅਤੇ ਸਟਾਫ਼ ਮੈਂਬਰਾਂ ਵਲੋਂ ਦਾਣਾ ਮੰਡੀ ਬੱਧਨੀ ਕਲਾਂ ਵਿਚ ਇਕੱਤਰ ਹੋਏ ਆੜ੍ਹਤੀਆਂ, ਕਿਸਾਨਾਂ, ਮਜ਼ਦੂਰਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਚੇਅਰਮੈਨ ਪਰਮਜੀਤ ਸਿੰਘ ਭੁੱਲਰ ਪੰਮਾ ਬੁੱਟਰ, ਜਸਪ੍ਰੀਤ ਸਿੰਘ ਸਕੱਤਰ, ਜਗਜੀਤ ਸਿੰਘ ਦੀਸ਼ਾ ਪ੍ਰਧਾਨ ਨਗਰ ਪੰਚਾਇਤ, ਅਮਨਦੀਪ ਸਿੰਘ ਅਮਨਾ ਸਿੱਧੂ ਨੰਬਰਦਾਰ, ਹਰਜੀਤ ਸਿੰਘ ਸਰਪੰਚ ਮੀਨੀਆਂ, ਅੰਮ੍ਰਿਤਾ ਸਿੰਘ ਲੇਖਾਕਾਰ, ਨਿਰਭੈ ਸਿੰਘ ਮੰਡੀ ਸੁਪਰਵਾਈਜ਼ਰ, ਹਰਜੀਤ ਸਿੰਘ, ਕਰਮਜੀਤ ਸਿੰਘ ਪੰਚ, ਹਰਦੇਵ ਸਿੰਘ ਪੰਚ ਤੋਂ ਇਲਾਵਾ ਹੋਰ ਵੀ ਆੜ੍ਹਤੀਏ, ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿਚ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਭਾਜਪਾ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪ੍ਰਦਰਸ਼ਨ
Ad Position 24